Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜੇਲ੍ਹ ਅੱਗੇ ਦਿੱਤਾ ਧਰਨਾ, ਮਾਮਲਾ ਕੈਦੀ ਦੀ ਪਿੱਠ ’ਤੇ ਅੱਤਵਾਦੀ ਲਿਖਣ ਦਾ

Nirmal Pandori by Nirmal Pandori
11/08/2021
in ਪੰਜਾਬ
Reading Time: 1 min read
A A
0
ਜੇਲ੍ਹ ਅੱਗੇ ਦਿੱਤਾ ਧਰਨਾ, ਮਾਮਲਾ ਕੈਦੀ ਦੀ ਪਿੱਠ ’ਤੇ ਅੱਤਵਾਦੀ ਲਿਖਣ ਦਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 08 ਨਵੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਇੱਕ ਕੈਦੀ ਦੀ ਪਿੱਠ ’ਤੇ ਗਰਮ ਤਾਰ ਨਾਲ ਅੱਤਵਾਦੀ ਸ਼ਬਦ ਲਿਖੇ ਜਾਣ ਦੇ ਰੋਸ ਵਜੋਂ ਅਤੇ ਨਿਰਪੱਖ ਜਾਂਚ ਦੀ ਮੰਗ ਲਈ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਜਾਬੀ ਕਿਰਤੀ ਮਜ਼ਦੂਰ ਯੂਨੀਅਨ ਵੱਲੋਂ ਜੇਲ੍ਹ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬੀ ਕਿਰਤੀ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਭਦੌੜ ਤੇ ਸ਼੍ਰੋਮਣੀ ਅਕਾਲੀ (ਅ) ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਜਦੋਂ ਤੱਕ ਜੇਲ੍ਹ ਸੁਪਰਡੈਟ ਅਤੇ ਕੈਦੀ ਕਰਮਜੀਤ ਸਿੰਘ ਉੱਪਰ ਤਸ਼ੱਦਦ ਕਰਨ ਵਾਲੇ ਹੋਰ ਮੁਲਾਜ਼ਮ ਬਰਨਾਲਾ ਜੇਲ੍ਹ ਵਿੱਚ ਤਾਇਨਾਤ ਹਨ ਉਦੋਂ ਤੱਕ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨਾਂ ਮੰਗ ਕੀਤੀ ਕਿ ਦੋਸ਼ੀ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਜਾਂਚ ਕਰਵਾਈ ਜਾਵੇ। ਇਸ ਮੌਕੇ ਬਰਨਾਲਾ ਦੇ ਨਾਇਬ ਤਹਿਸੀਲਦਾਰ ਸੰਦੀਪ ਸਿੰਘ ਨੇ ਮੌਕੇ ’ਤੇ ਪੁੱਜ ਕੇ ਧਰਨਾਕਾਰੀਆਂ ਤੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਲਿਆ। ਉਕਤ ਮਾਮਲੇ ’ਚ ਐਕਸ਼ਨ ਪਲਾਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਓਕਾਰ ਸਿੰਘ ਬਰਾੜ , ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਪੰਜਾਬੀ ਕਿਰਤੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਭਦੌੜ, ਗੁਰਤੇਜ ਸਿੰਘ ਅਸਪਾਲ ਅਤੇ ਗੁਰਸੇਵਕ ਸਿੰਘ ਧੂਰਕੋਟ ਨੂੰ ਸ਼ਾਮਲ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਸਾਡੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਐਕਸ਼ਨ ਕਮੇਟੀ ਵੱਲੋਂ ਹੋਰ ਇਨਸਾਫਪਸੰਦ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
Load More
Previous Post

ਕੈਦੀ ਨੂੰ ਇਨਸਾਫ ਦਿਵਾਉਣ ਲਈ ਜੇਲ੍ਹ ਅੱਗੇ ਦੇਵਾਂਗੇ ਧਰਨਾ : ਸੇਖੋਂ

Next Post

ਸੰਪੂਰਨ ਲੋਕਰਾਜ, ਸੰਪੂਰਨ ਆਜ਼ਾਦੀ ਮਿਸ਼ਨ ਦੀ ਪ੍ਰਾਪਤੀ ਲਈ ਲੋਕ ਅਧਿਕਾਰ ਲਹਿਰ ਦੀ ਮੀਟਿੰਗ ਹੋਈ

Nirmal Pandori

Nirmal Pandori

Related Posts

ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
Load More
Next Post
ਸੰਪੂਰਨ ਲੋਕਰਾਜ, ਸੰਪੂਰਨ ਆਜ਼ਾਦੀ ਮਿਸ਼ਨ ਦੀ ਪ੍ਰਾਪਤੀ ਲਈ ਲੋਕ ਅਧਿਕਾਰ ਲਹਿਰ ਦੀ ਮੀਟਿੰਗ ਹੋਈ

ਸੰਪੂਰਨ ਲੋਕਰਾਜ, ਸੰਪੂਰਨ ਆਜ਼ਾਦੀ ਮਿਸ਼ਨ ਦੀ ਪ੍ਰਾਪਤੀ ਲਈ ਲੋਕ ਅਧਿਕਾਰ ਲਹਿਰ ਦੀ ਮੀਟਿੰਗ ਹੋਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend