Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਵੀ 70 ਸਾਲਾਂ ‘ਚ ਪਹਿਲੀ ਵਾਰ ਹੋਇਐ…ਪੰਜਾਬ ਸਰਕਾਰ ਵੱਲੋਂ ਦਫ਼ਤਰੀ ਕਰਮਚਾਰੀਆਂ ਨੂੰ ਦੀਵਾਲੀ ਦਾ ‌ਅਜੀਬ ਤੋਹਫ਼ਾ

-ਤਨਖ਼ਾਹ 50000 ਤੋਂ ਘਟਾ ਕੇ ਕੀਤੀ 19000 ਪ੍ਰਤੀ ਮਹੀਨਾ

Nirmal Pandori by Nirmal Pandori
10/04/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਅਕਤੂਬਰ, Gee98 news service-

‌-ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਿੱਧੇ ਤੌਰ ‘ਤੇ ਲੋਕਾਂ ਦੀ ਆਰਥਿਕਤਾ ਨਾਲ ਜੁੜੇ ਹੋਏ ਕੁਝ ਅਜਿਹੇ ਫੈਸਲੇ ਕੀਤੇ ਜਾ ਰਹੇ ਹਨ, ਜਿਹੜੇ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਦੇ ਬਿਲਕੁਲ ਉਲਟ ਹਨ। ਪੰਜਾਬ ਸਰਕਾਰ ਨੇ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 18-20 ਸਾਲਾਂ ਤੋਂ ਕੰਮ ਕਰ ਰਹੇ 1007 ਦਫ਼ਤਰੀ ਕਰਮਚਾਰੀਆਂ ਨੂੰ ਕੈਬਿਨਟ ਵਲੋਂ ਸਿੱਖਿਆ ਵਿਭਾਗ ਅਧੀਨ ਲੈਕੇ ਪੱਕਾ ਕਰਨ ਦਾ ਫ਼ੈਸਲਾ ਤਾਂ ਲਿਆ ਗਿਆ, ਪ੍ਰੰਤੂ ਸਰਕਾਰ ਨੇ ਨਾਲ ਹੀ ਇਹਨਾਂ ਦਫਤਰੀ ਕਾਮਿਆਂ ਸਬੰਧੀ ਇੱਕ ਵੱਡਾ ਤੇ ਹੈਰਾਨੀ ਜਨਕ ਫੈਸਲਾ ਲੈਂਦੇ ਹੋਏ ਇਹਨਾਂ ਦੀ ਤਨਖ਼ਾਹ 19000 ਰੁਪਏ ਕਰਨ ਦਾ ਫੈਸਲਾ ਵੀ ਕੀਤਾ ਹੈ ਜਦਕਿ ਇਹ ਕਰਮਚਾਰੀ ਪਿਛਲੇ 20 ਸਾਲਾਂ ਤੋਂ ਨੌਕਰੀ ਕਰ ਰਹੇ ਹਨ ਅਤੇ ਇਹਨਾਂ ਵਿੱਚੋਂ ਕੁਝ ਕੁ ਦੀ ਤਨਖ਼ਾਹ ਲੱਗਭੱਗ 50000 ਹੈ, ਭਾਵ ਕਿ ਸਰਕਾਰ ਹੁਣ ਇਹਨਾਂ ਦਫਤਰੀ ਕਰਮਚਾਰੀਆਂ ਨੂੰ 50000 ਦੀ ਬਜਾਏ 19000 ਮਹੀਨਾ ਦੇਵੇਗੀ। ਇਸ ਮਾਮਲੇ ਸੰਬੰਧੀ ਸਿੱਖਿਆ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਨੋਟੀਫ਼ਿਕੇਸ਼ਨ ਅਨੁਸਾਰ ਮੁਲਾਜ਼ਮਾਂ ਦੀਆਂ ਮੌਜੂਦਾ ਆਸਾਮੀਆਂ ਜਿਨ੍ਹਾਂ ‘ਤੇ ਉਹ ਕੰਮ ਕਰ ਰਹੇ ਹਨ, ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਸਰਕਾਰ ਦੇ ਉਕਤ ਫ਼ੈਸਲੇ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।‌‌ ਪਿਛਲੇ 18-20 ਸਾਲਾਂ ਤੋਂ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈਣ ਵਾਲੇ ਜੇਕਰ ਕਿਸੇ ਮੁਲਾਜ਼ਮ ਦੀ ਤਨਖ਼ਾਹ ਘਟਾ ਕੇ ਇਕਦਮ 19000 ਪ੍ਰਤੀ ਮਹੀਨਾ ਕਰ ਦਿੱਤੀ ਜਾਵੇ ਤਾਂ ਉਸ ਦੀ ਆਰਥਿਕਤਾ ਤਾਂ ਪ੍ਰਭਾਵਿਤ ਹੋਵੇਗੀ ਹੀ,ਸਗੋਂ ਇਹਨਾਂ ਮੁਲਾਜ਼ਮਾਂ ਦੀ ਮਾਨਸਿਕਤਾ ਵੀ ਵਿਗੜੇਗੀ।

                            ਇਹ ਦਫਤਰੀ ਕਰਮਚਾਰੀ ਅਧਿਆਪਕਾਂ ਦੀ ਤਰਜ਼ ‘ਤੇ 1 ਅਪ੍ਰੈਲ 2018 ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਸਨ ਪਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਹਨਾਂ ਮੁਲਾਜਮਾਂ ਨੂੰ ਦੀਵਾਲੀ ਦਾ ਅਜੀਬ ਤੋਹਫਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ 16 ਦਸੰਬਰ 2019 ਦੀ ਵਿੱਤ ਵਿਭਾਗ ਦੀ ਪ੍ਰਵਾਨਗੀ ਅਨੁਸਾਰ ਇਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨੋਟੀਫ਼ਿਕੇਸ਼ਨ ਕੀਤਾ ਹੈ । ਨੋਟੀਫ਼ਿਕੇਸ਼ਨ ਵਿਚ ਰੈਗੂਲਰ ਹੁਣ ਤੋਂ ਸੱਤਵੇਂ ਤਨਖ਼ਾਹ ਕਮਿਸ਼ਨ ‘ਤੇ ਕਰਨ ਦੀ ਗੱਲ ਕਹੀ ਗਈ ਹੈ, ਜਦਕਿ 1007 ਮੁਲਾਜ਼ਮ ਪਹਿਲਾ ਤੋਂ ਪੰਜਾਬ ਦੇ ਪੰਜਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਤਨਖ਼ਾਹ ਲੈ ਰਹੇ ਹਨ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਦਫ਼ਤਰੀ ਕਰਮਚਾਰੀਆਂ ਨੂੰ 1 ਅਪ੍ਰੈਲ 2018 ਤੋਂ ਪੂਰੀਆਂ ਤਨਖ਼ਾਹਾਂ ਦੇ ਕੇ ਪੱਕਾ ਕਰਨ, ਕੋਈ ਪ੍ਰੋਬੇਸ਼ਨ ਨਾ ਲਗਾਉਣ ਦੀ ਮੰਗ ਕੀਤੀ ਹੈ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਤਰਨਤਾਰਨ ਜ਼ਿਮਨੀ ਚੋਣ…AAP ਨੇ ਅਕਾਲੀ ਦਲ ਚੋਂ ਪੱਟ ਕੇ ਲਿਆਂਦੇ ਹਰਮੀਤ ਸੰਧੂ ‘ਤੇ ਖੇਡਿਆ ਦਾਅ

Next Post

ਚੰਗੀ ਸੋਚ… ਸੰਗਰੂਰ ਦੇ ਕਸਬਾ ਸ਼ੇਰਪੁਰ ਦੇ ਊਧਮ ਸਿੰਘ ਦੀ ਜੀਵਨ ਸਾਥਣ ਬਣੇਗੀ ਨਾਰੀ ਨਿਕੇਤਨ ਜਲੰਧਰ ਦੀ ਕਾਜਲ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
ਪੰਜਾਬ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਚੰਗੀ ਸੋਚ... ਸੰਗਰੂਰ ਦੇ ਕਸਬਾ ਸ਼ੇਰਪੁਰ ਦੇ ਊਧਮ ਸਿੰਘ ਦੀ ਜੀਵਨ ਸਾਥਣ ਬਣੇਗੀ ਨਾਰੀ ਨਿਕੇਤਨ ਜਲੰਧਰ ਦੀ ਕਾਜਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend