Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ….ਪੱਤਰਕਾਰ ਮਿੰਟੂ ਗੁਰੂਸਰੀਆ,ਮਾਣਿਕ ਗੋਇਲ ਸਮੇਤ ਕਈ ਹੋਰਾਂ ਦੇ ਖ਼ਿਲਾਫ਼ FIR ਦਰਜ…ਪੜ੍ਹੋ ਖ਼ਬਰ

- ਮਾਮਲਾ....ਸਰਕਾਰੀ ਹੈਲੀਕਾਪਟਰ ਦੀ ਉਡਾਨ ਨਾਲ ਸੰਬੰਧਿਤ

Nirmal Pandori by Nirmal Pandori
01/01/2026
in ਪੰਜਾਬ
Reading Time: 1 min read
A A
0
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,1 ਜਨਵਰੀ , Gee98 News service

-ਪੰਜਾਬ ਪੁਲਿਸ ਨੇ ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ, ਪ੍ਰਸਿੱਧ ਆਰਟੀਆਈ ਐਕਟੀਵਿਸਟ ਮਾਣਕ ਗੋਇਲ, ਲੋਕ ਆਵਾਜ਼ ਟੀਵੀ ਦੇ ਸੰਚਾਲਕਾਂ ਸਮੇਤ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਰਗਰਮ ਕਈ ਹੋਰ ਵਿਅਕਤੀਆਂ ਦੇ ਖ਼ਿਲਾਫ਼ FIR ਦਰਜ ਕੀਤੀ ਹੈ। ਇਹ ਕਾਰਵਾਈ ਪੰਜਾਬ ਦੇ ਲੁਧਿਆਣਾ ‘ਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸਬੰਧੀ ਗੁਮਰਾਹਕੁੰਨ ਅਤੇ ਗ਼ਲਤ ਜਾਣਕਾਰੀ ਫੈਲਾਉਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। ਲੁਧਿਆਣਾ ਦੇ ਸਾਈਬਰ ਕ੍ਰਾਈਮ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ BNS 2023 ਦੀਆਂ ਵੱਖ-ਵੱਖ ਧਾਰਾਵਾਂ 353 (1) ਤੇ 353 (2) ਅਤੇ 61(2) ਦੇ ਤਹਿਤ FIR 12 ਦਸੰਬਰ ਨੂੰ ਦਰਜ ਕੀਤੀ ਗਈ ਸੀ, ਪ੍ਰੰਤੂ ਪੁਲਿਸ ਨੇ ਇਸ ਨੂੰ ਗੁਪਤ ਰੱਖਿਆ। ਇਸ FIR ਵਿੱਚ ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ, ਗਗਨ ਰਾਮਗੜੀਆ, ਹਰਮਨ ਫਾਰਮਰ, ਮਨਦੀਪ ਕੱਕੜ, ਗੁਰਲਾਲ ਐਸ ਮਾਨ, ਸਨਾਮੂ ਧਾਲੀਵਾਲ, ਪ੍ਰਸਿੱਧ RTI ਐਕਟੀਵਿਸਟ ਮਾਣਿਕ ਗੋਇਲ, ਅਰਜਨ ਲਾਈਵ, ਦੀਪ ਮੰਗਲੀ ਅਤੇ ਲੋਕ ਆਵਾਜ਼ ਟੀਵੀ ਦੇ ਮਨਿੰਦਰ ਸਿੱਧੂ ਦੇ ਨਾਮ ਦਰਜ ਹਨ। FIR ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਉਕਤ ਵਿਅਕਤੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਪਾਨ ਤੇ ਦੱਖਣੀ ਕੋਰੀਆ ਦੀ ਅਧਿਕਾਰਤ ਵਿਦੇਸ਼ ਯਾਤਰਾ ਦੌਰਾਨ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਸਬੰਧੀ ਸੋਸ਼ਲ ਮੀਡੀਆ ‘ਤੇ ਗਲਤ ਤੱਥ ਪੇਸ਼ ਕੀਤੇ। ਪੁਲਿਸ ਦਾ ਕਹਿਣਾ ਹੈ ਕਿ ਪੰਜਾਬ ਦੇ ਸਰਕਾਰੀ ਹੈਲੀਕਾਪਟਰ ਦੀ ਉਡਾਨ ਟਰੈਕਿੰਗ ਡਾਟੇ ਦੀ ਗ਼ਲਤ ਵਿਆਖਿਆ ਕੀਤੀ ਗਈ ਅਤੇ ਲੋਕਾਂ ਲਈ ਗੁਮਰਾਹਕੁੰਨ ਜਾਣਕਾਰੀ ਦਿੱਤੀ ਗਈ। ‌ ਇਸ ਐਫਆਈਆਰ ਦੇ ਮੁਤਾਬਿਕ ਪੰਜਾਬ ਦੇ ਹੈਲੀਕਾਪਟਰ ਦੀ ਉਡਾਨ ਸਬੰਧੀ ਗ਼ਲਤ ਜਾਣਕਾਰੀ ਫੈਲਾਉਣ ਦੇ ਮਾਮਲੇ ‘ਚ ਹੋਰ ਵਿਅਕਤੀਆਂ ਦੀ ਪਹਿਚਾਣ ਦਾ ਬਦਲ ਵੀ ਖੁੱਲ੍ਹਾ ਰੱਖਿਆ ਗਿਆ ਹੈ ਜਿਸ ਤੋਂ ਭਾਵ ਹੈ ਕਿ ਐਫਆਈਆਰ ਵਿੱਚ ਹੋਰ ਵਿਅਕਤੀਆਂ ਨੂੰ ਵੀ ਸ਼ਾਮਿਲ ਕੀਤਾ ਜਾ ਸਕਦਾ ਹੈ। ਪੰਜਾਬ ‘ਚ ਸੋਸ਼ਲ ਮੀਡੀਆ ਦੇ ਸਹਿਯੋਗ ਨਾਲ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੀਡੀਆ/ਸੋਸ਼ਲ ਮੀਡੀਆ ‘ਤੇ ਸਰਗਰਮ ਆਵਾਜ਼ਾਂ ਦੇ ਖ਼ਿਲਾਫ਼ ਕੀਤੀ ਇਸ ਕਾਰਵਾਈ ਦੀ ਚਾਰੇ ਪਾਸਿਓਂ ਨਿੰਦਾ ਵੀ ਹੋ ਰਹੀ ਹੈ। ਪੰਜਾਬ ਦੀਆਂ ਜਨਤਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਇਸ ਨੂੰ ਮੀਡੀਆ ਪਲੇਟਫਾਰਮ ‘ਤੇ ਇੱਕ ਵੱਡਾ ਹਮਲਾ ਦੱਸਦੇ ਹੋਏ ਲੋਕਾਂ ਦੇ ਹਿੱਤਾਂ ਤੇ ਹੱਕਾਂ ਦੀ ਖਾਤਰ ਉੱਠਣ ਵਾਲੀ ਆਵਾਜ਼ ਨੂੰ ਬੰਦ ਕਰਨ ਦਾ ਯਤਨ ਮੰਨਿਆ ਜਾ ਰਿਹਾ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

…ਸਾਡੀ ਅਮਿਤ ਸ਼ਾਹ ਨਾਲ ਸਿੱਧੀ ਗੱਲ ਆਂ…50 ਕਰੋੜ ‘ਚ ਮਾਮਲਾ ਨਿਬੇੜ ਦੇਵਾਂਗੇ

Next Post

ਕਿਸੇ ਵਿਆਹਤਾ ਔਰਤ ਦੇ ਗਰਭਪਾਤ ਲਈ ਪਤੀ ਦੀ ਸਹਿਮਤੀ ਜ਼ਰੂਰੀ ਨਹੀਂ ਹੈ-ਹਾਈਕੋਰਟ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post

ਕਿਸੇ ਵਿਆਹਤਾ ਔਰਤ ਦੇ ਗਰਭਪਾਤ ਲਈ ਪਤੀ ਦੀ ਸਹਿਮਤੀ ਜ਼ਰੂਰੀ ਨਹੀਂ ਹੈ-ਹਾਈਕੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend