Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਪਰੀਮ ਕੋਰਟ ‘ਚ ਵਾਪਰੀ ਵੱਡੀ ਘਟਨਾ…ਵਕੀਲ ਨੇ ਹੀ ਚੀਫ਼ ਜਸਟਿਸ ‘ਤੇ ਸੁੱਟੀ ਜੁੱਤੀ

-ਵਕੀਲ ਨੇ 'ਸਨਾਤਨ ਕਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ' ਨਾਅਰੇ ਵੀ ਲਗਾਏ

Nirmal Pandori by Nirmal Pandori
10/06/2025
in ਪੰਜਾਬ
Reading Time: 1 min read
A A
0
ਸੁਪਰੀਮ ਕੋਰਟ ‘ਚ ਵਾਪਰੀ ਵੱਡੀ ਘਟਨਾ…ਵਕੀਲ ਨੇ ਹੀ ਚੀਫ਼ ਜਸਟਿਸ ‘ਤੇ ਸੁੱਟੀ ਜੁੱਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,6 ਅਕਤੂਬਰ, Gee98 News service-

-ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵਿੱਚ ਅੱਜ ਸੋਮਵਾਰ ਸਵੇਰੇ ਇੱਕ ਮੰਦਭਾਗੀ ਘਟਨਾ ਵਾਪਰੀ ਜਿਸ ਤਹਿਤ ਇੱਕ ਵਕੀਲ ਨੇ ਹੀ ਭਾਰਤ ਦੇ ਚੀਫ ਜਸਟਿਸ ਸ੍ਰੀ ਬੀ ਆਰ ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਚੀਫ਼ ਜਸਟਿਸ ਦਾ ਬੈਂਚ ਇੱਕ ਮਾਮਲੇ ਦੀ ਸੁਣਵਾਈ ਕਰ ਰਿਹਾ ਸੀ। ਪੀਟੀਆਈ ਅਨੁਸਾਰ ਕੋਰਟ ਰੂਮ ਵਿੱਚ ਹਾਜ਼ਰ ਇੱਕ ਵਕੀਲ ਨੇ ਚੀਫ਼ ਜਸਟਿਸ ਵੱਲ ਆਪਣੀ ਜੁੱਤੀ ਲਾਹ ਕੇ ਸੁੱਟੀ ਪਰ ਵਕੀਲ ਵੱਲੋਂ ਸੁੱਟੀ ਗਈ ਜੁੱਤੀ ਚੀਫ ਜਸਟਿਸ ਦੇ ਬੈਂਚ ਤੱਕ ਨਹੀਂ ਪਹੁੰਚ ਸਕੀ। ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਵਕੀਲ ਨੂੰ ਫੜ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੋਰਟ ਰੂਮ ਤੋਂ ਬਾਹਰ ਜਾਂਦੇ ਸਮੇਂ ਵਕੀਲ ਨੇ “ਸਨਾਤਨ ਕਾ ਅਪਮਾਨ ਨਹੀ ਸਹੇਗਾ ਹਿੰਦੁਸਤਾਨ” ਵਰਗੇ ਨਾਅਰੇ ਵੀ ਲਗਾਏ। ਘਟਨਾ ਤੋਂ ਬਾਅਦ ਚੀਫ਼ ਜਸਟਿਸ ਨੇ ਅਦਾਲਤ ਵਿੱਚ ਮੌਜੂਦ ਹੋਰ ਵਕੀਲਾਂ ਨੂੰ ਕੇਸ ਨਾਲ ਸੰਬੰਧਿਤ ਆਪਣੀਆਂ ਦਲੀਲਾਂ ਜਾਰੀ ਰੱਖਣ ਲਈ ਕਿਹਾ। ਉਹਨਾਂ ਕਿਹਾ ਕਿ ਇਹੋ ਜਿਹੇ ਮਾਮਲਿਆਂ ਤੋਂ ਪ੍ਰੇਸ਼ਾਨ ਨਾ ਹੋਵੋ…ਮੈਂ ਖੁਦ ਵੀ ਪਰੇਸ਼ਾਨ ਨਹੀਂ ਹਾਂ, ਅਜਿਹੀਆਂ ਗੱਲਾਂ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ”। ‌

                                      ਮੀਡੀਆ ਰਿਪੋਰਟਾਂ ਅਨੁਸਾਰ ਦੋਸ਼ੀ ਵਕੀਲ ਦਾ ਨਾਮ ਰਕੇਸ਼ ਕਿਸ਼ੋਰ ਹੈ ਜਿਸ ਦਾ ਸੁਪਰੀਮ ਕੋਰਟ ਦੀ ਬਾਰ ਵਿੱਚ ਰਜਿਸਟਰੇਸ਼ਨ 2011 ਤੋਂ ਹੈ ਮੰਨਿਆ ਜਾ ਰਿਹਾ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਵਕੀਲ ਚੀਫ਼ ਜਸਟਿਸ ਵੱਲੋਂ ਪਿਛਲੇ ਦਿਨੀ ਮੱਧ ਪ੍ਰਦੇਸ਼ ਦੇ ਖਜੂਰਾਹੋ ‘ਚ ਇਕ ਮੰਦਰ ‘ਚ ਭਗਵਾਨ ਵਿਸ਼ਨੂੰ ਦੀ ਸੱਤ ਫੁੱਟ ਉੱਚੀ ਮੂਰਤੀ ਦੀ ਸਥਾਪਨਾ ਸਬੰਧੀ ਇੱਕ ਪਟੀਸ਼ਨ ਦੀ ਸੁਣਵਾਈ ਮੌਕੇ ਕੀਤੀਆਂ ਟਿੱਪਣੀਆਂ ਤੋਂ ਨਾਰਾਜ਼ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 16 ਸਤੰਬਰ ਨੂੰ ਮੱਧ ਪ੍ਰਦੇਸ਼ ਦੇ ਖਜੂਰਾਹੋ ਦੇ ਇੱਕ ਮੰਦਰ ‘ਚ ਭਗਵਾਨ ਵਿਸ਼ਨੂ ਦੀ ਸੱਤ ਫੁੱਟ ਮੂਰਤੀ ਦੀ ਹਾਲੀ ਦੀ ਮੰਗ ਵਾਲੀ ਇੱਕ ਪਟੀਸ਼ਨ ਖਾਰਜ ਕਰ ਦਿੱਤੀ ਸੀ ਜਿਸ ਤੋਂ ਬਾਅਦ ਪਟੀਸ਼ਨ ਕਰਤਾ ਨੇ ਵੀ ਇਸ ਫੈਸਲੇ ‘ਤੇ ਨਾਰਾਜ਼ਗੀ ਜਤਾਈ ਸੀ। ‌ ਇਸ ਤੋਂ ਬਾਅਦ 18 ਸਤੰਬਰ ਨੂੰ ਮਾਨਯੋਗ ਚੀਫ਼ ਜਸਟਿਸ ਨੇ ਭਗਵਾਨ ਵਿਸ਼ਨੂੰ ਦੀ ਮੂਰਤੀ ਬਦਲਣ ਸਬੰਧੀ ਕੀਤੀ ਗਈ ਟਿੱਪਣੀ ‘ਤੇ ਆਪਣੀ ਸਫ਼ਾਈ ਦਿੰਦੇ ਹੋਏ ਕਿਹਾ ਸੀ ਕਿ ਉਹਨਾਂ ਦੀ ਟਿੱਪਣੀ ਨੂੰ ਸੋਸ਼ਲ ਮੀਡੀਆ ‘ਤੇ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ।

Gee98 Ads

                                ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਉਸੇ ਬੈਂਚ ਵਿੱਚ ਸ਼ਾਮਿਲ ਜਸਟਿਸ ਕੇ ਵਿਨੋਦ ਚੰਦਰਨ ਨੇ ਵੀ ਸੋਸ਼ਲ ਮੀਡੀਆ ਨੂੰ ਐਂਟੀ ਸੋਸ਼ਲ ਮੀਡੀਆ ਕਿਹਾ ਸੀ ਅਤੇ ਉਹਨਾਂ ਨੇ ਦੱਸਿਆ ਸੀ ਕਿ ਉਹਨਾਂ ਨੂੰ ਵੀ ਆਨਲਾਈਨ ਗ਼ਲਤ ਤਰੀਕੇ ਨਾਲ ਦਿਖਾਇਆ ਗਿਆ ਹੈ। ਇਥੋਂ ਤੱਕ ਕਿ ਪਟੀਸ਼ਨ ਕਰਤਾ ਦੇ ਵਕੀਲ ਸੰਜੇ ਨੂਲੀ ਨੇ ਵੀ ਕਿਹਾ ਸੀ ਕਿ ਚੀਫ਼ ਜਸਟਿਸ ਦੇ ਬਾਰੇ ਵਿੱਚ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਬਿਆਨ ਝੂਠੇ ਹਨ ਪਰੰਤੂ ਇਸ ਦੇ ਬਾਵਜੂਦ ਵੀ ਸਨਾਤਨ ਧਰਮ ਨਾਲ ਸਬੰਧਿਤ ਨਾਅਰੇ ਲਗਾ ਕੇ ਇੱਕ ਵਕੀਲ ਵੱਲੋਂ ਚੀਫ਼ ਜਸਟਿਸ ‘ਤੇ ਹਮਲਾ ਕੀਤੇ ਜਾਣ ਦੀ ਇਹ ਮੰਦਭਾਗੀ ਘਟਨਾ ਵਾਪਰੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਪੁਲਿਸ ਸਾਨੂੰ ਕਹਿੰਦੀ ਕਿ…ਤੁਸੀਂ MLA ਦਾ ਨਾਮ ਨਾ ਲਵੋ….ਕਲਕੱਤਾ ਦੇ ਪਰਿਵਾਰਕ ਮੈਂਬਰਾਂ ਦੇ ਦੋਸ਼

Next Post

ਪ੍ਰੈੱਸ ਨੂੰ ਕਹਿੰਦੇ 60 ਤੋਲੇ, ਪੁਲਿਸ ਨੂੰ 30 ਤੋਲੇ ਲਿਖਾਇਆ…ਤੇ ਚੋਰ ਕੋਲੋਂ ਮਿਲਿਆ 12 ਤੋਲੇ ਸੋਨਾ…ਗੀਤਾ ਭਵਨ ਨੇੜੇ ਹੋਈ ਚੋਰੀ ਦਾ ਸੱਚ ਕੀ ਆਂ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਪ੍ਰੈੱਸ ਨੂੰ ਕਹਿੰਦੇ 60 ਤੋਲੇ, ਪੁਲਿਸ ਨੂੰ 30 ਤੋਲੇ ਲਿਖਾਇਆ…ਤੇ ਚੋਰ ਕੋਲੋਂ ਮਿਲਿਆ 12 ਤੋਲੇ ਸੋਨਾ…ਗੀਤਾ ਭਵਨ ਨੇੜੇ ਹੋਈ ਚੋਰੀ ਦਾ ਸੱਚ ਕੀ ਆਂ…!

ਪ੍ਰੈੱਸ ਨੂੰ ਕਹਿੰਦੇ 60 ਤੋਲੇ, ਪੁਲਿਸ ਨੂੰ 30 ਤੋਲੇ ਲਿਖਾਇਆ...ਤੇ ਚੋਰ ਕੋਲੋਂ ਮਿਲਿਆ 12 ਤੋਲੇ ਸੋਨਾ...ਗੀਤਾ ਭਵਨ ਨੇੜੇ ਹੋਈ ਚੋਰੀ ਦਾ ਸੱਚ ਕੀ ਆਂ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend