ਚੰਡੀਗੜ੍ਹ,16 ਜਨਵਰੀ, Gee98 news service-
-ਪੰਜਾਬ ‘ਚ ਮੌਸਮ ਦੀ ਮਿਜ਼ਾਜ ਵਿਗੜੇ ਹੋਏ ਹਨ ਅਤੇ ਆਉਣ ਵਾਲੇ ਦਿਨਾਂ ‘ਚ ਇਹ ਹੋਰ ਵਿਗੜਨ ਦੇ ਆਸਾਰ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਧੁੰਦ,ਸੰਘਣੇ ਕੋਹਰੇ ਅਤੇ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਅਨੁਸਾਰ 18 ਜਨਵਰੀ ਨੂੰ ਪੰਜਾਬ ‘ਚ ਕਿਤੇ ਕਿਤੇ ਮੀਂਹ ਵੀ ਪੈ ਸਕਦਾ ਹੈ। ਕੁਝ ਦਿਨਾਂ ਤੋਂ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਕਾਂਬਾ ਛੇੜਿਆ ਹੋਇਆ ਹੈ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਇੱਕ ਡਿਗਰੀ ਤੋਂ ਹੇਠਾਂ ਵੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਠੰਡ ਦੇ ਕਾਰਨ ਹੀ ਪੰਜਾਬ ਸਿੱਖਿਆ ਵਿਭਾਗ ਨੇ ਸਕੂਲ ਖੋਲਣ ਦਾ ਸਮਾਂ 16 ਤੋਂ 21 ਜਨਵਰੀ ਤੱਕ 9 ਵਜੇ ਤੋਂ ਬਦਲ ਕੇ 10 ਵਜੇ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 18 ਤੋਂ 21 ਜਨਵਰੀ ਤੱਕ ਕਿਤੇ ਕਿਤੇ ਮੀਂਹ ਪੈ ਸਕਦਾ ਹੈ। ਪੰਜਾਬ ਦੇ 19 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤਾਪਮਾਨ ‘ਚ ਹੋਰ ਗਿਰਾਵਟ ਆਉਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਆਉਣ ਵਾਲੇ ਦਿਨਾਂ ‘ਚ ਲੋੜ ਅਨੁਸਾਰ ਹੀ ਘਰ ਤੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।










