Gee 98News

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਧਰਨੇ ਦੌਰਾਨ ਅਫ਼ਸਰ ਦੇ ਮਾਰਿਆ ਥੱਪੜ

ਚੰਡੀਗੜ੍ਹ,15 ਅਕਤੂਬਰ, Gee98 news service-

-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਵੱਲੋਂ ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਦੀ ਸਮੱਸਿਆ ਦੌਰਾਨ ਕੀਤੇ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਫੂਡ ਸਪਲਾਈ ਵਿਭਾਗ ਦੇ ਇੱਕ ਅਧਿਕਾਰੀ ਨੂੰ ਥੱਪੜ ਮਾਰਨ ਦੀ ਘਟਨਾ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮੰਡੀਆਂ ‘ਚ ਝੋਨੇ ਦੀ ਲਿਫਟਿੰਗ ਦੀ ਸਮੱਸਿਆ ਅਤੇ ਝੋਨੇ ਦੀ ਖਰੀਦ ਵਿੱਚ ਬੇਨਿਯਮੀਆਂ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਯੂਨੀਅਨ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿੱਥੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਡੂਨੀ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ, ਜਿਸ ਦੌਰਾਨ ਦੋਸ਼ ਹੈ ਕਿ ਕਿਸਾਨ ਆਗੂ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਇੱਕ ਅਧਿਕਾਰੀ ਨੂੰ ਥੱਪੜ ਮਾਰਿਆ, ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਚਡੂਨੀ ਵਿਰੋਧ ਪ੍ਰਦਰਸ਼ਨ ਦੌਰਾਨ ਟਰੈਕਟਰ ਟਰਾਲੀ ‘ਤੇ ਸਵਾਰ ਸੀ। ਉਹ ਟਰਾਲੀ ਤੋਂ ਉਤਰਿਆ ਅਤੇ ਪੁਲਿਸ ਅਧਿਕਾਰੀਆਂ ਨਾਲ ਘਿਰੇ ਹੋਏ ਡੀਐਫਸੀ ਰਾਜੇਸ਼ ਆਰੀਆ ਨੂੰ ਥੱਪੜ ਮਾਰ ਦਿੱਤਾ, ਮੌਕੇ ‘ਤੇ ਹਾਜ਼ਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਸਮੇਤ ਕਿਸੇ ਨੂੰ ਵੀ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਗੁਰਨਾਮ ਸਿੰਘ ਚਡੂਨੀ ਵੱਲੋਂ ਅਜਿਹੀ ਹਰਕਤ ਕੀਤੀ ਜਾਵੇਗੀ। ਹਾਲਾਂਕਿ, ਚੜੂਨੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਪ੍ਰੰਤੂ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਗੁਰਨਾਮ ਸਿੰਘ ਚਡੂਨੀ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਨੂੰ ਥੱਪੜ ਕਿਉਂ ਮਾਰਿਆ ।

error: Content is protected !!