Skip to main content

Gee 98News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਕੈਂਪ

ਵੱਖ ਵੱਖ ਸਕੀਮਾਂ ਲਈ ਭਰੇ ਫਾਰਮ

ਬਰਨਾਲਾ, 10 ਨਵੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵੱਲੋਂ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਾਏ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ ਦਾ ਉਦਘਾਟਨ ਕੀਤਾ ਗਿਆ। ਉਨਾਂ ਦੱਸਿਆ ਕਿ ਜ਼ਿਲ੍ਹੇ ਦੇ 800 ਦੇ ਕਰੀਬ ਲੋਕਾਂ ਨੇ ਵੱਖ ਵੱਖ ਸੇਵਾਵਾਂ ਲਈ ਇਨਾਂ ਕੈਂਪਾਂ ਦਾ ਲਾਭ ਲਿਆ। ‘ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ’ ਅਧੀਨ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਲਾਏ ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਖੁੁਰਾਕ ਤੇ ਸਿਵਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਅਫਸਰ, ਸਮਾਜਿਕ ਸੁੁਰੱਖਿਆ ਵਿਭਾਗ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ, ਜੰਗਲਾਤ ਵਿਭਾਗ ਬੈਂਕਾਂ ਸਮੇਤ 15 ਹੈਲਪ ਡੈਸਕ ਲਾਏ ਗਏ। ਇਨਾਂ ਹੈਲਪ ਡੈਸਕਾਂ ਰਾਹੀਂ ਬੁੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਬਿਜਲੀ, ਪਾਣੀ, ਸੀਵਰੇਜ ਦੇ ਬਿੱਲ, ਵਜ਼ੀਫ਼ਾ ਸਕੀਮਾਂ, ਸਿਹਤ ਬੀਮਾ ਸਕੀਮ, ਸਬਸਿਡੀ ਸਕੀਮਾਂ, ਮਨਰੇਗਾ/ਨਰੇਗਾ ਸਕੀਮਾਂ ਆਦਿ ਸਬੰਧੀ ਨਾਗਰਿਕਾਂ ਸੇਵਾਵਾਂ ਦੇ ਫਾਰਮ ਭਰਵਾਏ ਗਏ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕਾਨੂੰਨੀ ਸੇਵਾਵਾਂ ਕੈਂਪ ਦਾ 800 ਤੋਂ ਵੱਧ ਵਿਅਕਤੀਆਂ ਨੇ ਲਾਭ ਉਠਾਇਆ।

error: Content is protected !!