Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ 6 ਪਿਸਤੌਲਾਂ ਸਮੇਤ ਕਾਬੂ

-ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਕਰਦੇ ਸਨ ਹਥਿਆਰ ਸਪਲਾਈ-DGP ਗੌਰਵ ਯਾਦਵ

Nirmal Pandori by Nirmal Pandori
10/12/2025
in ਪੰਜਾਬ
Reading Time: 1 min read
A A
0
ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ 6 ਪਿਸਤੌਲਾਂ ਸਮੇਤ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ/ਬਰਨਾਲਾ, 12 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਪੁਲਿਸ ਨੇ ਐਂਟੀ ਗੁੰਡਾ ਟਾਸਕ ਫੋਰਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਰਨਾਲਾ-ਬਠਿੰਡਾ ਮੁੱਖ ਸੜਕ ‘ਤੇ ਪਿੰਡ ਧੌਲਾ ਵਿਖੇ ਡਰੇਨ ਨੇੜਿਓਂ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਦੇ ਦੋ ਗੈਂਗਸਟਰਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਟੀਮਾਂ ਦੀ ਅਗਵਾਈ ਏਜੀਟੀਐਫ ਦੇ ਇੰਸਪੈਕਟਰ ਵਿਕਰਮ ਸਿੰਘ ਬਰਾੜ ਅਤੇ ਸੀਆਈਏ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ DGP ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਨਾਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲਿਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
                                  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਅਤੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਗੁਰਗਿਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਹ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਨਾਲ ਸਬੰਧਿਤ ਮਾਮਲੇ ਦਰਜ ਹਨ। ਬਰਨਾਲਾ ਦੇ ਐਸ ਐਸ ਪੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਸਬੰਧੀ FIR ਨੰਬਰ 107 ਮਿਤੀ 11.10.2025 ਨੂੰ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਬਰਨਾਲਾ ਦੇ ਥਾਣਾ ਰੁੜੇਕੇ ਕਲਾਂ ਵਿਖੇ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਐਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਵਿਸ਼ਵ ਪੱਧਰ ‘ਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ-ਭਗਵੰਤ ਮਾਨ

Next Post

ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ 14 ਅਕਤੂਬਰ ਨੂੰ ਬਰਨਾਲਾ ‘ਚ….!

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ 14 ਅਕਤੂਬਰ ਨੂੰ ਬਰਨਾਲਾ ‘ਚ….!

ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ 14 ਅਕਤੂਬਰ ਨੂੰ ਬਰਨਾਲਾ 'ਚ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend