ਚੰਡੀਗੜ੍ਹ,30 ਦਸੰਬਰ Gee98 news service
-ਪੰਜਾਬ ਦੇ ਮੌਸਮ ਵਿਭਾਗ ਵੱਲੋਂ ਸੂਬੇ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਹਿਰੀ ਧੁੰਦ ਪੈ ਰਹੀ ਹੈ ਜਿਸ ਕਾਰਨ ਜਨ ਜੀਵਨ, ਕਾਰੋਬਾਰ ਅਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 31 ਦਸੰਬਰ ਅਤੇ 1 ਜਨਵਰੀ 2026 ਨੂੰ ਮੀਂਹ ਪੈਣ ਦੀ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ ਇਹਨਾਂ ਦੋ ਦਿਨਾਂ ਦੌਰਾਨ ਲੋਕਾਂ ਨੂੰ ਮੀਂਹ ਦੇ ਮੱਦੇਨਜ਼ਰ ਹੀ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀਆਂ ਛੁੱਟੀਆਂ 31 ਦਸੰਬਰ ਨੂੰ ਖ਼ਤਮ ਹੋ ਰਹੀਆਂ ਹਨ ਤੇ ਠੰਡ ਦੇ ਵੱਧ ਰਹੇ ਪ੍ਰਕੋਪ ਕਾਰਨ ਮਾਪਿਆਂ ਵੱਲੋਂ ਛੁੱਟੀਆਂ ਵਧਾਉਣ ਦੀ ਮੰਗ ਵੀ ਸਾਹਮਣੇ ਆ ਰਹੀ ਹੈ, ਜਿਸ ਸਬੰਧੀ ਅਜੇ ਤੱਕ ਸਿੱਖਿਆ ਵਿਭਾਗ ਨੇ ਭਾਵੇਂ ਕੋਈ ਫੈਸਲਾ ਨਹੀਂ ਲਿਆ ਪ੍ਰੰਤੂ ਮੰਨਿਆ ਜਾ ਰਿਹਾ ਹੈ ਕਿ ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ‘ਚ ਬਰਸਾਤ ਹੁੰਦੀ ਹੈ ਤਾਂ ਸਕੂਲਾਂ ਦੀਆਂ ਛੁੱਟੀਆਂ ਵੀ ਵਧਾਈਆਂ ਜਾ ਸਕਦੀਆਂ ਹਨ।










