Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਸਲ ਦੇ ਵੱਡੇ ਨੱਚ ਰਿਹੈ ਭ੍ਰਿਸ਼ਟਾਚਾਰ ਦਾ ਨਾਚਾਰ…ਅਧਿਕਾਰੀ ਵਜਾ ਰਹੇ ਨੇ ਢੋਲ ਤੇ ਸੱਤਾਧਾਰੀ ਪਾ ਰਹੇ ਨੇ ਬੋਲੀਆਂ

-ਕੀ ਵਿਜੀਲੈਂਸ ਬੰਦ ਕਰਵਾਏਗੀ ਭ੍ਰਿਸ਼ਟਾਚਾਰ ਦਾ ਨਾਚ ?

Nirmal Pandori by Nirmal Pandori
11/15/2025
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,15 ਨਵੰਬਰ, (ਨਿਰਮਲ ਸਿੰਘ ਪੰਡੋਰੀ)-

-ਨਗਰ ਕੌਂਸਲ ਬਰਨਾਲਾ ਦੇ ਵਿਹੜੇ ‘ਚ ਭ੍ਰਿਸ਼ਟਾਚਾਰ ਦਾ ਨਾਚਾਰ ਝਾਂਜਰਾਂ ਪਾ ਕੇ ਖੁੱਲ੍ਹ ਕੇ ਨੱਚ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਦੀ ਇਹ ਛਣਕਾਰ ਸ਼ਹਿਰੀ ਲੋਕਾਂ ਦੇ ਕੰਨ ਤਾਂ ਬੋਲੇ ਕਰ ਰਹੀ ਹੈ ਪ੍ਰੰਤੂ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਥਾਨਕ ਆਗੂਆਂ ਨੂੰ ਇਸ ਛਣਕਾਰ ਦਾ ਰੌਲਾ ਗੌਲਾ ਸੁਣਾਈ ਨਹੀਂ ਦੇ ਰਿਹਾ। ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਬਰਨਾਲਾ ਨਾਲ ਸੰਬੰਧਿਤ ਸੱਤਾਧਾਰੀ ਆਗੂਆਂ ਨੇ ਅੱਖਾਂ ਅਤੇ ਕੰਨ ਬੰਦ ਕੀਤੇ ਹੋਏ ਹਨ, ਅਜਿਹਾ ਸ਼ਾਇਦ ਇਸ ਕਰਕੇ ਵੀ ਹੈ ਕਿ ਨਗਰ ਕੌਂਸਲ ਦੇ ਵਿਹੜੇ ਭ੍ਰਿਸ਼ਟਾਚਾਰ ਦਾ ਨਾਚਾਰ ਨੱਚ ਰਿਹਾ ਹੈ ਅਤੇ ਸੱਤਾਧਾਰੀ ਆਗੂ ਢੋਲ ਤੇ ਤਾੜੀਆਂ ਵਜਾ ਰਹੇ ਹਨ ਭਾਵ ਕਿ ਕੁਝ ਸੱਤਾਧਾਰੀ ਆਗੂਆਂ ਦੀ ਨਗਰ ਕੌਂਸਲ ਦੇ ਭ੍ਰਿਸ਼ਟਾਚਾਰ ‘ਚ ਸਿੱਧੀ ਸ਼ਮੂਲੀਅਤ ਵੀ ਹੋ ਸਕਦੀ ਹੈ ਸ਼ਾਇਦ ਇਸੇ ਕਰਕੇ ਬਰਨਾਲਾ ਨਾਲ ਸੰਬੰਧਿਤ ਸੱਤਾਧਾਰੀ ਧਿਰ ਦੇ “ਵੱਡੇ ਨੇਤਾ ਜੀ” ਨੇ ਚੁੱਪ ਵੱਟੀ ਹੋਈ ਹੈ। ਪਿਛਲੇ ਲੰਮੇ ਸਮੇਂ ਤੋਂ ਨਗਰ ਕੌਂਸਲ ਵਿੱਚ ਭ੍ਰਿਸ਼ਟਾਚਾਰ ਦੀਆਂ ਖ਼ਬਰਾਂ ਪ੍ਰਮੁੱਖਤਾ ਨਾਲ ਛਪ ਰਹੀਆਂ ਹਨ ਪ੍ਰੰਤੂ ਪਿਛਲੇ ਦਿਨੀਂ ਨਗਰ ਕੌਂਸਲ ਦੇ ਵਿਹੜੇ ‘ਚ ਇੱਕ ਜੇਈ ਅਤੇ ਠੇਕੇਦਾਰ ਦੇ ਆਪਸ ਵਿੱਚ ਥੱਪੜੋ ਥੱਪੜੀ ਹੋਣ ਦੀ ਕਹਾਣੀ ਨੇ ਸਾਰਾ ਕਿੱਸਾ ਨਗਰ ਕੌਸਲ ਦੀਆਂ ਕੰਧਾਂ ‘ਤੇ ਛਾਪ ਦਿੱਤਾ ਹੈ ਕਿ ਕਿਵੇਂ ਨਗਰ ਕੌਂਸਲ ‘ਚ ਵਿਕਾਸ ਕੰਮਾਂ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੀ ਵੱਡੀ ਖੇਡ ਖੇਡੀ ਜਾ ਰਹੀ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ‌ ਭ੍ਰਿਸ਼ਟਾਚਾਰ ਦੇ ਵੱਡੇ ਸਬੂਤ ਸਾਹਮਣੇ ਆਉਣ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਨਗਰ ਕੌਂਸਲ ਦਾ ਵੱਡਾ ਅਫ਼ਸਰ ਕੁਰਸੀ ‘ਤੇ ਟਿਕਿਆ ਹੋਇਆ ਹੈ ਜੋ “ਵੱਡੇ ਨੇਤਾ ਜੀ” ਦੇ ਅਸ਼ੀਰਵਾਦ ਤੋਂ ਬਿਨਾਂ ਹੋ ਹੀ ਨਹੀਂ ਸਕਦਾ। ਨਗਰ ਕੌਂਸਲ ਬਰਨਾਲਾ ਹੀ ਨਹੀਂ ਸਗੋਂ ਨਗਰ ਕੌਸਲ ਧਨੌਲਾ ਵਿੱਚ ਵੀ ਕਰੋੜਾਂ ਰੁਪਏ ਦੇ ਘਪਲੇ ਦੀਆਂ ਖ਼ਬਰਾਂ ਪ੍ਰਮੁੱਖਤਾ ਨਾਲ ਲੱਗਦੀਆਂ ਰਹੀਆਂ ਪਰੰਤੂ ਇਸ ਦੇ ਬਾਵਜੂਦ ਵੀ ਸੱਤਾਧਾਰੀ ਆਗੂਆਂ ਨੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਚੁੱਪ ਵੱਟੀ ਹੋਈ ਹੈ ਜਦਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਵਾਅਦਾ ਲੋਕਾਂ ਨਾਲ ਕੀਤਾ ਸੀ ਪਰੰਤੂ ਜੇਕਰ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਬਰਨਾਲਾ ‘ਚ ਆਪ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰੀ ਦੈਂਤ ਦੇ ਦੰਦ ਹੋਰ ਵੱਡੇ ਹੋਏ ਹਨ ਅਤੇ ਇਹ ਇਮਾਨਦਾਰੀ ਨੂੰ ਕੜੱਕ ਕੜੱਕ ਕਰਕੇ ਨਿਗਲ ਰਿਹਾ ਹੈ। ਦੂਜੇ ਪਾਸੇ ਸੱਤਾਧਾਰੀ ਪਾਰਟੀ ਦੇ ਆਗੂਆਂ ਵੱਲੋਂ ਭ੍ਰਿਸ਼ਟਾਚਾਰੀ ਦੈਂਤ ਦੇ ਦੰਦ ਤੋੜਨ ਦੀ ਬਜਾਏ ਚਾਪਲੂਸੀ ਦਾ ਵੱਡਾ ਬੁਰਸ਼ ਲੈ ਕੇ ਇਸ ਤੇ ਦੰਦਾਂ ਨੂੰ ਹੋਰ ਚਮਕਾਇਆ ਜਾ ਰਿਹਾ ਹੈ। ਬਰਨਾਲਾ ‘ਚ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਪੱਤਰਕਾਰ ਜਦ “ਵੱਡੇ ਨੇਤਾ ਜੀ” ਨੂੰ ਸਵਾਲ ਕਰਨ ਲੱਗਦੇ ਹਨ ਤਾਂ ਨੇਤਾ ਜੀ ਆਪਣੇ ਕਾਲਰ ‘ਤੇ ਲੱਗਿਆ ਪੱਤਰਕਾਰਾਂ ਦਾ ਮਾਈਕਰੋਫੋਨ (ਛੋਟਾ ਮਾਈਕ) ਲਾਹ ਕੇ ਤੁਰਦੇ ਬਣਦੇ ਹਨ। ਵੱਡੇ ਨੇਤਾ ਜੀ ਸ਼ਹਿਰ ਵਿੱਚ ਜਦੋਂ ਕਿਸੇ ਜਨਤਕ ਸਮਾਗਮ ਵਿੱਚ ਸ਼ਾਮਿਲ ਹੁੰਦੇ ਹਨ ਤਾਂ ਉਹਨਾਂ ਦੇ ਸਾਥੀਆਂ ਵੱਲੋਂ ਕੁਝ ਪੱਤਰਕਾਰਾਂ ਨੂੰ ਪਹਿਲਾਂ ਹੀ ਕਹਿ ਦਿੱਤਾ ਜਾਂਦਾ ਹੈ ਕਿ ਇਸ ਸਮਾਗਮ ਨਾਲ ਸੰਬੰਧਿਤ ਸਵਾਲ ਹੀ ਪੁੱਛਿਓ, ਹੈਰਾਨੀ ਇਸ ਗੱਲ ਦੀ ਹੈ ਕਿ ਲੋਕਾਂ ਨੂੰ ਸਵਾਲ ਕਰਨੇ ਸਿਖਾਉਣ ਵਾਲੇ ਹੁਣ ਖੁਦ ਸਵਾਲਾਂ ਤੋਂ ਭੱਜ ਰਹੇ ਹਨ। ਨਗਰ ਕੌਂਸਲ ਬਰਨਾਲਾ ‘ਚ ਵਿਕਾਸ ਕਾਰਜਾਂ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੇ ਹਾਲਾਤ ਇੱਥੋਂ ਤੱਕ ਮਾੜੇ ਹੋ ਚੁੱਕੇ ਹਨ ਕਿ ਜੇਕਰ ਸਮਾਂ ਰਹਿੰਦੇ ਸੱਤਾਧਾਰੀ ਪਾਰਟੀ ਦੇ ਆਗੂਆਂ ਨੇ ਇਸ ਵੱਲ ਧਿਆਨ ਨਾ ਦਿੱਤਾ ਅਤੇ ਜ਼ਿੰਮੇਵਾਰ ਵੱਡੇ ਅਫ਼ਸਰਾਂ ਤੇ ਆਗੂਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਤਾਂ ਆਗਾਮੀ ਕਿਸੇ ਵੀ ਚੋਣ ਵਿੱਚ ਨਗਰ ਕੌਂਸਲ ਦੇ ਵਿਹੜੇ ‘ਚ ਨੱਚ ਰਿਹਾ ਭ੍ਰਿਸ਼ਟਾਚਾਰ ਦਾ ਇਹ ਨਾਚਾਰ ਸੱਤਾਧਾਰੀ ਪਾਰਟੀ ਦੀ ਹਾਰ ਦੀਆਂ ਸਿਆਸੀ ਬੋਲੀਆਂ ਵੀ ਪਾ ਸਕਦਾ ਹੈ। ਨਗਰ ਕੌਂਸਲ ‘ਚ ਭ੍ਰਿਸ਼ਟਾਚਾਰ ਨਾਲ ਸਬੰਧਿਤ ਇੱਕ ਵੱਡਾ ਪੱਖ ਇਹ ਵੀ ਸਾਹਮਣੇ ਆ ਰਿਹਾ ਕਿ ਠੇਕੇਦਾਰ ਅਮਨਦੀਪ ਸ਼ਰਮਾ ਵੱਲੋਂ ਲਿਖਤੀ ਤੌਰ ‘ਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਵੀ ਦੇ ਦਿੱਤੀ ਗਈ ਹੈ, ਹੁਣ ਇਹ ਵੀ ਵੇਖਣਯੋਗ ਹੋਵੇਗਾ ਕਿ ਵਿਜੀਲੈਂਸ ਨਗਰ ਕੌਂਸਲ ਦੇ ਵਿਹੜੇ ‘ਚ ਨੱਚ ਰਹੇ ਭ੍ਰਿਸ਼ਟਾਚਾਰ ਦੇ ਨਚਾਰ ਨੂੰ ਕਾਬੂ ਕਰਦੀ ਹੈ ਜਾਂ ਫਿਰ ਪੜ੍ਹਤਾਲ ਦੇ ਨਾਮ ‘ਤੇ ਇਹ ਮੁੱਦਾ ਠੰਡੇ ਬਸਤੇ ਵਿੱਚ ਪਾ ਦਿੱਤਾ ਜਾਵੇਗਾ ਕਿਉਂਕਿ ਇਹਦਾ ਕੋਈ ਲੁਕਿਆ ਛੁਪਿਆ ਨਹੀਂ ਕਿ ਨਗਰ ਕੌਂਸਲ ਦੇ ਭ੍ਰਿਸ਼ਟਾਚਾਰ ਵਿੱਚ ਇਕੱਲੇ ਅਧਿਕਾਰੀ ਹੀ ਨਹੀਂ ਸਗੋਂ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਕੁਝ ਆਗੂਆਂ ਦੀ ਸ਼ਮੂਲੀਅਤ ਵੀ ਸਿੱਧੇ ਤੌਰ ‘ਤੇ ਸਾਹਮਣੇ ਆ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

…ਜੇ ਮੈਂ ਚੋਣ ਨਾ ਲੜਦਾ ਤਾਂ ਅਕਾਲੀ ਦਲ ਬਾਦਲ ਦੀ ਜਿੱਤ ਹੋਣੀ ਸੀ- ਮਨਦੀਪ ਸਿੰਘ ਖਾਲਸਾ

Next Post

ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ ‘ਚ ਸੱਦਾ ਪੱਤਰ ਨਾ ਦਿੱਤੇ ਜਾਣ ‘ਤੇ ਵਿਧਾਇਕ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post

ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ 'ਚ ਸੱਦਾ ਪੱਤਰ ਨਾ ਦਿੱਤੇ ਜਾਣ 'ਤੇ ਵਿਧਾਇਕ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਚੁੱਕੇ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend