Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ ‘ਚ ਸੱਦਾ ਪੱਤਰ ਨਾ ਦਿੱਤੇ ਜਾਣ ‘ਤੇ ਵਿਧਾਇਕ ਢਿੱਲੋਂ ਨੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਚੁੱਕੇ ਸਵਾਲ

-ਗੁਰੂਆਂ ਨਾਲ ਸਬੰਧਿਤ ਸਮਾਗਮਾਂ ਚ ਵੀ ਪੱਖਪਾਤੀ ਨੀਤੀ ਅਪਣਾਉਣ 'ਤੇ ਆਪ ਸਰਕਾਰ 'ਤੇ ਵੀ ਲਾਏ ਦੋਸ਼

Nirmal Pandori by Nirmal Pandori
11/15/2025
in ਬਰਨਾਲਾ ਆਸ-ਪਾਸ
Reading Time: 1 min read
A A
0

DJHâèçÙØÚU ÅU·¤âæÜè ·¤æ¢»ýðâè ÙðÌæ ·é¤ÜÎè ¨âãU ·¤æÜæ çÉUËÜô¢Ð

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,15 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਹਿੰਦ ਦੀ ਚਾਦਰ” ਲਾਈਟ ਐਂਡ ਸਾਊਂਡ ਸ਼ੋਅ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਅੱਖੋਂ ਪਰੋਖੋ ਕਰਨ ‘ਤੇ ਪ੍ਰਸ਼ਾਸਨ ‘ਤੇ ਸਵਾਲ ਖੜੇ ਹੋਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਉਹਨਾਂ ਨੂੰ ਸਰਕਾਰ ਪੱਧਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਸੱਦਾ ਪੱਤਰ ਪ੍ਰਾਪਤ ਨਹੀਂ ਹੋਇਆ। ਵਿਧਾਇਕ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਗੁਰੂ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵੱਡੇ ਵੱਡੇ ਸਮਾਗਮ ਕਰਵਾ ਕੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਗੁਰਮਤਿ ਦੇ ਸਿਧਾਂਤ ਅਨੁਸਾਰ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੁਨੇਹਾ ਦੇਣ ਦਾ ਪ੍ਰਚਾਰ ਕਰ ਰਹੀ ਹੈ ਪ੍ਰੰਤੂ ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮਾਂ ‘ਚ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਨਾ ਬੁਲਾ ਕੇ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਦੀ 2017 ਤੋਂ 2022 ਤੱਕ ਟਰਮ ਦੇ ਦੌਰਾਨ ਬਰਨਾਲਾ ਤੋਂ ਆਪ ਵਿਧਾਇਕ ਉਸ ਵੇਲੇ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਸਰਕਾਰੀ ਸਮਾਗਮਾਂ ‘ਚ ਸ਼ਮੂਲੀਅਤ ‘ਤੇ ਸਵਾਲ ਉਠਾਉਂਦੇ ਰਹੇ ਹਨ ਅਤੇ ਉਹਨਾਂ ਨੂੰ ਬਤੌਰ ਵਿਧਾਇਕ ਅੱਖਾਂ ਪਰੋਖੇ ਕਰਨ ਦੇ ਦੋਸ਼ ਵੀ ਲਗਾਉਂਦੇ ਰਹੇ ਹਨ ਪ੍ਰੰਤੂ ਹੁਣ ਇਹਨਾਂ ਦੀ ਆਪਣੀ ਸਰਕਾਰ ਵਿੱਚ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਰਕਾਰੀ ਸਮਾਗਮਾਂ ਮੌਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਇਹ ਜਿਸ ਤੋਂ ਇਹਨਾਂ ਦੀ ਦੋਗਲੀ ਨੀਤੀ ਦਾ ਪ੍ਰਗਟਾਵਾ ਹੁੰਦਾ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਬਰਨਾਲਾ ਵਿਖੇ ਹੋਏ ਹਿੰਦ ਦੀ ਚਾਦਰ ਲਾਈਟ ਐਂਡ ਸੋਅ ਮੌਕੇ ਉਹਨਾਂ ਨੂੰ ਅੱਖੋਂ ਪਰੋਖੇ ਕਰਨ ਦੇ ਰੋਸ ਵਜੋਂ ਅਨੰਦਪੁਰ ਸਾਹਿਬ ਵਿਖੇ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਵੀ ਕਰਨਗੇ। ਉਹਨਾਂ ਕਿਹਾ ਕਿ ਉਹ ਉਸੇ ਦਿਨ ਸ੍ਰੀ ਅਨੰਦਪੁਰ ਸਾਹਿਬ ਜਾਣਗੇ ਤਾਂ ਜ਼ਰੂਰ ਪਰ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਅਤੇ ਸਰਕਾਰ ਦੇ ਵਿਧਾਨ ਸਭਾ ਸੈਸ਼ਨ ਸ਼ਾਮਿਲ ਨਹੀਂ ਹੋਣਗੇ ਕਿਉਂਕਿ ਆਪ ਸਰਕਾਰ ਗੁਰੂਆਂ ਦੇ ਨਾਮ ‘ਤੇ ਵੀ ਡਰਾਮੇਬਾਜ਼ੀ ਕਰਨ ਤੋਂ ਬਾਜ਼ ਨਹੀਂ ਆ ਰਹੀ। ਵਿਧਾਇਕ ਢਿੱਲੋਂ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਗੁਰੂ ਸਾਹਿਬਾਨਾਂ ਦੇ ਇਸ ਵੱਡੇ ਸਮਾਗਮਾਂ ਵਿੱਚ ਸਿਰਫ ਕਾਂਗਰਸ ਹੀ ਨਹੀਂ ਸਗੋਂ ਸਾਰੀਆਂ ਪਾਰਟੀਆਂ ਦੇ ਮੌਜਿਜ ਆਗੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਕਾਰ ਸਹਿਤ ਸੱਦਾ ਦਿੱਤਾ ਜਾਣਾ ਚਾਹੀਦਾ ਸੀ, ਜਦ ਕਿ ਪ੍ਰਸ਼ਾਸਨ ਨੇ ਇਸ ਸਮਾਗਮ ਨੂੰ ਸਿਰਫ਼ ਸੱਤਾਧਾਰੀ ਆਗੂਆਂ ਤੱਕ ਸੀਮਤ ਕਰਕੇ ਜਿੱਥੇ ਪੱਖਪਾਤੀ ਨੀਤੀ ਦਾ ਪ੍ਰਗਟਾਵਾ ਕੀਤਾ ਉੱਥੇ ਆਪ ਸਰਕਾਰ ਨੇ ਵੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਦੂਜੇ ਪਾਸੇ ਇੱਕ ਵੱਡੇ ਸਰਕਾਰੀ ਸਮਾਗਮ ‘ਚ ਅੱਖੋਂ ਪਰੋਖੇ ਕਰਨ ਸਬੰਧੀ ਜਦ ਹਲਕਾ ਵਿਧਾਇਕ ਦੇ ਦੋਸ਼ਾਂ ਨਾਲ ਸੰਬੰਧਿਤ ‌ ਪੱਖ ਜਾਨਣ ਲਈ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਲਕਾ ਵਿਧਾਇਕ ਨੂੰ ਸੱਦਾ ਪੱਤਰ ਦੇਣ ਵਿੱਚ ਗੜਬੜ ਕਿੱਥੇ ਹੋਈ ਹੈ,ਇਸ ਦੀ ਪੜ੍ਹਤਾਲ ਕੀਤੀ ਜਾਵੇਗੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਨਗਰ ਕੌਸਲ ਦੇ ਵੱਡੇ ਨੱਚ ਰਿਹੈ ਭ੍ਰਿਸ਼ਟਾਚਾਰ ਦਾ ਨਾਚਾਰ…ਅਧਿਕਾਰੀ ਵਜਾ ਰਹੇ ਨੇ ਢੋਲ ਤੇ ਸੱਤਾਧਾਰੀ ਪਾ ਰਹੇ ਨੇ ਬੋਲੀਆਂ

Next Post

ਜ਼ਮੀਰ ਜਾਗਦੀ ਅਤੇ ਧੌਣ ਉੱਚੀ ਕਰਕੇ ਰੱਖਣ ਕਾਰਨ ਹੀ ਨੌਜਵਾਨ SSP ਮਨਿੰਦਰ ਸਿੰਘ ਨੂੰ ਕੀਤਾ ਗਿਆ ਮੁਅੱਤਲ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਜ਼ਮੀਰ ਜਾਗਦੀ ਅਤੇ ਧੌਣ ਉੱਚੀ ਕਰਕੇ ਰੱਖਣ ਕਾਰਨ ਹੀ ਨੌਜਵਾਨ SSP ਮਨਿੰਦਰ ਸਿੰਘ ਨੂੰ ਕੀਤਾ ਗਿਆ ਮੁਅੱਤਲ

ਜ਼ਮੀਰ ਜਾਗਦੀ ਅਤੇ ਧੌਣ ਉੱਚੀ ਕਰਕੇ ਰੱਖਣ ਕਾਰਨ ਹੀ ਨੌਜਵਾਨ SSP ਮਨਿੰਦਰ ਸਿੰਘ ਨੂੰ ਕੀਤਾ ਗਿਆ ਮੁਅੱਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend