Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲ ਕਲਾਂ ਪੁਲਿਸ ਦੀ ਮਦਦ ਨਾਲ ਗਊ ਪ੍ਰੇਮੀਆਂ ਨੇ ਗਾਵਾਂ ਨਾਲ ਭਰਿਆ ਟਰੱਕ ਫੜਿਆ

- ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਦੱਸਿਆ ਜਾ ਰਿਹੈ ਗਾਵਾਂ ਦਾ ਤਸਕਰ

Nirmal Pandori by Nirmal Pandori
01/21/2026
in ਬਰਨਾਲਾ ਆਸ-ਪਾਸ
Reading Time: 1 min read
A A
0
ਮਹਿਲ ਕਲਾਂ ਪੁਲਿਸ ਦੀ ਮਦਦ ਨਾਲ ਗਊ ਪ੍ਰੇਮੀਆਂ ਨੇ ਗਾਵਾਂ ਨਾਲ ਭਰਿਆ ਟਰੱਕ ਫੜਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 21 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਥਾਣਾ ਮਹਿਲ ਕਲਾਂ ਦੀ ਪੁਲਿਸ ਪਾਰਟੀ ਨੇ ਬਰਨਾਲਾ ਲੁਧਿਆਣਾ ਮੇਨ ਰੋਡ ‘ਤੇ ਟੋਲ ਪਲਾਜ਼ਾ ਦੇ ਨੇੜੇ ਗਾਵਾਂ ਦਾ ਭਰਿਆ ਇੱਕ ਟਰੱਕ ਫੜਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 112 ਨੰਬਰ ਦੇ ਇੰਚਾਰਜ ਜਗਮੋਹਨ ਸਿੰਘ ਗਿੱਲ, ਏਐਸਆਈ ਜਗਰੂਪ ਸਿੰਘ ਨੇ ਦੱਸਿਆ ਕਿ ਟੋਲ ਪਲਾਜ਼ਾ ਨੇੜੇ ਇੱਕ ਟਰੱਕ ਰੋਕਿਆ ਗਿਆ ਜਿਸ ਵਿੱਚ 20 ਦੇ ਕਰੀਬ ਗਊਆਂ ਤੇ ਇੱਕ ਢੱਠਾ ਸੀ।‌ ਇਸ ਮੌਕੇ ‘ਤੇ ਹਾਜ਼ਰ ਗੁਰਪ੍ਰੀਤ ਸਿੰਘ ਕੌਮੀ ਪ੍ਰਧਾਨ ਸੰਯੁਕਤ ਗਊ ਰਕਸ਼ਾ ਦਲ ਪੰਜਾਬ ਨੇ ਦੱਸਿਆ ਕਿ ਗਊਆਂ ਦੀ ਇਸ ਤਸਕਰੀ ਸਬੰਧੀ ਉਹ ਕਈ ਦਿਨਾਂ ਤੋਂ ਗੁਪਤ ਸੂਚਨਾ ਦੇ ਅਧਾਰ ‘ਤੇ ਤਸਕਰਾਂ ਦੇ ਮਗਰ ਲੱਗੇ ਹੋਏ ਸਨ। ਜਦੋਂ ਇਹ ਟਰੱਕ ਮਹਿਲ ਕਲਾਂ ਪੁਰਾਣੇ ਟੋਲ ਪਲਾਜ਼ਾ ਦੇ ਕੋਲ ਪੁੱਜਿਆ ਤਾਂ 112 ਨੰਬਰ ਦੀ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਇਸ ਨੂੰ ਇਥੇ ਰੋਕ ਕੇ ਕਾਬੂ ਕੀਤਾ ਗਿਆ। ‌ ਉਹਨਾਂ ਦੱਸਿਆ ਕਿ ਇਹਨਾਂ ਗਾਵਾਂ ਦੀ ਤਸਕਰੀ ਕਰਨ ਵਾਲਾ ਤਸਕਰ ਬਰਨਾਲਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਅਤੇ ਇਹ ਗਾਵਾਂ ਮੇਵਾਤ ਭੇਜੀਆਂ ਜਾ ਰਹੀਆਂ ਸਨ। ‌ ਉਹਨਾਂ ਦੱਸਿਆ ਕਿ ਇਸ ਟਰੱਕ ਦੇ ਨਾਲ ਇੱਕ ਹੋਰ ਵੱਖਰੀ ਗੱਡੀ ਸੀ ਜਿਸ ਵਿੱਚ ਸਵਾਰ ਕੁਝ ਵਿਅਕਤੀ ਗੱਡੀ ਸਮੇਤ ਭੱਜਣ ‘ਚ ਕਾਮਯਾਬ ਹੋ ਗਏ। ਗਾਵਾਂ ਨਾਲ ਭਰੇ ਟਰੱਕ ਨੂੰ ਕਾਬੂ ਕਰਨ ਤੋਂ ਬਾਅਦ ਜਦੋਂ ਡਰਾਈਵਰ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਸਦੀ ਗੱਡੀ ਨੂੰ ਆਨਲਾਈਨ ਦੁਧਾਰੂ ਪਸ਼ੂਆਂ ਦੀ ਢੋਆ ਢੁਆਈ ਲਈ ਬੁੱਕ ਕੀਤਾ ਗਿਆ ਸੀ। ਇਸ ਮਾਮਲੇ ‘ਚ ਥਾਣਾ ਮਹਿਲ ਕਲਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।‌ ਪੁਲਿਸ ਨੇ ਮਹਿਲ ਕਲਾਂ ਦੇ ਗਊ ਸੇਵਕਾਂ ਦੀ ਮਦਦ ਨਾਲ ਗਾਵਾਂ ਨੂੰ ਸਰਬ ਧਰਮ ਗਊਸ਼ਾਲਾ ਵਿਖੇ ਛੱਡ ਦਿੱਤਾ ਹੈ ਅਤੇ ਟਰੱਕ ਨੂੰ ਆਪਣੇ ਕਬਜ਼ੇ ‘ਚ ਲਿਆ ਹੈ। ‌ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਬਾਂਸਲ, ਸੁਭਾਸ਼ ਕੁਮਾਰ, ਤੀਰਥ ਸ਼ਰਮਾ, ਮਨਦੀਪ ਕੁਮਾਰ ਚੀਕੂ, ਰਮੇਸ਼ ਕੁਮਾਰ ਆੜਤੀਆ, ਕੁਲਦੀਪ ਸਿੰਘ,ਗਊ ਸੁਰਕਸ਼ਾ ਦਲ ਦੇ ਗੁਰਪ੍ਰੀਤ ਸਿੰਘ, ਦਰਸ਼ਨ ਰਾਣਾ, ਸੰਦੀਪ ਵਰਮਾ ਨੇ ਗਊ ਤਸਕਰਾਂ ਦੀ ਇਸ ਜ਼ੁਲਮ ਦੀ ਸਖ਼ਤ ਨਿੰਦਾ ਕਰਦੇ ਹੋਏ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਦਾ ਡਰਾਈਵਰ ਪੁਲਿਸ ਦੀ ਗ੍ਰਿਫਤ ਵਿੱਚ ਹੈ ਪ੍ਰੰਤੂ ਮੁੱਖ ਤਸਕਰ ਅਤੇ ਹੋਰ ਦੋਸ਼ੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#malwanews #newsupdate #dailyupdate#punjabnews
Previous Post

ਅਸੀਂ ਮਹਿਲ ਕਲਾਂ ਨੂੰ ਸਬ ਡਵੀਜ਼ਨ ਬਣਾਇਆ…ਤੇ ਹੁਣ ਵਾਲੀ ਸਰਕਾਰ ਇੱਥੇ ਇੱਕ ਦਫ਼ਤਰ ਨਹੀਂ ਬਣਾ ਸਕੀ-ਚੰਨੀ

Next Post

ਭਾਜਪਾ ਦਾ ਡਰ….ਆਮ ਆਦਮੀ ਪਾਰਟੀ ਨੇ ਫੇਰ ਕਰ ਲਿਆ ਕਾਂਗਰਸ ਨਾਲ ਗੱਠਜੋੜ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਭਾਜਪਾ ਦਾ ਡਰ….ਆਮ ਆਦਮੀ ਪਾਰਟੀ ਨੇ ਫੇਰ ਕਰ ਲਿਆ ਕਾਂਗਰਸ ਨਾਲ ਗੱਠਜੋੜ

ਭਾਜਪਾ ਦਾ ਡਰ....ਆਮ ਆਦਮੀ ਪਾਰਟੀ ਨੇ ਫੇਰ ਕਰ ਲਿਆ ਕਾਂਗਰਸ ਨਾਲ ਗੱਠਜੋੜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend