Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫਸਗੀ ਤਾਂ ਫਟਕਣ ਕੇਹਾ…ਦਿੱਲੀ ਵਿਧਾਨ ਸਭਾ ਦੀ ਜਲੰਧਰ ਦੇ ਪੁਲਿਸ ਕਮਿਸ਼ਨਰ ‘ਤੇ ਟੇਢੀ ਅੱਖ…!

-ਦਿੱਲੀ ਦੇ ਭਾਜਪਾ ਮੰਤਰੀ ਖ਼ਿਲਾਫ਼ FIR ਦਾ ਮਾਮਲਾ

Nirmal Pandori by Nirmal Pandori
01/10/2026
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ , 10 ਜਨਵਰੀ, Gee98 news service- ‌

-ਦਿੱਲੀ ਸਰਕਾਰ ਦੇ ਇੱਕ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕਰਨ ਤੋਂ ਬਾਅਦ ਜਲੰਧਰ ਦਾ ਪੁਲਿਸ ਕਮਿਸ਼ਨਰ ਅਤੇ ਹੋਰ ਪੁਲਿਸ ਅਫ਼ਸਰ ਕਾਨੂੰਨੀ ਸਥਿਤੀ ਵਿੱਚ ਫਸਦੇ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਜਲੰਧਰ ਪੁਲਿਸ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਇੱਕ ਵੀਡੀਓ ਕਲਿੱਪ ਵਾਇਰਲ ਕਰਨ ਦੇ ਦੋਸ਼ ਹੇਠ ਦਿੱਲੀ ਦੇ ਭਾਜਪਾ ਮੰਤਰੀ ਦੇ ਖ਼ਿਲਾਫ਼ FIR ਦਰਜ ਕਰ ਦਿੱਤੀ ਹੈ। ਇਹ ਉਹੀ ਵੀਡੀਓ ਕਲਿੱਪ ਹੈ ਜਿਸ ਵਿੱਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਿੱਲੀ ਵਿਧਾਨ ਸਭਾ ਵਿੱਚ ਭਾਸ਼ਣ ਦੇ ਰਹੀ ਹੈ ਅਤੇ ਭਾਜਪਾ ਦਾ ਦੋਸ਼ ਹੈ ਕਿ ਆਪਣੇ ਭਾਸ਼ਣ ਦੌਰਾਨ ਆਤਿਸ਼ੀ ਨੇ ਸਿੱਖ ਗੁਰੂ ਸਾਹਿਬਾਨਾਂ ਦਾ ਅਪਮਾਨ ਕੀਤਾ, ਜਿਸ ਤੋਂ ਬਾਅਦ ਭਾਜਪਾ ਸਮੇਤ ਹੋਰ ਸਿਆਸੀ ਧਿਰਾਂ ਵੱਲੋਂ ਆਤਿਸ਼ੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਮੁੱਦੇ ‘ਤੇ ਦਬਾਅ ਹੇਠ ਆਈ ਆਮ ਆਦਮੀ ਪਾਰਟੀ ਨੇ ਆਪਣੀ ਸੱਤਾ ਹੇਠਲੇ ਰਾਜ ਪੰਜਾਬ ਵਿੱਚ ਹੈਰਾਨੀਜਨਕ ਤਰੀਕੇ ਨਾਲ ਦਿੱਲੀ ਦੇ ਇਕ ਮੰਤਰੀ ਖ਼ਿਲਾਫ਼ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਦਿੱਲੀ ਦੇ ਮੰਤਰੀ ਖ਼ਿਲਾਫ਼ ਮੁਕੱਦਮਾ ਦਰਜ ਕਰਨ ਵਾਲੀ ਜਲੰਧਰ ਪੁਲਿਸ ਦਾ ਕਹਿਣਾ ਹੈ ਕਿ ਮੰਤਰੀ ਨੇ ਆਪਣੇ X ਹੈਂਡਲ ‘ਤੇ ਆਤਿਸ਼ੀ ਦੀ ਝੂਠੀ ਕਲਿੱਪ ਵਾਇਰਲ ਕੀਤੀ ਜਿਸ ਦੀ ਜਲੰਧਰ ਪੁਲਿਸ ਵੱਲੋਂ ਫੋਰੈਸਿਕ ਜਾਂਚ ਕਰਵਾਈ ਗਈ ਅਤੇ ਉਸ ਵਿੱਚ ਕਿਧਰੇ ਵੀ ਆਤਿਸ਼ੀ ਕੋਈ ਕਸੂਰ ਨਹੀਂ ਲੱਗਦਾ। ਦੂਜੇ ਪਾਸੇ ਦਿੱਲੀ ਵਿਧਾਨ ਸਭਾ ਨੇ ਇਸ ਮੁਕੱਦਮੇ ਦਾ ਨੋਟਿਸ ਲੈਂਦੇ ਹੋਏ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਐਫਆਈਆਰ ਦਰਜ ਕਰਨ ਵਾਲੇ ਹੋਰ ਪੁਲਿਸ ਅਫਸਰਾਂ ਨੂੰ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ। ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਇਹ ਵੀਡੀਓ ਕਲਿੱਪ ਹਾਊਸ ਦੀ ਮਲਕੀਅਤ ਹੈ ਅਤੇ ਜਲੰਧਰ ਪੁਲਿਸ ਵੱਲੋਂ ਇਸ ਵਿੱਚ ਦਖ਼ਲਅੰਦਾਜ਼ੀ “ਵਿਸ਼ੇਸ਼ ਅਧਿਕਾਰ” ਦਾ ਮਾਮਲਾ ਬਣਦਾ ਹੈ। ਦਿੱਲੀ ਵਿਧਾਨ ਸਭਾ ਦੇ ਮੈਂਬਰਾਂ ਨੇ ਮੰਗ ਵੀ ਕਰ ਦਿੱਤੀ ਹੈ ਕਿ ਜਲੰਧਰ ਦੇ ਪੁਲਿਸ ਕਮਿਸ਼ਨਰ ਅਤੇ ਹੋਰ ਕੁਝ ਅਫ਼ਸਰਾਂ ਨੂੰ ਦਿੱਲੀ ਵਿਧਾਨ ਸਭਾ ਵਿੱਚ ਸੱਦਿਆ ਜਾਵੇ। ਹੁਣ ਇਸ ਮਾਮਲੇ ‘ਤੇ ਕਾਨੂੰਨੀ ਮਾਹਿਰਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਦਿੱਲੀ ਵਿਧਾਨ ਸਭਾ ਵੱਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਖ਼ਿਲਾਫ਼ ਕੀ ਫੈਸਲਾ ਲਿਆ ਜਾਂਦਾ ਹੈ। ਜੇਕਰ ਦਿੱਲੀ ਵਿਧਾਨ ਸਭਾ ਵੱਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਖ਼ਿਲਾਫ਼ ਕੋਈ ਫੈਸਲਾ ਲਿਆ ਵੀ ਜਾਂਦਾ ਹੈ ਤਾਂ ਇਹ ਪੰਜਾਬ ਦੀ ਆਪ ਸਰਕਾਰ ਨੂੰ ਇੱਕ ਵੱਡਾ ਕਾਨੂੰਨੀ ਝਟਕਾ ਹੋਵੇਗਾ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਸ਼ਾਇਦ ਅਜਿਹਾ ਪਹਿਲਾ ਮਾਮਲਾ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Tags: #barnalanews#punjabnews
Previous Post

ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਖ਼ਤਰਾ…ਏਜੰਸੀਆਂ ਦੀ ਰਿਪੋਰਟ

Next Post

ਸਾਵਧਾਨ ! ਠੱਗੀ ਦੇ ਡਿਜ਼ੀਟਲ ਤਰੀਕੇ ਤੋਂ ਬਚੋ… ਮੋਬਾਈਲ ਫੋਨ ਵਿੱਚ UPI ਦੇ ਡੰਮੀ ਐਪ ਹਨ ਡਾਊਨਲੋਡ…!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਸਾਵਧਾਨ ! ਠੱਗੀ ਦੇ ਡਿਜ਼ੀਟਲ ਤਰੀਕੇ ਤੋਂ ਬਚੋ… ਮੋਬਾਈਲ ਫੋਨ ਵਿੱਚ UPI ਦੇ ਡੰਮੀ ਐਪ ਹਨ ਡਾਊਨਲੋਡ…!

ਸਾਵਧਾਨ ! ਠੱਗੀ ਦੇ ਡਿਜ਼ੀਟਲ ਤਰੀਕੇ ਤੋਂ ਬਚੋ... ਮੋਬਾਈਲ ਫੋਨ ਵਿੱਚ UPI ਦੇ ਡੰਮੀ ਐਪ ਹਨ ਡਾਊਨਲੋਡ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend