Gee 98News

ਸਕੂਲਾਂ ਅਤੇ ਹਸਪਤਾਲਾਂ ਤੋਂ ਅਵਾਰਾ ਕੁੱਤਿਆਂ ਨੂੰ ਤੁਰੰਤ ਬਾਹਰ ਕੱਢਿਆ ਜਾਵੇ-ਸੁਪਰੀਮ ਕੋਰਟ

ਚੰਡੀਗੜ੍ਹ, 7 ਨਵੰਬਰ, Gee98 news service

ਮੁਲਕ ਵਿੱਚ ਅਵਾਰਾ ਕੁੱਤਿਆਂ ਤੇ ਪਸ਼ੂਆਂ ਦੇ ਮਾਮਲੇ ‘ਤੇ ਇੱਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਹੁਕਮ ਦਿੱਤੇ ਹਨ ਕਿ ਦੇਸ਼ ਭਰ ਦੇ ਸਾਰੇ ਵਿਦਿਅਕ ਅਦਾਰਿਆਂ ਅਤੇ ਹਸਪਤਾਲ ਕੈਂਪਸਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਇਆ ਜਾਵੇ ਅਤੇ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਇਨ੍ਹਾਂ ਕੈਂਪਸਾਂ ਨੂੰ ਵਾੜ ਦਿੱਤੀ ਜਾਵੇ। ਇਨ੍ਹਾਂ ਥਾਵਾਂ ਤੋਂ ਹਟਾਏ ਗਏ ਆਵਾਰਾ ਕੁੱਤਿਆਂ ਨੂੰ ਖੇਤਰ ਵਿੱਚ ਵਾਪਸ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਕਿ ਰਾਜ ਤਿੰਨ ਹਫ਼ਤਿਆਂ ਦੇ ਅੰਦਰ ਅਦਾਲਤ ਨੂੰ ਇੱਕ ਸਥਿਤੀ ਰਿਪੋਰਟ ਪੇਸ਼ ਕਰਨਗੇ।ਇਸ ਤੋਂ ਇਲਾਵਾ, ਸੁਪਰੀਮ ਕੋਰਟ ਨੇ ਸੜਕਾਂ, ਰਾਜ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਆਵਾਰਾ ਪਸ਼ੂਆਂ ਨੂੰ ਹਟਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਨਗਰ ਨਿਗਮਾਂ (ਐਮਸੀਡੀ), ਅਤੇ ਸੜਕ ਅਤੇ ਆਵਾਜਾਈ ਅਥਾਰਟੀਆਂ (ਆਰਟੀਏ) ਨੂੰ ਸੜਕਾਂ ਤੋਂ ਆਵਾਰਾ ਪਸ਼ੂਆਂ ਨੂੰ ਹਟਾਉਣ ਅਤੇ ਉਨ੍ਹਾਂ ਨੂੰ ਆਸਰਾ ਸਥਾਨਾਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਸਾਰੇ ਰਾਸ਼ਟਰੀ ਰਾਜਮਾਰਗਾਂ ‘ਤੇ ਆਵਾਰਾ ਜਾਨਵਰਾਂ ਸੰਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ ਹੋਣਗੇ।

error: Content is protected !!