Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

108 ਐਬੂਲੈਂਸ ਸੇਵਾਵਾਂ ਠੱਪ ਕਰਨ ਦੀ ਜਥੇਬੰਦੀ ਦੇ ਮੁਲਾਜ਼ਮਾਂ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ

-ਹੱਕੀ ਮੰਗਾਂ ਨਾ ਮੰਨਣ 'ਤੇ ਸਰਕਾਰ ਤੋਂ ਔਖੇ ਹਨ ਮੁਲਾਜ਼ਮ

Nirmal Pandori by Nirmal Pandori
11/13/2025
in ਬਰਨਾਲਾ ਆਸ-ਪਾਸ
Reading Time: 1 min read
A A
0
108 ਐਬੂਲੈਂਸ ਸੇਵਾਵਾਂ ਠੱਪ ਕਰਨ ਦੀ ਜਥੇਬੰਦੀ ਦੇ ਮੁਲਾਜ਼ਮਾਂ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਲੋਕਾਂ ਨੂੰ ਭਵਿੱਖ ਵਿੱਚ 108 ਐਬੂਲੈਂਸ ਦੀਆਂ ਸੇਵਾਵਾਂ ਸਬੰਧੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ 108 ਐਬੂਲੈਂਸ ਮੁਲਾਜ਼ਮਾਂ ਦੀ ਜਥੇਬੰਦੀ ਨੇ ਆਪਣੀਆਂ ਮੰਗਾਂ ਪ੍ਰਤੀ ਸਰਕਾਰੀ ਬੇਰੁਖੀ ਦੇ ਕਾਰਨ ਸਰਕਾਰੀ ਐਬੂਲੈਂਸ ਗੱਡੀਆਂ ਦਾ ਚੱਕਾ ਜਾਮ ਕਰਕੇ ਹੜਤਾਲ ਦੀ ਚੇਤਾਵਨੀ ਦਿੱਤੀ ਹੈ। 108 ਐਬੂਲੈਂਸ ਇੰਪਲਾਈਜ ਐਸੋਸੀਏਸ਼ਨ ਪੰਜਾਬ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮ ਤਿੱਖਾ ਸੰਘਰਸ਼ ਕਰਨਗੇ ਅਤੇ ਐਂਬੂਲੈਂਸ ਸੇਵਾ ਠੱਪ ਵੀ ਕੀਤੀ ਜਾ ਸਕਦੀ ਹੈ। ‌ ਜਥੇਬੰਦੀ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਜ਼ਿਲਾ ਜਥੇਬੰਦੀ ਵੱਲੋਂ ਸਰਕਾਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਜਸ਼ਨਦੀਪ ਸਿੰਘ ਨੇ ਕਿਹਾ ਕਿ 108 ਐਂਬੂਲੈਂਸ ਪੰਜਾਬ ਦੇ ਮੁਲਾਜ਼ਮ ਪਿਛਲੇ 15 ਸਾਲਾਂ ਤੋਂ ਇੱਕੋ ਪ੍ਰਾਈਵੇਟ ਕੰਪਨੀ ਤਹਿਤ ਸੇਵਾਵਾਂ ਦੇ ਰਹੇ ਹਨ ਅਤੇ ਸਰਕਾਰ ਵੱਲੋਂ 15 ਸਾਲਾਂ ਤੋਂ ਇੱਕ ਕੰਪਨੀ ਨੂੰ ਹੀ ਕੰਟਰੈਕਟ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਕੰਪਨੀ ਮੁਲਾਜ਼ਮਾਂ ਦਾ ਮਾਨਸਿਕ ਸਰੀਰਕ ਤੌਰ ‘ਤੇ ਅਤੇ ਵਿੱਤੀ ਤੌਰ ‘ਤੇ ਵੀ ਸ਼ੋਸ਼ਣ ਕਰਦੀ ਰਹੀ ਹੈ। ਉਹਨਾਂ ਦੱਸਿਆ ਕਿ ਮੁਲਾਜ਼ਮਾਂ ਤੋਂ 8 ਘੰਟੇ ਦੀ ਬਜਾਏ 12 ਘੰਟੇ ਦੀ ਡਿਊਟੀ ਲਈ ਜਾਂਦੀ ਹੈ ਅਤੇ ਤਨਖਾਹ ਨਾਮਾਤਰ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਵਾਧੂ ਘੰਟਿਆਂ ਦਾ ਕੋਈ ਓਵਰ ਟਾਈਮ ਚਾਰਜ ਵੀ ਨਹੀਂ ਦਿੱਤਾ ਜਾ ਰਿਹਾ। ਉਹਨਾਂ ਦੱਸਿਆ ਕਿ ਜਨਵਰੀ 2026 ਵਿੱਚ ਸਿਹਤ ਵਿਭਾਗ ਵੱਲੋਂ ਦੁਬਾਰਾ ਕੰਟਰੈਕਟ ਕੀਤਾ ਜਾਣਾ ਹੈ, ਜਥੇਬੰਦੀ ਦੇ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਨਵਰੀ 2026 ਵਿੱਚ ਐਂਬੂਲੈਂਸ ਸੇਵਾਵਾਂ ਦਾ ਕੰਟਰੈਕਟ ਕਰਦੇ ਸਮੇਂ ਨਿਯਮਾਂ ਵਿੱਚ ਸੋਧ ਕੀਤੀ ਜਾਵੇ ਅਤੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਹਨਾਂ ਦੱਸਿਆ ਕਿ ਜਥੇਬੰਦੀ ਨੇ ਕਈ ਵਾਰ ਪੰਜਾਬ ਦੇ ਸਿਹਤ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਪਰੰਤੂ ਉਹਨਾਂ ਨੂੰ ਮੀਟਿੰਗ ਲਈ ਸਮਾਂ ਤੱਕ ਵੀ ਨਹੀਂ ਦਿੱਤਾ ਜਾ ਰਿਹਾ। 108 ਐਬੂਲੈਂਸ ਇੰਪਲਾਈਜ ਐਸੋਸੀਏਸ਼ਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ 12 ਘੰਟੇ ਦੀ ਜਗ੍ਹਾ ਅੱਠ ਘੰਟੇ ਡਿਊਟੀ ਲਈ ਜਾਵੇ ਜਾਂ ਵਾਧੂ ਸਮੇਂ ਦਾ ਓਵਰ ਟਾਈਮ ਦਿੱਤਾ ਜਾਵੇ, ਮੁਲਾਜ਼ਮਾਂ ਨੂੰ ਸਿਹਤ ਵਿਭਾਗ ਵਿੱਚ ਠੇਕੇ ‘ਤੇ ਰੱਖਿਆ ਜਾਵੇ ਅਤੇ ਮੁਲਾਜ਼ਮਾਂ ਦੀ ਤਨਖਾਹ ਸਰਕਾਰੀ ਖਜ਼ਾਨੇ ਵਿੱਚੋਂ ਸਿੱਧੀ ਮੁਲਾਜ਼ਮਾਂ ਨੂੰ ਦਿੱਤੀ ਜਾਵੇ, ਦੁਰਘਟਨਾ ਬੀਮਾ 50 ਲੱਖ ਦਾ ਕੀਤਾ ਜਾਵੇ ਅਤੇ ਕੰਟਰੈਕਟ ਨਿਯਮਾਂ ਵਿੱਚ ਸੋਧ ਕੀਤੀ ਜਾਵੇ। ਉਹਨਾਂ ਦੱਸਿਆ ਕਿ ਇਹ ਜਥੇਬੰਦੀ ਦੀਆਂ ਅਹਿਮ ਮੰਗਾਂ ਹਨ ਜਿਨਾਂ ਸਬੰਧੀ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਦੇ ਨਾਲ ਲਿਖਤੀ ਤੌਰ ‘ਤੇ ਮੰਗ ਪੱਤਰ ਵੀ ਦਿੱਤੇ ਗਏ ਪ੍ਰੰਤੂ ਸਰਕਾਰ ਜਥੇਬੰਦੀ ਦੀਆਂ ਇਹਨਾਂ ਮੰਗਾਂ ਪ੍ਰਤੀ ਬੇਰੁਖੀ ਧਾਰਨ ਕਰੀ ਬੈਠੀ ਹੈ ਜਿਸ ਕਰਕੇ ਮੁਲਾਜ਼ਮਾਂ ਦੇ ਵਿੱਚ ਸਰਕਾਰ ਪ੍ਰਤੀ ਰੋਸ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਸਰਕਾਰ ਜਥੇਬੰਦੀ ਦੀਆਂ ਇਹਨਾਂ ਮੰਗਾਂ ‘ਤੇ ਵਿਚਾਰ ਨਹੀਂ ਕਰਦੀ ਤਾਂ ਐਂਬੂਲੈਂਸ ਸੇਵਾਵਾਂ ਠੱਪ ਵੀ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਹਰਦੀਪ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #newsupdate #dailyupdate#punjabnews
Previous Post

SHO ਨੂੰ ਮੁਅੱਤਲ ਕਰਨ ਤੋਂ ਬਾਅਦ DSP ਵੀ ਕਾਰਵਾਈ ਦੇ ਘੇਰੇ ‘ਚ

Next Post

ਸਾਬਕਾ DGP ਮੁਸਤਫ਼ਾ ‘ਤੇ FIR ਦਰਜ ਕਰਾਉਣ ਵਾਲੇ ਚੌਧਰੀ ‘ਤੇ DIG ਭੁੱਲਰ ਦਾ ‘ਦਲਾਲ’ ਹੋਣ ਦੇ ਲੱਗੇ ਦੋਸ਼

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਮੈਂ ਉਦੋਂ DGP ਸੀ ਪਰ ਪੁੱਤਰ ਦੀਆਂ ਗ਼ਲਤੀਆਂ ਲਈ ਮੈਂ ਸਿਪਾਹੀਆਂ ਤੋਂ ਵੀ ਮਾਫੀ ਮੰਗੀ..ਆਪਣੀ ਮਾਂ ਦੀ ਕਮਰ ਵੀ ਤੋੜ ਦਿੱਤੀ ਸੀ ਅਕੀਲ ਨੇ…!  -ਪੁੱਤਰ ਦੀ ਮੌਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ DGP ਨੇ ਕੈਮਰੇ ‘ਤੇ ਕੀਤੇ ਵੱਡੇ ਖ਼ੁਲਾਸੇ

ਸਾਬਕਾ DGP ਮੁਸਤਫ਼ਾ 'ਤੇ FIR ਦਰਜ ਕਰਾਉਣ ਵਾਲੇ ਚੌਧਰੀ 'ਤੇ DIG ਭੁੱਲਰ ਦਾ 'ਦਲਾਲ' ਹੋਣ ਦੇ ਲੱਗੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend