Gee 98News

CBI ਦੀ ਰਿਪੋਰਟ ਤੋਂ ਬਾਅਦ ਹਾਈਕੋਰਟ ਨੇ ਡੀਆਈਜੀ ਭੁੱਲਰ ਦੇ ਰਿਸ਼ਤੇਦਾਰ ਇੱਕ ਵੱਡੇ ਅਧਿਕਾਰੀ ਦਾ ਕੀਤਾ ਤਬਾਦਲਾ

ਚੰਡੀਗੜ੍ਹ,24 ਅਕਤੂਬਰ, Gee98 news service-

-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਬੀਆਈ ਵੱਲੋਂ ਕੁਝ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੇ ਜਾਣ ਤੋਂ ਬਾਅਦ ਰਜਿਸਟਰਾਰ (ਵਿਜੀਲੈਂਸ) ਦਾ ਤਬਾਦਲਾ ਕਰ ਦਿੱਤਾ ਹੈ। ਇਸ ਅਧਿਕਾਰੀ ਨੂੰ ਹੁਣ ਜਲੰਧਰ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਉਦਯੋਗਿਕ ਟ੍ਰਿਬਿਊਨਲ ਦੇ ਪ੍ਰੀਜ਼ਾਈਡਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਤਬਾਦਲਾ ਹੁਕਮ ਹਾਈਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਸੀ। ਹਾਈਕੋਰਟ ਨੇ ਰਜਿਸਟਰਾਰ (ਵਿਜੀਲੈਂਸ) ਕਮਲਜੀਤ ਲਾਂਬਾ ਨੂੰ ਤੁਰੰਤ ਆਪਣੇ ਮੌਜੂਦਾ ਅਹੁਦੇ ਦਾ ਚਾਰਜ ਛੱਡਣ ਅਤੇ ਨਵੀਂ ਨਿਯੁਕਤੀ ਵਾਲੀ ਥਾਂ ‘ਤੇ ਚਾਰਜ ਸੰਭਾਲਣ ਦੇ ਹੁਕਮ ਵੀ ਦਿੱਤੇ ਹਨ। ਸੂਤਰਾਂ ਅਨੁਸਾਰ ਇਹ ਤਬਾਦਲਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਹੈ।

                                               ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਅਧਿਕਾਰੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੰਮ ਕਰ ਰਹੇ ਹਰਚਰਨ ਸਿੰਘ ਭੁੱਲਰ ਦੇ ਰਿਸ਼ਤੇਦਾਰ ਬਾਰੇ ਕੁਝ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਜਾਣਕਾਰੀ ਦੇ ਆਧਾਰ ‘ਤੇ ਹਾਈ ਕੋਰਟ ਨੇ ਇਹ ਕਾਰਵਾਈ ਕੀਤੀ। ਮੰਨਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਰਜਿਸਟਰਾਰ (ਵਿਜੀਲੈਂਸ) ਕੁਝ ਬੇਨਿਯਮੀਆਂ ਅਤੇ ਪ੍ਰਭਾਵ ਦੀ ਦੁਰਵਰਤੋਂ ਸਬੰਧੀ ਮਹੱਤਵਪੂਰਨ ਜਾਣਕਾਰੀ ਹਾਈਕੋਰਟ ਨੂੰ ਦਿੱਤੀ ਸੀ। ਪੰਜਾਬ ਪੁਲਿਸ ਦੇ ਮੁਅੱਤਲ ਕੀਤੇ ਡੀਆਈਜੀ ਭੁੱਲਰ ਦੇ ਮਾਮਲੇ ‘ਚ ਸੀਬੀਆਈ ਵੱਲੋਂ ਕੀਤੇ ਜਾ ਰਹੇ ਹੈਰਾਨੀਜਨਕ ਖੁਲਾਸਿਆਂ ਤੋਂ ਬਾਅਦ ਇਹ ਕੇਸ ਪੰਜਾਬ ਸਰਕਾਰ ਲਈ ਵੀ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਵਿਜੀਲੈਂਸ ਅਜਿਹੀਆਂ ਸਾਰੀਆਂ ਜਾਣਕਾਰੀਆਂ ਇਕੱਠੀਆਂ ਕਰ ਰਹੀ ਹੈ ਕਿ ਕਿਵੇਂ ਪੰਜਾਬ ਪੁਲਿਸ ਦਾ ਇੱਕ ਚੋਟੀ ਦਾ ਅਧਿਕਾਰੀ ਸਰਕਾਰ ਦੀ ਨੱਕ ਹੇਠ ਬੈਠਾ ਸ਼ਰੇਆਮ ਰਿਸ਼ਵਤ ਦੇ ਪੈਸੇ ਇਕੱਠੇ ਕਰ ਰਿਹਾ ਸੀ ਅਤੇ ਉਸ ਦੇ ਨਾਲ ਇਸ ਗੋਰਖ ਧੰਦੇ ਵਿੱਚ ਹੋਰ ਕੌਣ ਸ਼ਾਮਿਲ ਹਨ।

Gee98 Ads
error: Content is protected !!