Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਸਰਕਾਰੀ ਸਮਾਗਮਾਂ ਦੇ ਹੋਰਡਿੰਗਾਂ ‘ਤੇ ਕੇਜਰੀਵਾਲ ਦੀਆਂ ਫੋਟੋਆਂ ਸਬੰਧੀ ਸਵਾਲ ਦਾ ਸਿਹਤ ਮੰਤਰੀ ਨੇ ਦਿੱਤਾ ਗੋਲਮੋਲ ਜਵਾਬ

-ਮੁੱਖ ਮੰਤਰੀ ਸਿਹਤ ਯੋਜਨਾ ਅਤੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਬਰਨਾਲਾ ਵਿਖੇ ਕੀਤੀ ਗਈ ਅਹਿਮ ਮੀਟਿੰਗ

Nirmal Pandori by Nirmal Pandori
01/13/2026
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਸਰਕਾਰੀ ਸਮਾਗਮਾਂ ਦੇ ਹੋਰਡਿੰਗਾਂ ‘ਤੇ ਕੇਜਰੀਵਾਲ ਦੀਆਂ ਫੋਟੋਆਂ ਸਬੰਧੀ ਸਵਾਲ ਦਾ ਸਿਹਤ ਮੰਤਰੀ ਨੇ ਦਿੱਤਾ ਗੋਲਮੋਲ ਜਵਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 13 ਜਨਵਰੀ, (ਨਿਰਮਲ ਸਿੰਘ ਪੰਡੋਰੀ)-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ 22 ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਜਾ ਰਹੀ ਹੈ,ਜਿਸ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਇਸ ਸਕੀਮ ਤਹਿਤ ਸਰਕਾਰੀ ਹਸਪਤਾਲ, ਮੈਡੀਕਲ ਕਾਲਜ ਅਤੇ 650 ਦੇ ਕਰੀਬ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਜ਼ਿਲ੍ਹਾ ਬਰਨਾਲਾ ਵਿੱਚ 247 ਥਾਵਾਂ ‘ਤੇ ਸ਼ਡਿਊਲ ਅਨੁਸਾਰ ਕੈਂਪ ਲੱਗਣਗੇ ਜਿਨ੍ਹਾਂ ਵਿਚ ਸਾਰੇ 162 ਪਿੰਡ ਅਤੇ 85 ਵਾਰਡ ਸ਼ਾਮਲ ਹਨ। ਹਰ ਪਰਿਵਾਰ ਨੂੰ ਰਜਿਸਟ੍ਰੇਸ਼ਨ ਸਲਿੱਪ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਤੋਂ ਪਹਿਲਾਂ ਓਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ, ਸਿਹਤ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅਹਿਮ ਮੀਟਿੰਗ ਕੀਤੀ। ਇਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਲਗਾਤਾਰ ਭਰਤੀ ਕੀਤੀ ਜਾ ਰਹੀ ਅਤੇ ਹਸਪਤਾਲਾਂ ਦੇ ਰੱਖ-ਰਖਾਅ ਲਈ ਫ਼ੈਸਿਲਟੀ ਮੈਨੇਜਰ ਵੀ ਭਰਤੀ ਕੀਤੇ ਜਾਣਗੇ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੋਲ ਕੋਈ ਸੰਵਿਧਾਨਕ ਅਹੁਦਾ ਨਾ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਖਜ਼ਾਨੇ ਵਿੱਚੋਂ ਰਾਜ ਪੱਧਰੀ ਸਮਾਗਮ ਅਤੇ ਹੋਰ ਸਰਕਾਰੀ ਸਮਾਗਮਾਂ ਸਬੰਧੀ ਹੋਰ ਹੋਰਡਿੰਗਾਂ ਉੱਪਰ ਕੇਜਰੀਵਾਲ ਦੀਆਂ ਫੋਟੋਆਂ ਦੇ ਸਵਾਲ ਦਾ ਜਵਾਬ ਗੋਲਮੋਲ ਦਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਫਾਉਂਡਰ ਹਨ, ਪੰਜਾਬ ਦੇ ਲੋਕਾਂ ਨੂੰ ਜੋ ਸਹੂਲਤਾਂ ਮਿਲ ਰਹੀਆਂ ਹਨ ਇਹ ਉਹਨਾਂ ਦਾ ਹੀ ਵੀਜ਼ਨ ਹੈ ਪ੍ਰੰਤੂ ਕੇਜਰੀਵਾਲ ਕੋਲ ਕੋਈ ਸੰਵਿਧਾਨਕ ਅਹੁਦਾ ਨਾ ਹੋਣ ਸਬੰਧੀ ਸਵਾਲ ਦਾ ਜਵਾਬ ਸਿਹਤ ਮੰਤਰੀ ਨੇ ਗੋਲ ਕਰ ਦਿੱਤਾ। ਇਸ ਮੌਕੇ ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ, ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਆਈਏਐੱਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮਿੰਦਰ ਕੌਰ ਔਜਲਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

03/13/2026
Load More
Tags: #barnalanews#malwanews #newsupdate #dailyupdate#punjabnews
Previous Post

ਆਮ ਆਦਮੀ ਪਾਰਟੀ ਨੇ 328 ਸਰੂਪਾਂ ਦੇ ਮਾਮਲੇ ‘ਚ ਮੁੱਖ ਦੋਸ਼ੀ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ-ਐਡਵੋਕੇਟ ਰਾਹੀ

Next Post

ਪੇਸ਼ੀ ‘ਤੇ ਲਿਆਂਦੇ ਦੋਸ਼ੀ, ਪੁਲਸੀਆਂ ਨੂੰ ਬੰਨ੍ਹ ਕੇ ਪੁਲਿਸ ਦੀ ਹੀ ਗੱਡੀ ਲੈ ਕੇ ਫ਼ਰਾਰ

Nirmal Pandori

Nirmal Pandori

Related Posts

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
ਬਰਨਾਲਾ ਆਸ-ਪਾਸ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

by Nirmal Pandori
03/13/2026
ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ
ਬਰਨਾਲਾ ਆਸ-ਪਾਸ

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

by Nirmal Pandori
03/12/2026
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ
ਬਰਨਾਲਾ ਆਸ-ਪਾਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

by Nirmal Pandori
03/11/2026
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
ਬਰਨਾਲਾ ਆਸ-ਪਾਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

by Nirmal Pandori
03/10/2026
Load More
Next Post
ਪੇਸ਼ੀ ‘ਤੇ ਲਿਆਂਦੇ ਦੋਸ਼ੀ, ਪੁਲਸੀਆਂ ਨੂੰ ਬੰਨ੍ਹ ਕੇ ਪੁਲਿਸ ਦੀ ਹੀ ਗੱਡੀ ਲੈ ਕੇ ਫ਼ਰਾਰ

ਪੇਸ਼ੀ 'ਤੇ ਲਿਆਂਦੇ ਦੋਸ਼ੀ, ਪੁਲਸੀਆਂ ਨੂੰ ਬੰਨ੍ਹ ਕੇ ਪੁਲਿਸ ਦੀ ਹੀ ਗੱਡੀ ਲੈ ਕੇ ਫ਼ਰਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend