ਚੰਡੀਗੜ੍ਹ ,21 ਜਨਵਰੀ, Gee98 News service-
-ਛੋਟੇ ਬੱਚਿਆਂ ਨੂੰ ਪਰਪੱਕ ਬਣਾਉਣ ਅਤੇ ਉਹਨਾਂ ‘ਤੇ ਪੜ੍ਹਾਈ ਦਾ ਬੋਝ ਘਟਾਉਣ ਲਈ ਸਰਕਾਰ ਨੇ ਇੱਕ ਅਹਿਮ ਫੈਸਲਾ ਕੀਤਾ ਹੈ ਕਿ ਹੁਣ ਕਿਸੇ ਵੀ ਬੱਚੇ ਨੂੰ ਪਹਿਲੀ ਜਮਾਤ ਵਿੱਚ 6 ਸਾਲ ਤੋਂ ਪਹਿਲਾਂ ਦਾਖਲਾ ਨਹੀਂ ਦਿੱਤਾ ਜਾਵੇਗਾ। ਸਰਕਾਰ ਇਸ ਫੈਸਲੇ ਨੂੰ ਐਨੀ ਸਖ਼ਤੀ ਨਾਲ ਲਾਗੂ ਕਰੇਗੀ ਕਿ 5.5 ਸਾਲ ਪੂਰੇ ਕਰ ਚੁੱਕੇ ਬੱਚਿਆਂ ਦੇ ਮਾਪੇ ਵੀ ਆਪਣੇ ਬੱਚਿਆਂ ਨੂੰ ਪਹਿਲੀ ਜਮਾਤ ਵਿੱਚ ਦਾਖਲਾ ਨਹੀਂ ਦਿਵਾ ਸਕਣਗੇ। ਸਿੱਖਿਆ ਦੇ ਅਧਿਕਾਰ ਐਕਟ 2011 ਵਿੱਚ ਸੋਧ ਕਰਦੇ ਹੋਏ ਹਰਿਆਣਾ ਸਰਕਾਰ ਨੇ ਇਹ ਨਿਯਮ ਇਸੇ ਸੈਸ਼ਨ ਭਾਵ 2026-27 ਤੋਂ ਹੀ ਲਾਗੂ ਕਰ ਦਿੱਤਾ ਹੈ। ਹਰਿਆਣਾ ਸਰਕਾਰ ਵੱਲੋਂ ਇਹ ਨਵਾਂ ਨਿਯਮ ਨਵੀਂ ਸਿੱਖਿਆ ਨੀਤੀ (NEP 2020) ਦੀ ਪਾਲਣਾ ਕਰਦੇ ਹੋਏ ਲਾਗੂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਵੀਂ ਸਿੱਖਿਆ ਨੀਤੀ ਤਹਿਤ ਕੇਂਦਰੀ ਅਤੇ ਨਵੋਦਿਆ ਵਿਦਿਆਲਿਆ ਵਿੱਚ ਇਹ ਨਿਯਮ ਪਹਿਲਾਂ ਹੀ ਲਾਗੂ ਹੈ। ਸਰਕਾਰ ਦਾ ਕਹਿਣਾ ਹੈ ਕਿ ਸਾਰੇ ਸਕੂਲਾਂ ਨੂੰ ਇਹ ਨਿਯਮ ਸਖ਼ਤੀ ਨਾਲ ਲਾਗੂ ਕਰਨਾ ਪਵੇਗਾ। ਸਰਕਾਰ ਦੇ ਫੈਸਲੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਬੱਚੇ ਪਹਿਲੀ ਜਮਾਤ ਲਈ ਨਿਰਧਾਰਿਤ 6 ਸਾਲ ਦੀ ਉਮਰ ਪੂਰੀ ਨਹੀਂ ਕਰਦੇ ਉਹਨਾਂ ਨੂੰ ਬਾਲ ਵਾਟਿਕਾ ਵਿੱਚ ਦਾਖ਼ਲਾ ਦਿੱਤਾ ਜਾਵੇਗਾ।










