Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

EO ਬਰਨਾਲਾ ਦੀ ਹੋਵੇਗੀ ਛੁੱਟੀ…ਵੱਡੇ ਅਫ਼ਸਰ ਨੂੰ ਮਿਲੇਗੀ ਜ਼ਿੰਮੇਵਾਰੀ

-ਬਰਨਾਲੇ ਨੂੰ ਮਿਲੇਗਾ ਕਰੋੜਾਂ ਰੁਪਈਆ ਦਾ ਗੱਫਾ

Nirmal Pandori by Nirmal Pandori
11/20/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,20 ਨਵੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਮਾਨਯੋਗ ਗਵਰਨਰ ਨੇ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦੇ ਐਲਾਨ ‘ਤੇ ਪੱਕੀ ਮੋਹਰ ਲਗਾ ਦਿੱਤੀ ਹੈ। ਹੁਣ ਨਗਰ ਨਿਗਮ ਨਾਲ ਸੰਬੰਧਿਤ ਅਗਲੀਆਂ ਕਾਰਵਾਈਆਂ ਸ਼ੁਰੂ ਹੋ ਜਾਣਗੀਆਂ, ਜਿਸ ਤਹਿਤ ਕਾਰਜ ਸਾਧਕ ਅਫਸਰ (EO) ਸਮੇਤ ਹੋਰ ਪੋਸਟਾਂ ਦੀ ਛੁੱਟੀ ਹੋ ਜਾਵੇਗੀ ਅਤੇ ਨਵੀਆਂ ਪੋਸਟਾਂ ਤਹਿਤ ਨਵੇਂ ਅਧਿਕਾਰੀ ਆਉਣਗੇ, ਹੁਣ ਈਓ ਦੀ ਜਗ੍ਹਾ ਕਮਿਸ਼ਨਰ ਦੀ ਕੁਰਸੀ ਲੱਗੇਗੀ ਅਤੇ ਪ੍ਰਧਾਨ ਦੀ ਜਗ੍ਹਾ ਮੇਅਰ ਬੈਠੇਗਾ। ਨਗਰ ਕੌਂਸਲ ਤੋਂ ਨਗਰ ਨਿਗਮ ਬਨਣ ਤੋਂ ਬਾਅਦ ਬਰਨਾਲਾ ਨੂੰ ਇੱਕ ਵੱਡਾ ਵਿੱਤੀ ਫਾਇਦਾ ਇਹ ਵੀ ਹੋਵੇਗਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਮਿਲਣ ਵਾਲੀ ਗ੍ਰਾਂਟ ਦਾ ਕੋਟਾ ਵੱਧ ਜਾਵੇਗਾ। ਇਹ ਵੀ ਇੱਕ ਇਤਫ਼ਾਕ ਹੀ ਹੈ ਕਿ 19 ਸਾਲ ਪਹਿਲਾਂ 19 ਨਵੰਬਰ 2006 ਨੂੰ ਬਰਨਾਲਾ ਜ਼ਿਲ੍ਹਾ ਬਣਿਆ ਸੀ ਅਤੇ ਹੁਣ 19 ਸਾਲ ਬਾਅਦ 19 ਨਵੰਬਰ 2025 ਨੂੰ ਬਰਨਾਲਾ ਨਗਰ ਨਿਗਮ ਬਣਿਆ ਹੈ। ਕੱਲ੍ਹ ਇਹ ਤੱਥ ਵੀ ਦਿਲਚਸਪ ਰਿਹੈ ਕਿ ਕੇਵਲ ਸਿੰਘ ਢਿੱਲੋ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਕੇ ਬਰਨਾਲਾ ਜ਼ਿਲ੍ਹੇ ਦੇ ਗਠਨ ਦੀ ਵਰੇਗੰਢ ‘ਤੇ ਬਰਨਾਲਾ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਅਕਾਊਂਟ ਨੇ ਨਗਰ ਨਿਗਮ ਨੂੰ ਮਨਜ਼ੂਰੀ ਮਿਲਣ ਸਬੰਧੀ ਗਜਟ ਦੀ ਕਾਪੀ ਸ਼ੇਅਰ ਕਰ ਦਿੱਤੀ। ਬਰਨਾਲਾ ਦੀ ਅਗਲੀ ਰਾਜਨੀਤੀ ਹੁਣ ਦਿਲਚਸਪ ਹੋਵੇਗੀ ਅਤੇ ਸੱਤਾਧਾਰੀ ਪਾਰਟੀ ਦੀ ਰਣਨੀਤੀ ਅਤੇ ਰਾਜਨੀਤੀ ਦਾ ਮੁੱਢਲਾ ਪੁਆਇੰਟ ਹੀ ਨਗਰ ਨਿਗਮ ਹੋਵੇਗਾ। ਬਰਨਾਲਾ ਨਾਲ ਸੰਬੰਧਿਤ ਸੱਤਾਧਾਰੀ ਆਗੂ ਨਗਰ ਨਿਗਮ ਦੀ ਪ੍ਰਾਪਤੀ ਨੂੰ ਸਭ ਤੋਂ ਮੁੱਢਲੀ ਪ੍ਰਾਪਤੀ ਰੱਖਣਗੇ ਅਤੇ ਇਸ ਦੇ ਪ੍ਰਚਾਰ ‘ਤੇ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ ਪ੍ਰੰਤੂ ਇੱਥੇ ਇਸ ਸੱਚ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਬਰਨਾਲੇ ਨੂੰ ਜ਼ਿਲ੍ਹੇ ਦਾ ਦਰਜਾ ਮਿਲਣ ਦੀ ਕਾਰਵਾਈ ਨਗਰ ਨਿਗਮ ਦੇ ਦਰਜੇ ਤੋਂ ਕਿਤੇ ਵੱਡੀ ਹੈ ਕਿਉਂਕਿ ਨਗਰ ਨਿਗਮ ਸਿਰਫ਼ ਬਰਨਾਲਾ ਸ਼ਹਿਰ ਦੀ ਹਦੂਦ ਤੱਕ ਹੀ ਸੀਮਤ ਹੈ ਜਦਕਿ ਜ਼ਿਲ੍ਹਾ ਬਣਨ ਤੋਂ ਬਾਅਦ ਬਰਨਾਲੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਵੱਡਾ ਫਾਇਦਾ ਹੋਇਆ ਹੈ। ਇਸ ਲਈ ਨਗਰ ਨਿਗਮ ਦੇ ਪ੍ਰਚਾਰ ਦੌਰਾਨ ਸੱਤਾਧਾਰੀ ਆਗੂਆਂ ਨੂੰ ਇਹ ਧਿਆਨ ਰੱਖਣਾ ਹੋਵੇਗਾ ਕਿ ਜ਼ਿਲ੍ਹੇ ਦਾ ਦਰਜਾ ਨਗਰ ਨਿਗਮ ਤੋਂ ਵੱਡਾ ਹੁੰਦਾ ਹੈ। ਕੁੱਲ ਮਿਲਾ ਕੇ ਬਰਨਾਲਾ ਸ਼ਹਿਰ ਦੇ ਲੋਕ ਇਸ ਲਈ ਵਧਾਈ ਦੇ ਹੱਕਦਾਰ ਹਨ ਕਿ ਉਹਨਾਂ ਨੂੰ ਹੁਣ ਨਗਰ ਕੌਂਸਲ ਤੋਂ ਵੱਧ ਕੇ ਨਗਰ ਨਿਗਮ ਦੀਆਂ ਸਹੂਲਤਾਂ ਮਿਲਣਗੀਆਂ ਬਸ਼ਰਤੇ ਕਿ ਸਮੇਂ ਸਮੇਂ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਇਸ ਸਹੂਲਤਾਂ ਲੋਕਾਂ ਤੱਕ ਹੂਬਹੂ ਪਹੁੰਚਾਉਣ ਲਈ ਇਮਾਨਦਾਰ ਰਹਿਣ ਅਤੇ ਵਧੇ ਹੋਏ ਵਿੱਤੀ ਬਜਟ ਦਾ ਪੈਸਾ-ਪੈਸਾ ਨਗਰ ਨਿਗਮ ਦੇ ਵਿਕਾਸ ਕਾਰਜਾਂ ‘ਤੇ ਲੱਗੇ ਕਿਉਂਕਿ ਨਗਰ ਕੌਂਸਲ ਦੇ ਠੇਕੇਦਾਰ ਅਤੇ ਮੁਲਾਜ਼ਮ ਤਾਂ ਘੱਟ ਵਿੱਤੀ ਬਜਟ ਦੇ ਹੁੰਦੇ ਹੋਈ ਥੱਪੜੋ ਥੱਪੜੀ ਹੋ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#malwanews #newsupdate #dailyupdate#punjabnews
Previous Post

ਜ਼ਰੂਰੀ ਖ਼ਬਰ ! ਮਕਾਨ/ਦੁਕਾਨ ਕਿਰਾਏ ‘ਤੇ ਦੇ ਰਹੇ ਹੋ…ਹੁਣ ਲਾਗੂ ਹੋ ਗਏ ਹਨ ਨਵੇਂ ਨਿਯਮ

Next Post

ਬਿਜਲੀ ਮੀਟਰਾਂ ਲਈ ਪਲਾਸਟਿਕ ਦੇ ਬਾਕਸ ਲਗਾਉਣ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਬਿਜਲੀ ਮੀਟਰਾਂ ਲਈ ਪਲਾਸਟਿਕ ਦੇ ਬਾਕਸ ਲਗਾਉਣ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ

ਬਿਜਲੀ ਮੀਟਰਾਂ ਲਈ ਪਲਾਸਟਿਕ ਦੇ ਬਾਕਸ ਲਗਾਉਣ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend