ਬਰਨਾਲਾ, 14 ਜਨਵਰੀ, (ਨਿਰਮਲ ਸਿੰਘ ਪੰਡੋਰੀ)-
-ਬਰਨਾਲਾ ਦੀ ਚਰਚਿਤ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਨੂੰ ICSE ਬੋਰਡ ਨੇ ਮਾਨਤਾ ਦੇ ਦਿੱਤੀ ਹੈ। ਬੋਰਡ ਵੱਲੋਂ ਸਕੂਲ ਨੂੰ ਬਾਰਵੀਂ ਕਲਾਸ ਤੱਕ ਮਾਨਤਾ ਮਿਲਣ ਤੋਂ ਬਾਅਦ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਐਮਡੀ ਸ਼ਿਵ ਸਿੰਗਲਾ ਨੇ ਇਸ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਮਹਿਜ਼ ਤਿੰਨ ਸਾਲਾਂ ‘ਚ ਬਾਰਵੀਂ ਕਲਾਸ ਤੱਕ ਦੀ ਮਾਨਤਾ ਕੋਈ ਆਸਾਨ ਕੰਮ ਨਹੀਂ ਹੈ ਇਹ ਸਾਡੀ ਇਤਿਹਾਸਿਕ ਉਪਲਬਧੀ ਹੈ ਅਤੇ ਇਹ ਸਾਡੀ ਸਾਂਝੀ ਮਿਹਨਤ ਦਾ ਸਫ਼ਲ ਨਤੀਜਾ ਹੈ। ਉਹਨਾਂ ਕਿਹਾ ਕਿ ਸਕੂਲ ਨੇ ਇਹ ਟੀਚਾ ਟੀਮ ਵਰਕ, ਸਪੱਸ਼ਟ ਦ੍ਰਿਸ਼ਟੀ ਅਤੇ ਮਜ਼ਬੂਤ ਇਰਾਦਿਆਂ ਨਾਲ ਹਾਸਿਲ ਕੀਤਾ ਹੈ। ਐਮਡੀ ਸ਼ਿਵ ਸਿੰਗਲਾ ਨੇ ਇਸ ਵੱਡੀ ਉਪਲਬਧੀ ਤੇ ਸਟਾਫ਼, ਮਾਪਿਆਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਫ਼ਲਤਾ ਸਕੂਲ ਲਈ ਨਵੇਂ ਮੀਲ ਪੱਥਰ ਸਾਬਤ ਹੋਵੇਗੀ। ਉਹਨਾਂ ਕਿਹਾ ਕਿ ਇਹ ਸਿਰਫ਼ ਇੱਕ ਕਾਗਜ਼ੀ ਕਾਰਵਾਈ ਹੀ ਨਹੀਂ ਸਗੋਂ ਸਾਡੇ ਵੱਲੋਂ ਵੇਖੇ ਗਏ ਇੱਕ ਵੱਡੇ ਸੁਪਨੇ ਦੀ ਪੂਰਤੀ ਹੈ। ਐਮਡੀ ਸ਼ਿਵ ਸਿੰਗਲਾ ਨੇ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੁਕਾਬਲੇ ਲਈ ਤਿਆਰ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਾਂ। ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦੱਸਿਆ ਕਿ ICSE ਬੋਰਡ ਤੋਂ ਬਾਰਵੀਂ ਕਲਾਸ ਤੱਕ ਮਾਨਤਾ ਮਿਲਣ ਤੋਂ ਬਾਅਦ ਸਕੂਲ ਵਿੱਚ ਗਿਆਰਵੀਂ ਜਮਾਤ ਲਈ ਮੈਡੀਕਲ, ਨਾੱਨ ਮੈਡੀਕਲ ਤੇ ਕਾਮਰਸ ਸਟਰੀਮ ਦੇ ਦਾਖਲੇ ਸ਼ੁਰੂ ਕਰ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਹਰ ਵਿਸ਼ੇ ਲਈ ਮਾਹਿਰ ਅਧਿਆਪਕ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਸਕੂਲ ਸਮਾਰਟ ਕਲਾਸ ਰੂਮਾਂ, ਆਧੁਨਿਕ ਵਿਗਿਆਨਿਕ ਪ੍ਰਯੋਗਸ਼ਾਲਾਵਾਂ ਤੇ ਡਿਜ਼ੀਟਲ ਲਾਇਬ੍ਰੇਰੀ ਨਾਲ ਲੈੱਸ ਹੈ। ਉਹਨਾਂ ਕਿਹਾ ਕਿ ਸਿਰਫ਼ ਸਿਲੇਬਸ ਹੀ ਨਹੀਂ ਸਗੋਂ ਨੀਟ, ਜੇਈਈ ਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਧਿਆਨ ‘ਚ ਰੱਖ ਕੇ ਪੜ੍ਹਾਈ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਵੱਧ ਹਾਂ ਤੇ ਆਉਣ ਵਾਲੇ ਸਮੇਂ ‘ਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰ ਕੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।










