ਮਹਿਲ ਕਲਾਂ 7 ਦਸੰਬਰ ( ਜਸਵੰਤ ਸਿੰਘ ਲਾਲੀ)-
ਜ਼ਿਲ੍ਹੇ ਦੇ ਪਿੰਡ ਗਹਿਲ ਦੇ ਵਸਨੀਕ 3 ਨੌਜਵਾਨਾਂ ਦੀ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਮੁੱਲਾਂਪੁਰ ਦੇ ਨੇੜੇ ਇੱਕ ਸੜਕ ਹਾਦਸੇ ਵਿੱਚ ਇਕੱਠੇ ਹੀ ਮੌਤ ਹੋਣ ਦੀ ਦੁੱਖਦ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਰਿਸ਼ਤੇਦਾਰੀ ਵਿੱਚ ਇੱਕ ਵਿਆਹ ਸਮਾਗਮ ‘ਤੇ ਗਏ ਸਨ ਜਿੱਥੋਂ ਵਾਪਸੀ ਸਮੇਂ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਦੂਜੇ ਦੋਵਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਆਕਾਸ਼ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਬੱਗਾ ਸਿੰਘ ਵਜੋਂ ਹੋਈ ਹੈ, ਜੋ ਪਰਵਿੰਦਰ ਸਿੰਘ ਦੀ ਰਿਸ਼ਤੇਦਾਰੀ ਵਿੱਚ ਮੁੱਲਾਂਪੁਰ ਵਿਖੇ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਲਈ ਗਏ ਸਨ ਪ੍ਰੰਤੂ ਵਾਪਸੀ ‘ਤੇ ਉਹਨਾਂ ਦੇ ਮੋਟਰਸਾਈਕਲ ਦਾ ਭਿਆਨਕ ਐਕਸੀਡੈਂਟ ਹੋਇਆ ਜਿਸ ਵਿੱਚ ਤਿੰਨੇ ਨੌਜਵਾਨ ਮਾਰੇ ਗਏ। ਇੱਕੋ ਹੀ ਪਿੰਡ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਗਹਿਲ ਸਮੇਤ ਸਮੁੱਚੇ ਇਲਾਕੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ।










