Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਸਰਕਾਰ ਦੇ ਟੇਢੀ ਉਂਗਲ ਨਾਲ ਘਿਉ ਕੱਢਣ ਦੇ ਯਤਨ… ਨਗਰ ਨਿਗਮ ਲੁਧਿਆਣਾ ‘ਚ ਸ਼ਾਮਿਲ ਹੋਣਗੇ 110 ਪਿੰਡ…!

-ਲੈਂਡ ਪੋਲਿੰਗ ਨੀਤੀ ਫੇਲ ਹੋਣ ਤੋਂ ਬਾਅਦ ਸਰਕਾਰ ਦਾ ਬਹੁਕਰੋੜੀ ਜ਼ਮੀਨਾਂ 'ਤੇ ਦੂਜਾ ਹਮਲਾ

Nirmal Pandori by Nirmal Pandori
12/29/2025
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਦਸੰਬਰ, Gee98 news service

-ਲੈਂਡ ਪੂਲਿੰਗ ਨੀਤੀ ਤਹਿਤ ਲੁਧਿਆਣਾ ਦੇ ਆਸ ਪਾਸ ਦੀ ਹਜ਼ਾਰਾਂ ਏਕੜ ਜ਼ਮੀਨ ਕਬਜ਼ੇ ਹੇਠ ਕਰਨ ਦੀ ਅਸਫਲ ਕੋਸ਼ਿਸ਼ ਤੋਂ ਬਾਅਦ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਸ ਪਾਸ ਲੱਗਭੱਗ 110 ਪਿੰਡਾਂ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸ਼ਾਮਿਲ ਕਰਨ ਦਾ ਦਾਅ ਖੇਡਿਆ ਹੈ।‌ ਇਸ ਸਬੰਧੀ ਪਿਛਲੇ ਦਿਨੀਂ ਨਗਰ ਨਿਗਮ ਲੁਧਿਆਣਾ ਦੇ ਹਾਊਸ ਦੀ ਮੀਟਿੰਗ ‘ਚ ਮਤਾ ਪੇਸ਼ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਦੇ ਆਸ ਪਾਸ 110 ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਤਜਵੀਜ਼ ਹੈ। ਮਤੇ ਵਿੱਚ ਕਿਹਾ ਗਿਆ ਹੈ ਕਿ ਜਨਤਕ ਨੁਮਾਇੰਦਿਆਂ ਅਤੇ ਇਹਨਾਂ ਪਿੰਡਾਂ ਦੇ ਲੋਕਾਂ ਦੀ ਮੰਗ ਅਨੁਸਾਰ ਇਹਨਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ ਪਰੰਤੂ ਹੈਰਾਨੀ ਇਸ ਗੱਲ ਦੀ ਹੈ ਕਿ ਇਹਨਾਂ ਪਿੰਡਾਂ ਵਿੱਚੋਂ ਕਿਸੇ ਵੀ ਪਿੰਡ ਦੀ ਗ੍ਰਾਮ ਪੰਚਾਇਤ/ਗ੍ਰਾਮ ਸਭਾ ਨੇ ਸਰਕਾਰ ਤੋਂ ਅਜਿਹੀ ਕੋਈ ਮੰਗ ਨਹੀਂ ਕੀਤੀ ਕਿ ਉਹਨਾਂ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸ਼ਾਮਿਲ ਕੀਤਾ ਜਾਵੇ। ਸਰਕਾਰ ਦਾ ਦਾਅਵਾ ਹੈ ਕਿ ਇਹਨਾਂ ਪਿੰਡਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਦੇਣ ਦੇ ਮਕਸਦ ਨਾਲ ਇਹਨਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ ਪ੍ਰੰਤੂ ਅਸਲ ਕਹਾਣੀ ਇਹੋ ਹੈ ਕਿ ਲੈਂਡ ਪੂਲਿੰਗ ਨੀਤੀ ਦੇ ਫੇਲ ਹੋਣ ਤੋਂ ਬਾਅਦ ਸਰਕਾਰ ਇਹਨਾਂ ਪਿੰਡਾਂ ਦੀ ਬਹੁ ਕਰੋੜੀ ਜ਼ਮੀਨ ਨੂੰ ਨਗਰ ਨਿਗਮ ਦੇ ਘੇਰੇ ਵਿੱਚ ਲਿਆ ਕੇ ਵਿਕਾਸ ਦੇ ਨਾਂ ‘ਤੇ ਹੜੱਪਣਾ ਚਾਹੁੰਦੀ ਹੈ। ਲੈਂਡ ਪੂਲਿੰਗ ਨੀਤੀ ਫੇਲ ਹੋਣ ਤੋਂ ਬਾਅਦ ਲੁਧਿਆਣਾ ਦੇ ਆਸ ਪਾਸ ਦੇ ਪਿੰਡਾਂ ਦੀਆਂ ਇਸ ਬਹੁ ਕਰੋੜੀ ਜ਼ਮੀਨ ਨੂੰ ਹੜੱਪਣ ਦੀ ਤਜਵੀਜ਼ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫੇਰ ਇਸ ਫੈਸਲੇ ਦੇ ਖ਼ਿਲਾਫ਼ ਤਿੱਖੇ ਤੇਵਰ ਦਿਖਾਏ ਹਨ। ਇਸ ਮਾਮਲੇ ‘ਤੇ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਆਹਮੋ ਸਾਹਮਣੇ ਹੋਣਗੀਆਂ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵੀ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਗ੍ਰਾਮ ਸਭਾ ਨੇ ਅਜਿਹੀ ਕੋਈ ਮਨਜ਼ੂਰੀ ਨਹੀਂ ਦਿੱਤੀ ਜਦਕਿ ਸਰਕਾਰ ਇਹਨਾਂ ਪਿੰਡਾਂ ਨੂੰ ਨਗਰ ਨਿਗਮ ਵਿੱਚ ਸ਼ਾਮਿਲ ਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇ ਚੁੱਕੀ ਹੈ। ਸਰਕਾਰ ਦਾ ਇਹ ਦਾਅਵਾ ਹੈ ਕਿ ਨਗਰ ਨਿਗਮ ਦੀ ਹਦੂਦ ਦੇ ਨਾਲ ਲੱਗਦੇ ਇਹਨਾਂ ਇਲਾਕਿਆਂ ਦੇ ਲੋਕ ਨਗਰ ਨਿਗਮ ਦੀਆਂ ਸੁਵਿਧਾਵਾਂ ਦਾ ਪਹਿਲਾਂ ਹੀ ਲਾਭ ਲੈ ਰਹੇ ਹਨ ਜਦਕਿ ਹੈਰਾਨੀ ਇਸ ਗੱਲ ਦੀ ਹੈ ਕਿ ਜਿਹੜਾ ਇਲਾਕਾ ਨਗਰ ਨਿਗਮ ਦੀ ਹਦੂਦ ਦੇ ਵਿੱਚ ਸ਼ਾਮਿਲ ਹੀ ਨਹੀਂ ਉਹ ਨਗਰ ਨਿਗਮ ਦੀਆਂ ਸੁਵਿਧਾਵਾਂ ਦਾ ਲਾਭ ਕਿਵੇਂ ਲੈ ਸਕਦਾ ਹੈ। ਦਰਅਸਲ ਲੈਂਡ ਪੂਲਿੰਗ ਨੀਤੀ ਦੇ ਫੇਲ ਹੋਣ ਤੋਂ ਬਾਅਦ ਲੁਧਿਆਣਾ ਦੇ ਆਸ ਪਾਸ ਦੀ ਬਹੁ ਕਰੋੜੀ ਜ਼ਮੀਨ ਨੂੰ ਵਿਕਾਸ ਦੇ ਨਾਂ ‘ਤੇ ਹੜੱਪਣ ਲਈ ਜਦੋਂ ਸਿੱਧੀ ਉਂਗਲ ਨਾਲ ਘਿਉ ਨਾ ਨਿਕਲਿਆ ਤਾਂ ਸਰਕਾਰ ਨੇ ਇਸ ਇਲਾਕੇ ਨੂੰ ਨਗਰ ਨਿਗਮ ‘ਚ ਸ਼ਾਮਿਲ ਕਰਨ ਦੇ ਨਾਮ ‘ਤੇ ਉਂਗਲ ਟੇਢੀ ਕਰਨ ਦੀ ਨੀਤੀ ਅਪਣਾਈ ਹੈ, ਕਿਉਂਕਿ ਸਰਕਾਰ ਦਾ ਅਸਲ ਮਕਸਦ ਇਹਨਾਂ ਪਿੰਡਾਂ ਦੀ ਬਹੁ ਕਰੋੜੀ ਜ਼ਮੀਨ ਹੜੱਪਣਾ ਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਨਗਰ ਨਿਗਮ ਦੀ ਵਾਰਡਬੰਦੀ….ਕੱਚ ਦੀਆਂ ਗੋਲੀਆਂ ਵਾਂਗ ਖਿੰਡਾਅ ਦਿੱਤਾ ਸ਼ਹਿਰ….ਵਿਰੋਧੀਆਂ ਦੇ ਦੋਸ਼…!

Next Post

ਪਿੰਡ ਪੰਡੋਰੀ ਵਿਖੇ 31 ਦਸੰਬਰ ਨੂੰ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਪਿੰਡ ਪੰਡੋਰੀ ਵਿਖੇ 31 ਦਸੰਬਰ ਨੂੰ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ

ਪਿੰਡ ਪੰਡੋਰੀ ਵਿਖੇ 31 ਦਸੰਬਰ ਨੂੰ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend