ਚੰਡੀਗੜ੍ਹ, 7 ਅਕਤੂਬਰ, Gee98 news service-
-ਵਿਧਾਨ ਸਭਾ ਹਲਕਾ ਤਰਨਤਰਨ ਦੀ ਜ਼ਿਮਨੀ ਚੋਣ ਵਿੱਚ ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਸੀ ਅਤੇ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਸੰਦੀਪ ਸਿੰਘ ਸਨੀ ਦੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਦੂਜੇ ਪਾਸੇ ਤਰਨਤਰਨ ਦੀ ਜ਼ਿਮਨੀ ਚੋਣ ਸਬੰਧੀ ਵਾਪਰੇ ਇਕ ਵੱਡੇ ਸਿਆਸੀ ਘਟਨਾਕ੍ਰਮ ਤਹਿਤ ਸਰਦਾਰ ਸਿਮਰਨਜੀਤ ਸਿੰਘ ਮਾਨ ਅਤੇ ਅੰਮ੍ਰਿਤਪਾਲ ਸਿੰਘ ਤਰਨਤਰਨ ਹਲਕੇ ਦੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਰਲ ਕੇ ਲੜਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਐਲਾਨ ਕੀਤੇ ਉਮੀਦਵਾਰ ਮਨਦੀਪ ਸਿੰਘ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੋਗਾ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।










