ਚੰਡੀਗੜ੍ਹ,27 ਦਸੰਬਰ, Gee98 news service
-ਸੁਪਰੀਮ ਕੋਰਟ ਨੇ ਬਲਾਤਕਾਰ ਦੇ ਇੱਕ ਕੇਸ ਵਿੱਚ 10 ਸਾਲ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਇੱਕ ਵਿਅਕਤੀ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਦੋਸ਼ੀ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੰਨਿਆ ਕਿ ਮੁਲਜ਼ਮ ਅਤੇ ਪੀੜ੍ਹਤਾ ਨੇ ਸਹਿਮਤੀ ਨਾਲ ਸਬੰਧ ਬਣਾਏ ਸਨ ਪਰ ਰਿਸ਼ਤੇ ਵਿੱਚ ਕੁੜੱਤਣ ਆਉਣ ਤੋਂ ਬਾਅਦ ਪੀੜਤਾ ਨੇ ਨੌਜਵਾਨ ‘ਤੇ ਝੂਠਾ ਦੋਸ਼ ਲਗਾ ਦਿੱਤਾ ਸੀ, ਜਿਸ ਕਾਰਨ ਉਸ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸੁਪਰੀਮ ਕੋਰਟ ਨੇ ਮੁਲਜ਼ਮ, ਪੀੜਤਾ ਅਤੇ ਦੋਵਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ। ਜਸਟਿਸ ਬੀ.ਵੀ. ਨਾਗਰਤਨਾ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਜ਼ਾ ਰੱਦ ਕਰਦਿਆਂ ਕੇਸ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।ਮੁਲਜ਼ਮ ਮੱਧ ਪ੍ਰਦੇਸ਼ ਦੀ ਜੇਲ੍ਹ ਵਿੱਚ ਬੰਦ ਸੀ। ਸੁਪਰੀਮ ਕੋਰਟ ਦੇ ਅਨੁਸਾਰ, ਇਹ ਇੱਕ ਵਿਲੱਖਣ ਮਾਮਲਾ ਹੈ।ਸਾਡੀ ਸੂਝ-ਬੂਝ ਦੇ ਆਧਾਰ ‘ਤੇ ਅਸੀਂ ਇਹ ਸਿੱਟਾ ਕੱਢਿਆ ਹੈ ਕਿ ਦੋਸ਼ੀ ਅਤੇ ਪੀੜ੍ਹਤ ਇਕੱਠੇ ਰਹਿ ਸਕਦੇ ਹਨ। ਇਹ ਧਿਆਨਦੇਣ ਯੋਗ ਹੈ ਕਿ ਦੋਸ਼ੀ ਅਤੇ ਪੀੜ੍ਹਤ ਨਾਲ ਗੱਲ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਜੁਲਾਈ ਵਿੱਚ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਵਿਆਹ ਕਰਵਾ ਲਿਆ। ਹੁਣ ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੂੰ ਪਤਾ ਲੱਗਾ ਕਿ ਦੋਵੇਂ ਖੁਸ਼ਹਾਲ ਜ਼ਿੰਦਗੀ ਜੀ ਰਹੇ ਹਨ ਅਤੇ ਅਦਾਲਤ ਨੇ ਕੇਸ ਨੂੰ ਖਾਰਜ ਕਰਨ ਦਾ ਫੈਸਲਾ ਕੀਤਾ ਹੈ।










