Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸੇ ਵਿਆਹਤਾ ਔਰਤ ਦੇ ਗਰਭਪਾਤ ਲਈ ਪਤੀ ਦੀ ਸਹਿਮਤੀ ਜ਼ਰੂਰੀ ਨਹੀਂ ਹੈ-ਹਾਈਕੋਰਟ

ਹਾਈਕੋਰਟ ਨੇ ਇੱਕ ਪਟੀਸ਼ਨਰ ਪਤਨੀ ਨੂੰ ਗਰਭਪਾਤ ਕਰਵਾਉਣ ਦੀ ਦਿੱਤੀ ਇਜਾਜ਼ਤ

Nirmal Pandori by Nirmal Pandori
01/01/2026
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,1 ਜਨਵਰੀ , Gee98 News service

-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਸੇ ਔਰਤ ਦੇ ਗਰਭਪਾਤ ਕਰਵਾਉਣ ਸਬੰਧੀ ਇੱਕ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ “ਗਰਭਪਾਤ ਲਈ ਵਿਆਹੁਤਾ ਮਹਿਲਾ ਦੀ ਆਪਣੀ ਇੱਛਾ ਅਤੇ ਸਹਿਮਤੀ ਹੀ ਸਭ ਤੋਂ ਉੱਪਰ ਹੈ ਤੇ ਇਸ ਦੇ ਲਈ ਪਤੀ ਦੀ ਇਜਾਜ਼ਤ ਨਾ ਤਾਂ ਜ਼ਰੂਰੀ ਹੈ ਅਤੇ ਨਾ ਹੀ ਕਾਨੂੰਨ ਇਸ ਦੀ ਮੰਗ ਕਰਦਾ ਹੈ”। ‌ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਸੰਬੰਧਿਤ ਇੱਕ 21 ਕੁ ਸਾਲ ਦੀ ਵਿਆਹੁਤਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਦੇ ਜਸਟਿਸ ਸਵੀਰ ਸਹਿਗਲ ਨੇ ਮਹਿਲਾਵਾਂ ਦੀ ਸਰੀਰਕ ਖ਼ੁਦਮੁਖਤਿਆਰੀ ਅਤੇ ਵਿਅਕਤੀਗਤ ਆਜ਼ਾਦੀ ਨੂੰ ਸੰਵਿਧਾਨਿਕ ਸੁਰੱਖਿਆ ਤਹਿਤ ਰੱਖਦੇ ਹੋਏ ਕਿਹਾ ਕਿ “ਇੱਕ ਵਿਆਹੁਤਾ ਔਰਤ ਨੂੰ ਗਰਭਪਾਤ ਕਰਵਾਉਣ ਸਬੰਧੀ ਕਾਨੂੰਨ ਵਿੱਚ ਕਿਤੇ ਵੀ ਪਤੀ ਦੀ ਸਹਿਮਤੀ ਦੀ ਕੋਈ ਵਿਵਸਥਾ ਨਹੀਂ ਹੈ, ਇੱਕ ਵਿਆਹੁਤਾ ਮਹਿਲਾ ਹੀ ਇਹ ਤੈਅ ਕਰਨ ਲਈ ਸਰਵੋਤਮ ਫੈਸਲਾਕੁੰਨ ਹੈ ਕਿ ਉਹ ਗਰਭ ਅਵਸਥਾ ਜਾਰੀ ਰੱਖਣਾ ਚਾਹੁੰਦੀ ਹੈ ਜਾਂ ਨਹੀਂ ਅਤੇ ਮਹਿਲਾ ਦੀ ਸਹਿਮਤੀ ਅਤੇ ਇੱਛਾ ਹੀ ਅੰਤਿਮ ਹੈ ਇਸ ਤੋਂ ਇਲਾਵਾ ਕਿਸੇ ਹੋਰ ਦੀ ਇਜਾਜ਼ਤ ਦੀ ਲੋੜ ਨਹੀਂ”। ਆਪਣੀ ਪਟੀਸ਼ਨ ਵਿੱਚ ਪਟੀਸ਼ਨ ਕਰਤਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸਦਾ ਵਿਆਹ 2 ਮਈ 2025 ਨੂੰ ਹੋਇਆ ਸੀ ਪ੍ਰੰਤੂ ਵਿਆਹ ਤੋਂ ਤੁਰੰਤ ਬਾਅਦ ਦੀ ਰਿਸ਼ਤੇ ਤਣਾਅਪੂਰਨ ਹੋ ਗਏ ਅਤੇ ਉਸਦੇ ਆਪਣੇ ਪਤੀ ਨਾਲ ਸਬੰਧ ਵਿਗੜਨ ਕਾਰਨ ਤਲਾਕ ਦੀ ਕਾਰਵਾਈ ਚੱਲ ਰਹੀ ਹੈ। ਜਿਸ ਕਾਰਨ ਉਹ ਲੰਮੇ ਸਮੇਂ ਤੋਂ ਮਾਨਸਿਕ ਪਰੇਸ਼ਾਨੀ ਅਤੇ ਚਿੰਤਾ ਵਿੱਚ ਗੁਜ਼ਰ ਰਹੀ ਹੈ। ਪਟੀਸ਼ਨ ਕਰਤਾ ਨੇ ਦਲੀਲ ਦਿੱਤੀ ਕਿ ਅਜਿਹੇ ਹਾਲਾਤ ਵਿੱਚ ਅਣਚਾਹੇ ਗਰਭ ਨੇ ਉਸ ਦੀ ਮਾਨਸਿਕ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ ਅਤੇ ਉਹ ਆਪਣਾ ਗਰਭਪਾਤ ਕਰਵਾਉਣਾ ਚਾਹੁੰਦੀ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਹਾਈਕੋਰਟ ਨੇ 22 ਦਸੰਬਰ ਨੂੰ ਪੀਜੀਆਈ ਚੰਡੀਗੜ੍ਹ ਨੂੰ ਇੱਕ ਮੈਡੀਕਲ ਬੋਰਡ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤੋਂ ਬਾਅਦ 23 ਦਸੰਬਰ ਨੂੰ ਪਟੀਸ਼ਨਕਰਤਾ ਦੀ ਜਾਂਚ ਹੋਈ ਅਤੇ ਜਾਂਚ ਰਿਪੋਰਟ ਵਿੱਚ ਮੈਡੀਕਲ ਬੋਰਡ ਨੇ ਹਾਈਕੋਰਟ ਨੂੰ ਦੱਸਿਆ ਕਿ ਮਹਿਲਾ ਦਾ ਗਰਭ 16 ਹਫਤੇ ਤੇ 1 ਦਿਨ ਦਾ ਹੈ ਅਤੇ ਉਹ ਮਾਨਸਿਕ ਤੌਰ “ਤੇ ਇੰਨੀ ਸਮਰੱਥ ਹੈ ਕਿ ਸੁਤੰਤਰ ਰੂਪ ਵਿੱਚ ਆਪਣੀ ਸਹਿਮਤੀ ਦੇ ਸਕੇ। ਮੈਡੀਕਲ ਬੋਰਡ ਨੇ ਰਾਏ ਦਿੱਤੀ ਕਿ ਮਹਿਲਾ ਡਾਕਟਰੀ ਤੌਰ ‘ਤੇ ਗਰਭਪਾਤ ਲਈ ਪੂਰੀ ਤਰ੍ਹਾਂ ਫਿੱਟ ਹੈ, ਜਿਸ ਤੋਂ ਬਾਅਦ ਹਾਈਕੋਰਟ ਨੇ ਹੁਕਮ ਦਿੱਤਾ ਕਿ ਪਟੀਸ਼ਨਕਰਤਾ ਇੱਕ ਹਫ਼ਤੇ ਦੇ ਅੰਦਰ ਅੰਦਰ ਪੀਜੀਆਈ ਚੰਡੀਗੜ੍ਹ ਜਾਂ ਕਿਸੇ ਹੋਰ ਮਾਨਤਾ ਪ੍ਰਾਪਤ ਹਸਪਤਾਲ ਤੋਂ ਸੁਰੱਖਿਅਤ ਤਰੀਕੇ ਨਾਲ ਗਰਭਪਾਤ ਕਰਵਾ ਸਕਦੀ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸਮਾਜ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਿਨਾਂ ਤਹਿਤ ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਪਤੀ ਪਤਨੀ ਦੇ ਸੰਬੰਧ ਵਿਗੜ ਜਾਂਦੇ ਹਨ ਪ੍ਰੰਤੂ ਇਸ ਦੌਰਾਨ ਪਤਨੀ ਗਰਭਵਤੀ ਹੋ ਜਾਂਦੀ ਹੈ ਅਤੇ ਵਿਗੜੇ ਸੰਬੰਧਾਂ ਕਾਰਨ ਉਸ ਨੂੰ ਆਪਣੇ ਪਤੀ ਦਾ ਘਰ ਛੱਡਣਾ ਪੈਂਦਾ ਹੈ ਤੇ ਉਹ ਆਪਣੇ ਮਾਪਿਆਂ ਦੇ ਘਰ ਜਾ ਕੇ ਬੱਚੇ ਨੂੰ ਜਨਮ ਦਿੰਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Tags: #barnalanews#punjabnews#punjabpolice #barnalapolice
Previous Post

ਵੱਡੀ ਖ਼ਬਰ….ਪੱਤਰਕਾਰ ਮਿੰਟੂ ਗੁਰੂਸਰੀਆ,ਮਾਣਿਕ ਗੋਇਲ ਸਮੇਤ ਕਈ ਹੋਰਾਂ ਦੇ ਖ਼ਿਲਾਫ਼ FIR ਦਰਜ…ਪੜ੍ਹੋ ਖ਼ਬਰ

Next Post

…ਹੁਣ ਤੈਨੂੰ ਟੱਕਰਾਂਗੇ ਸੱਜਰੇ ਸ਼ਰੀਕ ਤੇਰੇ ਬਣ ਕੇ…ਪੱਤਰਕਾਰਾਂ ਦੇ ਤਿੱਖੇ ਤੇਵਰ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
…ਹੁਣ ਤੈਨੂੰ ਟੱਕਰਾਂਗੇ ਸੱਜਰੇ ਸ਼ਰੀਕ ਤੇਰੇ ਬਣ ਕੇ…ਪੱਤਰਕਾਰਾਂ ਦੇ ਤਿੱਖੇ ਤੇਵਰ

...ਹੁਣ ਤੈਨੂੰ ਟੱਕਰਾਂਗੇ ਸੱਜਰੇ ਸ਼ਰੀਕ ਤੇਰੇ ਬਣ ਕੇ...ਪੱਤਰਕਾਰਾਂ ਦੇ ਤਿੱਖੇ ਤੇਵਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend