Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਪੰਚੀ ਵਾਲੇ ਗੀਤ ਤੋਂ ਔਖੇ ਸਰਪੰਚ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਕਰਨਾ ਸੀ ਹਮਲਾ, ਬਰਨਾਲਾ ਪੁਲਿਸ ਨੇ ਤਿੰਨ ਜਣੇ ਦਬੋਚੇ

- ਐਸਐਸਪੀ ਬਰਨਾਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਅਹਿਮ ਜਾਣਕਾਰੀ

Nirmal Pandori by Nirmal Pandori
01/12/2026
in ਬਰਨਾਲਾ ਆਸ-ਪਾਸ
Reading Time: 1 min read
A A
0
ਸਰਪੰਚੀ ਵਾਲੇ ਗੀਤ ਤੋਂ ਔਖੇ ਸਰਪੰਚ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਕਰਨਾ ਸੀ ਹਮਲਾ, ਬਰਨਾਲਾ ਪੁਲਿਸ ਨੇ ਤਿੰਨ ਜਣੇ ਦਬੋਚੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,12 ਜਨਵਰੀ ( ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹਮਲਾ ਕਰਨ ਦੀ ਤਾਕ ਵਿੱਚ ਬੈਠੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ 2 ਦੇ ਐਸਐਚਓ ਚਰਨਜੀਤ ਸਿੰਘ ਨੂੰ ਮੁਖਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਕੁਝ ਵਿਅਕਤੀਆਂ ਨੇ ਇੱਕ ਗਿਰੋਹ ਬਣਾਇਆ ਹੈ ਜੋ ਮਸ਼ਹੂਰ ਹਸਤੀਆਂ ‘ਤੇ ਹਮਲਾ ਕਰਕੇ ਦਬਾਅ ਬਣਾ ਕੇ ਫਿਰੌਤੀਆਂ ਵਸੂਲਦੇ ਹਨ। ਐਸਐਸਪੀ ਨੇ ਦੱਸਿਆ ਕਿ ਇਸ ਸੂਚਨਾ ਦੇ ਅਧਾਰ ‘ਤੇ ਐਸਐਚਓ ਚਰਨਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਦੇ ਮੌਜੂਦਾ ਸਰਪੰਚ ਬਲਜਿੰਦਰ ਸਿੰਘ ਉਰਫ਼ ਕਿੰਦਾ, ਬਲਵਿੰਦਰ ਸਿੰਘ ਉਰਫ ਬਿੰਦਰ ਮਾਨ ਅਤੇ ਗੁਰਵਿੰਦਰ ਸਿੰਘ ਉਰਫ਼ ਗਿੱਲ ਨੂੰ ਮੋਗਾ-ਬਰਨਾਲਾ ਬਾਈਪਾਸ ਨੇੜੇ ਗ੍ਰਿਫਤਾਰ ਕੀਤਾ। ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਇਹਨਾਂ ਵਿਅਕਤੀਆਂ ਕੋਲੋਂ ਇੱਕ ਦੇਸੀ ਪਿਸਤੌਲ .32 ਬੋਰ ਸਮੇਤ ਕਾਰਤੂਸ, ਇੱਕ ਡੰਮੀ ਪਿਸਤੌਲ, ਚਾਰ ਮੋਬਾਈਲ ਫੋਨ, ਇੱਕ ਲੱਕੜ ਦੀ ਲਾਠੀ ਅਤੇ ਇੱਕ ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਨਿਸ਼ਾਨਾ ਬਣਾਉਣ ਦੀ ਤਾਕ ਵਿੱਚ ਸਨ ਕਿਉਂਕਿ ਕੁਝ ਸਮਾਂ ਪਹਿਲਾਂ ਗੁਲਾਬ ਸਿੱਧੂ ਵੱਲੋਂ ਸਰਪੰਚਾਂ ਸੰਬੰਧੀ ਗਾਏ ਇੱਕ ਗੀਤ ਤੋਂ ਕੋਟਦੁੱਨਾ ਪਿੰਡ ਦਾ ਸਰਪੰਚ ਗੁਲਾਬ ਸਿੱਧੂ ਨਾਲ ਰੰਜਿਸ਼ ਰੱਖਦਾ ਸੀ ਅਤੇ ਉਸ ਨੇ ਗੁਲਾਬ ਸਿੱਧੂ ਖ਼ਿਲਾਫ਼ ਇੱਕ ਧਮਕੀ ਭਰੀ ਇੱਕ ਵੀਡੀਓ ਵੀ ਅਪਲੋਡ ਕੀਤੀ ਸੀ। ਐਸਐਸਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਗੁਲਾਬ ਸਿੱਧੂ ‘ਤੇ ਹਮਲਾ ਕਰਕੇ ਆਪਣਾ ਦਬਦਬਾ ਬਣਾਉਣਾ ਚਾਹੁੰਦੇ ਸਨ ਅਤੇ ਹੋਰ ਪ੍ਰਸਿੱਧ ਹਸਤੀਆਂ ਤੇ ਵਪਾਰੀਆਂ ਤੋਂ ਫਿਰੌਤੀ ਵਸੂਲਣਾ ਚਾਹੁੰਦੇ ਸਨ। ਪੁਲਿਸ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਦੋਸ਼ੀ ਬਲਜਿੰਦਰ ਸਿੰਘ ਉਰਫ਼ ਕਿੰਦਾ ਤੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਵੱਖ-ਵੱਖ ਥਾਣਿਆਂ ਵਿੱਚ 12 ਮੁਕੱਦਮੇ ਦਰਜ ਹਨ ਜਦਕਿ ਗੁਰਵਿੰਦਰ ਸਿੰਘ ਗਿੱਲ ‘ਤੇ ਦੋ ਮੁਕੱਦਮੇ ਅਤੇ ਬਲਵਿੰਦਰ ਸਿੰਘ ਔਰ ਵਿੰਦਰ ਮਾਨ ‘ਤੇ ਇੱਕ ਮੁਕੱਦਮਾ ਦਰਜ ਹੈ। ਪ੍ਰੈਸ ਕਾਨਫਰੰਸ ਦੌਰਾਨ ਨੇ ਸ੍ਰੀ ਅਸ਼ੋਕ ਕੁਮਾਰ ਐਸਪੀ ਡੀ, ਸਤਬੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਅਤੇ ਐਸਐਚਓ ਚਰਨਜੀਤ ਸਿੰਘ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabpolice #barnalapolice
Previous Post

ਫੜੇ ਗਏ ਸਰਪੰਚ ਦੇ ਕਾਤਲ…ਪੰਜਾਬ ਪੁਲਿਸ ਨੇ ਛਤੀਸਗੜ੍ਹ ਤੋਂ ਕੀਤੇ ਗ੍ਰਿਫ਼ਤਾਰ

Next Post

ਅਹਿਮ ਖ਼ਬਰ….ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਤਾਰੀਕਾਂ ਦਾ ਐਲਾਨ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਅਹਿਮ ਖ਼ਬਰ....ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਤਾਰੀਕਾਂ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend