Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਤਕੀਂ ਝਾੜੂ ਵਾਲਿਆਂ ਨੂੰ ਰੋਕਣ ਲਈ ਬਾਦਲ ਨਾਲ ਵੀ ਗੱਠਜੋੜ ਹੋ ਸਕਦਾ ਹੈ-ਸਿਮਰਨਜੀਤ ਸਿੰਘ ਮਾਨ

- ਸਿਮਰਨਜੀਤ ਸਿੰਘ ਮਾਨ ਨਵੀਂ ਰਣਨੀਤੀ ਨਾਲ ਉਤਰਨਗੇ ਚੋਣ ਮੈਦਾਨ ਵਿੱਚ

Nirmal Pandori by Nirmal Pandori
01/22/2026
in ਪੰਜਾਬ
Reading Time: 1 min read
A A
0
ਐਤਕੀਂ ਝਾੜੂ ਵਾਲਿਆਂ ਨੂੰ ਰੋਕਣ ਲਈ ਬਾਦਲ ਨਾਲ ਵੀ ਗੱਠਜੋੜ ਹੋ ਸਕਦਾ ਹੈ-ਸਿਮਰਨਜੀਤ ਸਿੰਘ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 22 ਜਨਵਰੀ, ( ਨਿਰਮਲ ਸਿੰਘ ਪੰਡੋਰੀ)-

-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ‘ਤੇ ਕਿਸੇ ਵੀ ਹਾਲਤ ਵਿੱਚ ਦੁਬਾਰਾ ਕਾਬਜ਼ ਨਹੀਂ ਹੋਣ ਦੇਣਾ ਚਾਹੁੰਦੇ। ਸਿਮਰਨਜੀਤ ਸਿੰਘ ਮਾਨ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੀ ਅਪਣਾਈ ਗਈ ਨਵੀਂ ਰਣਨੀਤੀ ਤਾਂ ਇਹੋ ਸਪੱਸ਼ਟ ਕਰਦੀ ਹੈ ਕਿ ਸਰਦਾਰ ਮਾਨ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਅਗਲੀਆਂ ਚੋਣਾਂ ਗੱਠਜੋੜ ਦੀ ਨੀਤੀ ਤਹਿਤ ਲੜਨਾ ਚਾਹੁੰਦੇ ਹਨ। ਮੰਗਲਵਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪੁੱਜੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਐਤਕੀਂ ਝਾੜੂ ਵਾਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਵੀ ਗੱਠਜੋੜ ਕੀਤਾ ਜਾ ਸਕਦਾ ਹੈ”। ਜਦੋਂ ਪੱਤਰਕਾਰਾਂ ਨੇ ਸਰਦਾਰ ਮਾਨ ਨੂੰ ਪੁੱਛਿਆ ਕਿ ਸੁਖਬੀਰ ਬਾਦਲ ਵੱਲੋਂ ਗੱਠਜੋੜ ਦਾ ਕੋਈ ਹੁੰਗਾਰਾ ਭਰਿਆ ਗਿਆ ਹੈ ਤਾਂ ਉਹਨਾਂ ਕਿਹਾ ਕਿ ‘ਅਜੇ ਤੱਕ ਤਾਂ ਕੋਈ ਹੁੰਗਾਰਾ ਨਹੀਂ ਭਰਿਆ ਪ੍ਰੰਤੂ ਉਹ ਆਪਣੇ ਯਤਨ ਜਾਰੀ ਰੱਖਣਗੇ ਤਾਂ ਜੋ ਦੁਬਾਰਾ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਤੋਂ ਰੋਕਿਆ ਜਾ ਸਕੇ’। ਸਰਦਾਰ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਨੀਤਿਕ ਹਾਲਾਤ ਇਹੋ ਮੰਗ ਕਰਦੇ ਹਨ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਸੁਹਿਰਦ ਪਾਰਟੀਆਂ ਨੂੰ ਪੰਜਾਬ ਦਾ ਭਵਿੱਖ ਧਿਆਨ ਵਿੱਚ ਰੱਖ ਕੇ ਫੈਸਲੇ ਲੈਣੇ ਚਾਹੀਦੇ ਹਨ। ਪੱਤਰਕਾਰਾਂ ਨੇ ਸਰਦਾਰ ਮਾਨ ਨੂੰ ਪੁੱਛਿਆ ਕਿ ਕੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਤੋਂ ਬਾਅਦ ਉਹ ਆਪਣਾ ਖਾਲਿਸਤਾਨ ਦਾ ਏਜੰਡਾ ਛੱਡ ਦੇਣਗੇ ਤਾਂ ਮਾਨ ਨੇ ਦੋ ਟੁੱਕ ਸ਼ਬਦਾਂ ‘ਚ ਕਿਹਾ ਕਿ ਉਹ ਇੱਕ ਵੱਖਰੇ ਸਿੱਖ ਰਾਜ ਦੀ ਸਥਾਪਨਾ ਦਾ ਏਜੰਡਾ ਕਦੇ ਵੀ ਨਹੀਂ ਛੱਡਣਗੇ।‌ ਉਹਨਾਂ ਕਿਹਾ ਕਿ ਗੱਠਜੋੜ ਰਾਜਨੀਤਿਕ ਪਰਿਸਥਿਤੀਆਂ ‘ਤੇ ਅਧਾਰਿਤ ਹੋ ਸਕਦਾ ਹੈ। ਦੂਜੇ ਪਾਸੇ ਇਸੇ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਗੱਠਜੋੜ ਦੇ ਸਵਾਲ ‘ਤੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਥਕ ਰਵਾਇਤਾਂ ਦੀ ਚੜ੍ਹਦੀ ਕਲਾ ਅਤੇ ਪੰਥਕ ਰਵਾਇਤਾਂ ‘ਤੇ ਪਹਿਰਾ ਦੇਣ ਵਾਲੇ ਗੱਠਜੋੜ ਲਈ ਉਹ ਹਮੇਸ਼ਾ ਤਿਆਰ ਹਨ ਪ੍ਰੰਤੂ ਕੁਰਸੀਆਂ ‘ਤੇ ਕਾਬਜ਼ ਹੋਣ ਲਈ ਗੱਠਜੋੜ ਲਈ ਉਹ ਹਾਮੀ ਨਹੀਂ ਭਰਨਗੇ। ਸਰਦਾਰ ਸੇਵਾ ਸਿੰਘ ਦੇ ਬਰਸੀ ਸਮਾਗਮ ਵਿੱਚ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਹ ਭਾਜਪਾ ਦੀ ਹਾਈਕਮਾਂਡ ਨੇ ਤੈਅ ਕਰਨਾ ਹੈ। ਜਦੋਂ ਪੱਤਰਕਾਰਾਂ ਨੇ ਸਰਦਾਰ ਰਾਏ ਨੂੰ ਕਿਹਾ ਕਿ ਭਾਜਪਾ ਹਾਈਕਮਾਂਡ ਪੰਜਾਬ ਦੀ ਭਾਜਪਾ ਇਕਾਈ ਨੂੰ ਤਾਂ ਪੁੱਛੇਗੀ ਹੀ, ਤਾਂ ਉਹਨਾਂ ਕਿਹਾ ਕਿ ਜਦੋਂ ਹਾਈਕਮਾਂਡ ਪੁੱਛੇਗੀ, ਉਦੋਂ ਅਸੀਂ ਦੱਸ ਦੇਵਾਂਗੇ। ਭਾਜਪਾ ਆਗੂ ਮਨਜੀਤ ਸਿੰਘ ਰਾਏ ਦੀ ਸਰੀਰਕ ਭਾਸ਼ਾ ਤੋਂ ਸਪੱਸ਼ਟ ਲੱਗਦਾ ਸੀ ਕਿ ਉਹ ਨਿੱਜੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਦੇ ਹੱਕ ਵਿੱਚ ਨਹੀਂ ਹਨ। ਬਹਰਰਾਲ ! ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ‘ਚ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸਿਆਸੀ ਮਾਹਿਰ ਵੀ ਇਹ ਮੰਨ ਰਹੇ ਹਨ ਕਿ ਜੇਕਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਨਾ ਹੋਇਆ ਤਾਂ ਸਿਮਰਨਜੀਤ ਸਿੰਘ ਮਾਨ ਤੇ ਸੁਖਬੀਰ ਸਿੰਘ ਬਾਦਲ ਸੀਟਾਂ ਦੀ ਵੰਡ ਦੇ ਫਾਰਮੂਲੇ ‘ਤੇ ਚੋਣ ਲੜ ਸਕਦੇ ਹਨ ਕਿਉਂਕਿ ਸੁਖਬੀਰ ਸਿੰਘ ਬਾਦਲ ਲਈ ਵੀ 2027 ਦੀ ਸਿਆਸੀ ਪਾਰੀ ਅਹਿਮ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Tags: #barnalanews#punjabnews#simranjitsinghmann
Previous Post

ਬੇਅਦਬੀ…ਪਿੰਡ ਠੀਕਰੀਵਾਲਾ ਬਰਸੀ ਸਮਾਗਮਾਂ ਦੇ ਪੰਡਾਲ ਅਤੇ ਪਿੰਡ ਦੀਆਂ ਗਲੀਆਂ ‘ਚੋਂ ਮਿਲੇ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗ

Next Post

ਪੰਜਾਬ ‘ਚ ਅੱਜ ਸ਼ੁਰੂ ਹੋਵੇਗੀ 10 ਲੱਖ ਤੱਕ ਮੁਫ਼ਤ ਇਲਾਜ ਦੀ ਯੋਜਨਾ, ਇੱਕ ਪਰਿਵਾਰ ਦਾ ਬਣੇਗਾ ਇੱਕੋ ਕਾਰਡ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਪੰਜਾਬ 'ਚ ਅੱਜ ਸ਼ੁਰੂ ਹੋਵੇਗੀ 10 ਲੱਖ ਤੱਕ ਮੁਫ਼ਤ ਇਲਾਜ ਦੀ ਯੋਜਨਾ, ਇੱਕ ਪਰਿਵਾਰ ਦਾ ਬਣੇਗਾ ਇੱਕੋ ਕਾਰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend