Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ਦੇ ਇੱਕ ਸਕੂਲ ‘ਚ ਅਧਿਆਪਕ ਦਾ ਸ਼ਰਮਨਾਕ ਕਾਰਾ..DEO ਨੇ ਅਧਿਆਪਕ ਦੇ ਖ਼ਿਲਾਫ਼ ਉਚ ਅਧਿਕਾਰੀਆਂ ਨੂੰ ਲਿਖਿਆ ਪੱਤਰ

- ਮਾਮਲੇ ਦੀ ਪੜਤਾਲ ਡੀਐਸਪੀ ਨੂੰ ਦਿੱਤੀ ਹੈ...ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ-SSP ਬਰਨਾਲਾ

Nirmal Pandori by Nirmal Pandori
12/09/2025
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,9 ਦਸੰਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਨਾਬਾਲਿਗ ਵਿਦਿਆਰਥਣਾਂ ਨਾਲ ਸਰੀਰਕ ਛੇੜਛਾੜ ਕਰਨ ਦੀ ਅਤਿ ਮੰਦਭਾਗੀ ਘਟਨਾ ਵਾਪਰੀ ਹੈ। ਇਸ ਘਟਨਾ ਨਾਲ ਜੁੜਿਆ ਕਿ ਹੈਰਾਨੀਜਨਕ ਖੁਲਾਸਾ ਇਹ ਵੀ ਹੈ ਕਿ ਇਹ ਮਾਮਲਾ ਪੁਲਿਸ ਕੋਲ ਵੀ ਪੁੱਜਿਆ ਸੀ ਪਰੰਤੂ ਪੁਲਿਸ ਨੇ ਦੋਸ਼ੀ ਅਧਿਆਪਕ ਦੇ ਖਿਲਾਫ ਕਾਰਵਾਈ ਕਰਨ ਦੀ ਬਜਾਏ ਰਾਜੀਨਾਮਾ ਕਰਵਾ ਕੇ ਮੁਆਵਦੇ ਨੂੰ ਰਫਾ ਦਫਾ ਕਰ ਦਿੱਤਾ। ਇਸ ਮਾਮਲੇ ਸੰਬੰਧੀ ਅੱਜ ਸੋਸ਼ਲ ਮੀਡੀਆ ‘ਤੇ ਪ੍ਰਸਿੱਧ RTI ਅਤੇ ਸੋਸ਼ਲ ਐਕਟੀਵਿਟਸਟ ਪਰਵਿੰਦਰ ਸਿੰਘ ਕਿਤਨਾ ਵੱਲੋਂ ਡੀ.ਆਈ.ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਨਾਮ ਭੇਜੀ ਇੱਕ ਲਿਖ਼ਤੀ ਸ਼ਿਕਾਇਤ ਪੱਤਰ ਵਾਇਰਲ ਹੋ ਰਿਹਾ ਹੈ ਜਿਸ ਤੋਂ ਉਕਤ ਘਟਨਾ ਦਾ ਖੁਲਾਸਾ ਹੋਇਆ ਹੈ। ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਦਿਨੀਂ ਬਰਨਾਲਾ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਡੈਪੂਟੇਸ਼ਨ ‘ਤੇ ਆਏ ਇੱਕ ਅਧਿਆਪਕ ਵੱਲੋਂ ਸਕੂਲ ਦੀਆਂ ਕੁੱਝ ਨਾਬਾਲਗ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਉਕਤ ਸਕੂਲ ਦੀਆਂ ਪੰਜ-ਸੱਤ ਵਿਦਿਆਰਥਣਾਂ ਨੇ ਤਾਂ ਪੁਲਿਸ ਕੋਲ ਵੀ ਇਸ ਸਬੰਧੀ ਬਕਾਇਦਾ ਬਿਆਨ ਵੀ ਦਰਜ ਕਰਵਾਏ, ਪਰ ਪੁਲਿਸ ਨੇ ਇਸ ਮਾਮਲੇ ‘ਤੇ ਬਣਦੀ ਕਾਰਵਾਈ ਕਰਨ ਦੀ ਬਜਾਏ ਸਮਝੌਤਾ ਕਰਵਾ ਦਿੱਤਾ ਹੈ। ਪਰਵਿੰਦਰ ਸਿੰਘ ਕਿਤਨਾ ਨੇ ਮੰਗ ਕੀਤੀ ਹੈ ਕਿ ਨਾਬਾਲਗ ਵਿਦਿਆਰਥਣਾਂ ਨਾਲ ਸਰੀਰਕ ਛੇੜਛਾੜ ਕਰਨ ਵਾਲੇ ਉਕਤ ਅਧਿਆਪਕ ‘ਤੇ ਪਰਚਾ ਦਰਜ ਕੀਤਾ ਜਾਵੇ ਅਤੇ ਇਸ ਮਾਮਲੇ ਨੂੰ ਦਬਾਉਣ ਅਤੇ ਰਫਾ ਦਫਾ ਕਰਨ ਵਾਲੇ ਪੁਲਿਸ ਅਧਿਕਾਰੀ ਉੱਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਦੋਂ ਇਸ ਸੰਵੇਦਨਸ਼ੀਲ ਮਾਮਲੇ ‘ਚ ਪੁਲਿਸ ਦੀ ਭੂਮਿਕਾ ਸਬੰਧੀ ਐਸਐਸਪੀ ਬਰਨਾਲਾ ਸ੍ਰੀ ਮੁਹੰਮਦ ਸਰਫਰਾਜ ਆਲਮ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਹੁਣ ਇਹ ਮਾਮਲਾ ਡੀਐਸਪੀ ਬਰਨਾਲਾ ਨੂੰ ਸੌਂਪ ਦਿੱਤਾ ਹੈ ਜੋ ਇਸ ਦੀ ਗੰਭੀਰਤਾ ਨਾਲ ਪੜ੍ਹਤਾਲ ਕਰਕੇ ਬਣਦੀ ਕਾਰਵਾਈ ਕਰਨਗੇ। ਦੂਜੇ ਪਾਸੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਇੰਦੂ ਸਿੰਮਕ ਨੇ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਉਦੋਂ ਆਇਆ ਜਦੋਂ ਦੋਵੇਂ ਧਿਰਾਂ ਦਾ ਰਾਜ਼ੀਨਾਮਾ ਹੋ ਚੁੱਕਿਆ ਸੀ ਪ੍ਰੰਤੂ ਫਿਰ ਵੀ ਉਹਨਾਂ ਨੇ ਇਸ ਸਮੁੱਚੇ ਮਾਮਲੇ ਦੀ ਪੜ੍ਹਤਾਲ ਕਰਵਾਈ ਤਾਂ ਅਧਿਆਪਕ ‘ਤੇ ਲੱਗੇ ਦੋਸ਼ ਸਹੀ ਪਾਏ ਗਏ ਜਿਸ ਤੋਂ ਬਾਅਦ ਸੰਬੰਧਿਤ ਅਧਿਆਪਕ ਦਾ ਸਕੂਲ ਬਦਲ ਦਿੱਤਾ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਅਗਲੀ ਵਿਭਾਗੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#education department#malwanews #newsupdate #dailyupdate#punjabnews#punjabpolice #barnalapolice
Previous Post

ਬਿਜਲੀ ਸੋਧ ਬਿੱਲ ਅਤੇ ਸੀਡ ਬਿੱਲ 2025 ਖ਼ਿਲਾਫ਼ ਜਨਤਕ ਜਥੇਬੰਦੀਆਂ ਨੇ ਕੀਤਾ ਵਿਸ਼ਾਲ ਪ੍ਰਦਰਸ਼ਨ

Next Post

BDPO ਬੀਬੀ ਬਲਜੀਤ ਕੌਰ ਦੀ ਹੋਈ ਬਦਲੀ…ਹੈੱਡਕੁਆਰਟਰ ਹਾਜ਼ਰੀ ਰਿਪੋਰਟ ਦੇਣ ਦੇ ਹੁਕਮ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
BDPO ਬੀਬੀ ਬਲਜੀਤ ਕੌਰ ਦੀ ਹੋਈ ਬਦਲੀ…ਹੈੱਡਕੁਆਰਟਰ ਹਾਜ਼ਰੀ ਰਿਪੋਰਟ ਦੇਣ ਦੇ ਹੁਕਮ

BDPO ਬੀਬੀ ਬਲਜੀਤ ਕੌਰ ਦੀ ਹੋਈ ਬਦਲੀ...ਹੈੱਡਕੁਆਰਟਰ ਹਾਜ਼ਰੀ ਰਿਪੋਰਟ ਦੇਣ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend