ਚੰਡੀਗੜ੍ਹ,19 ਅਕਤੂਬਰ, Gee98 news service-
-ਦੀਵਾਲੀ ਦੀਆਂ ਬਰੂਹਾਂ ‘ਤੇ ਪੰਜਾਬ ਦੇ ਪਟਿਆਲੇ ‘ਚ ਇੱਕ ਰਾਜਨੀਤਿਕ ਧਮਾਕਾ ਹੋਇਆ ਜਿਸ ਤਹਿਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਸੰਜੀਵ ਸ਼ਰਮਾ ਬਿੱਟੂ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਸੰਜੀਵ ਸ਼ਰਮਾ ਬਿੱਟੂ ਪਹਿਲਾਂ ਕਾਂਗਰਸ ਵਿੱਚ ਹੀ ਸਨ ਅਤੇ ਕੁੱਝ ਮੱਤਭੇਦ ਦੇ ਕਾਰਨ ਉਹ ਪਾਰਟੀ ਤੋਂ ਕਿਨਾਰਾ ਕਰਕੇ ਭਾਜਪਾ ਵਿੱਚ ਚਲੇ ਗਏ ਸਨ। ਹੁਣ ਬਿੱਟੂ ਦੀ ਘਰ ਵਾਪਸੀ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ 2027 ਵਿੱਚ ਪਾਰਟੀ ਦੇ ਉਮੀਦਵਾਰ ਵੀ ਹੋ ਸਕਦੇ ਹਨ।










