Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਾਈ ਬੇਕਦਰਾਂ ਨਾਲ ਯਾਰੀ, ਟੁੱਟਗੀ ਤੜੱਕ ਕਰਕੇ..!

Nirmal Pandori by Nirmal Pandori
11/03/2021
in ਪੰਜਾਬ
Reading Time: 1 min read
A A
0
ਲਾਈ ਬੇਕਦਰਾਂ ਨਾਲ ਯਾਰੀ, ਟੁੱਟਗੀ ਤੜੱਕ ਕਰਕੇ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 03 ਨਵੰਬਰ (ਨਿਰਮਲ ਸਿੰਘ ਪੰਡੋਰੀ) : ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਪਣੇ ਨੇੜਲੇ ਮਿੱਤਰ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਪਰਿਵਾਰ ਨਾਲੋ ਸਿਆਸੀ ਨਾਤਾ ਤੋੜ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਆਹੁਦੇ ਤੋਂ ਹਟਾਉਣ ਤੋਂ ਬਾਅਦ ਕੈਪਟਨ ਕਾਂਗਰਸ ਨਾਲ ਨਾਰਾਜ਼ ਸਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅਸਤੀਫ਼ਾ ਭੇਜਣ ਦੇ ਨਾਲ ਹੀ ਕੈਪਟਨ ਨੇ ਆਪਣੀ ਨਵੀਂ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਦੇ ਨਿਰਮਾਣ ਦਾ ਜ਼ਿਕਰ ਵੀ ਕੀਤਾ। ਆਪਣੇ ਸੱਤ ਸਫਿਆਂ ਦੇ ਅਸਤੀਫ਼ੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਨੂੰ ਚੰਗੇ ਸਿਆਸੀ ਰਗੜੇ ਲਾਉਂਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਗਾਂਧੀ ਪਰਿਵਾਰ ਦਾ ਹੀ ਪੂਰਾ ਥਾਪੜਾ ਸੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਆਪਣੇ ਸਿਆਸੀ ਜੀਵਨ ਦੌਰਾਨ ਵੱਡੇ ਆਹੁਦਿਆਂ ਤੋਂ ਇਹ ਚੌਥਾ ਅਸਤੀਫ਼ਾ ਹੈ। ਸਾਲ 1984 ਵਿੱਚ ‘ਅਪਰੇਸ਼ਨ ਬਲਿਊ ਸਟਾਰ’ ਦੇ ਰੋਸ ਵਜੋਂ ਲੋਕ ਸਭਾ ਤੋਂ ਅਤੇ 1988 ਵਿੱਚ ‘ਬਲੈਕ ਥੰਡਰ’ ਦੇ ਵਿਰੋਧ ਵਿੱਚ ਬਰਨਾਲਾ ਵਜ਼ਾਰਤ ਤੋਂ ਅਤੇ 2016 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦਿੱਤਾ ਸੀ। ਦੱਸਣਯੋਗ ਹੈ ਕਿ ਕੈਪਟਨ ਨੇ 30 ਸਾਲਾਂ ਬਾਅਦ ਆਪਣੀ ਸਿਆਸੀ ਪਾਰਟੀ ਬਣਾਉਣ ਦਾ ਇਤਿਹਾਸ ਦੁਹਰਾਇਆ ਹੈ। 1991 ਵਿੱਚ ਵੀ ਉਨਾਂ ਨੇ ਸ਼ੋ੍ਮਣੀ ਅਕਾਲੀ ਦਲ ਪੰਥਕ ਪਾਰਟੀ ਬਣਾਈ ਸੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਸਿਆਸੀ ਪਾਰਟੀ ਦੇ ਗਠਨ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ ਕਿਉਂਕਿ ਪਿਛਲੇ ਦਿਨਾਂ ਦੌਰਾਨ ਕੈਪਟਨ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਰਣਨੀਤੀਕਾਰ ਅਮਿਤ ਸ਼ਾਹ ਨਾਲ ਕੀਤੀਆਂ ਮੁਲਾਕਾਤਾਂ ਵਿੱਚ ਸਿਆਸੀ ਖਿਚੜੀ ਤਾਂ ਜ਼ਰੂਰ ਪੱਕੀ ਹੋਵੇਗੀ। ਕੁਝ ਸਿਆਸੀ ਮਾਹਰ ਕੈਪਟਨ ਦੀ ਸਿਆਸੀ ਪਾਰਟੀ ਦੇ ਅਸਫਲ ਹੋਣ ਦੀ ਭਵਿੱਖ ਬਾਣੀ ਕਰ ਰਹੇ ਹਨ ਪ੍ਰੰਤੂ ਇੱਥੇ ਇਹ ਯਾਦ ਰੱਖਣਾ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਗਲਾ ਨਿਸ਼ਾਨਾ ਪੰਜਾਬ ਕਾਂਗਰਸ ਅਤੇ ਖ਼ਾਸ ਕਰਕੇ ਨਵਜੋਤ ਸਿੰਘ ਸਿੱਧੂ ਹੀ ਹਨ ਜਿਨਾਂ ਦੀ ਬਦੌਲਤ ਕੈਪਟਨ ਨੂੰ ਸਿਆਸੀ ਜ਼ਲਾਲਤ ਦਾ ਸਹਾਮਣਾ ਕਰਨਾ ਪਿਆ। ਜੇਕਰ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗੱਠਜੋੜ ਜਾਂ ਸੀਟਾਂ ਦਾ ਲੈਣਦੇਣ ਕਰਦੇ ਹਨ ਜਾਂ ਸਿਆਸੀ ਲੁਕਣਮੀਚੀ ਖੇਡਦੇ ਹਨ ਤਾਂ ਇਸ ਉੱਪਰ ਬਹੁਤੀ ਹੈਰਾਨੀ ਨਹੀਂ ਹੋਵੇਗੀ ਕਿਉਂਕਿ ‘ਬਦਲੇ ਦੀ ਅੱਗ’ ਵਿੱਚ ਸੜ ਰਿਹਾ ਬੰਦਾ ਕੋਈ ਵੀ ਕਦਮ ਚੁੱਕ ਸਕਦਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
Load More
Previous Post

ਕਾਂਗਰਸ ਤੇ ਅਕਾਲੀ ਦਲ ਨੇ ਮਾਰਿਆ ਪੰਜਾਬੀ ਨੌਜਵਾਨਾਂ ਦੇ ਹੱਕਾਂ ’ਤੇ ਡਾਕਾ..!

Next Post

ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਬੰਦੀਛੋੜ ਦਿਵਸ ਤੇ ਦੀਵਾਲੀ ਕਿਸਾਨੀ ਸੰਘਰਸ਼ ਨੂੰ ਸਮਰਪਿਤ

Nirmal Pandori

Nirmal Pandori

Related Posts

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
Load More
Next Post
ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਬੰਦੀਛੋੜ ਦਿਵਸ ਤੇ ਦੀਵਾਲੀ ਕਿਸਾਨੀ ਸੰਘਰਸ਼ ਨੂੰ ਸਮਰਪਿਤ

ਮੈਡੀਕਲ ਪ੍ਰੈਕਟੀਸ਼ਨਰਜ਼ ਵੱਲੋਂ ਬੰਦੀਛੋੜ ਦਿਵਸ ਤੇ ਦੀਵਾਲੀ ਕਿਸਾਨੀ ਸੰਘਰਸ਼ ਨੂੰ ਸਮਰਪਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend