Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਸ਼ੇਸ਼ ਖ਼ਬਰ : ਬਰਨਾਲਾ ‘ਚ ਨਹੀਂ ਹੋ ਰਹੀ ਵਿਆਹਾਂ ਦੀ ਰਜਿਸਟਰੇਸ਼ਨ…ਲੋਕ ਹੋ ਰਹੇ ਨੇ ਖੱਜਲ ਖ਼ੁਆਰ

- ਦੋ ਮਹੀਨਿਆਂ ਤੋਂ ਨਹੀਂ ਮਿਲ ਰਹੇ ਅਸ਼ਟਾਮ,500 ਤੇ 1000 ਦੇ ਅਸ਼ਟਾਮਾਂ ਦੀ ਘਾਟ

Nirmal Pandori by Nirmal Pandori
01/29/2026
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 29 ਜਨਵਰੀ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਜ਼ਿਲ੍ਹੇ ਵਿੱਚ ਵਿਆਹ ਰਜਿਸਟਰਡ ਕਰਵਾਉਣ ਵਾਲੇ ਜੋੜਿਆਂ ਨੂੰ ਅਸ਼ਟਾਮਾਂ ਦੀ ਘਾਟ ਕਾਰਨ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵੇਂ ਵਿਆਹੇ ਜੋੜੇ ਵਾਰ-ਵਾਰ ਵਿਆਹ ਰਜਿਸਟਰਡ ਕਰਵਾਉਣ ਲਈ ਆਉਂਦੇ ਹਨ ਪਰੰਤੂ “ਅੱਜ ਅਸ਼ਟਾਮ ਨਹੀਂ ਕੱਲ੍ਹ ਆਇਓ” ਸੁਣ ਕੇ ਵਾਪਸ ਮੁੜ ਜਾਂਦੇ ਹਨ। ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਪੱਤਰਕਾਰਾਂ ਨੂੰ ਕੁਝ ਅਜਿਹੇ ਜੋੜੇ ਮਿਲੇ ਜਿਹੜੇ ਕਈ ਚੱਕਰ ਲਗਾ ਚੁੱਕੇ ਹਨ ਪ੍ਰੰਤੂ ਉਹਨਾਂ ਨੂੰ ਵਿਆਹ ਰਜਿਸਟਰਡ ਕਰਵਾਉਣ ਦੀ ਖ਼ਾਤਰ ਸਟਾਫ਼ ਨਹੀਂ ਮਿਲ ਰਹੇ। ਭਾਵੇਂ ਸਰਕਾਰ ਵਲੋਂ ਅਸ਼ਟਾਮਾਂ ਦੀ ਪ੍ਰਕਿਰਿਆ ਆਨਲਾਈਨ ਕੀਤੀ ਗਈ ਹੈ, ਪਰ ਮੈਰਿਜ ਰਜਿਸਟ੍ਰੇਸ਼ਨ ਲਈ ਲੱਗਣ ਵਾਲੇ ਅਸ਼ਟਾਮ ਲਈ ਸੇਵਾ ਕੇਂਦਰਾਂ ’ਚ ਫੀਸ ਦੀ ਆਨਲਾਈਨ ਪ੍ਰਕਿਰਿਆ ਅਜੇ ਸ਼ੁਰੂ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਜ਼ਿਆਦਾ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਨਾਲਾ ’ਚ ਮੈਰਿਜ ਰਜਿਸਟ੍ਰੇਸ਼ਨ ਲਈ ਅਸ਼ਟਾਮ 8-10 ਦਿਨਾਂ ਤੋਂ ਨਹੀਂ ਸਗੋਂ ਪਿਛਲੇ ਦੋ ਮਹੀਨਿਆਂ ਤੋਂ ਨਹੀਂ ਮਿਲ ਰਹੇ। ਦੱਸ ਦੇਈਏ ਕਿ ਵਿਆਹ ਰਜਿਸਟਰਡ ਕਰਵਾਉਣ ਦੀ ਖ਼ਾਤਰ 500 ਅਤੇ 1000 ਅਸ਼ਟਾਮਾਂ ਦੀ ਲੋੜ ਪੈਂਦੀ ਹੈ ਅਤੇ ਇਹ ਅਸ਼ਟਾਮ ਬਰਨਾਲਾ ਜ਼ਿਲ੍ਹਾ ਹੈਡ ਕੁਆਰਟਰ ਤੋਂ ਇਲਾਵਾ ਮਹਿਲ ਕਲਾਂ, ਭਦੌੜ, ਤਪਾ, ਧਨੌਲਾ, ਸ਼ਹਿਣਾ ਵਿਖੇ ਵੀ ਨਹੀਂ ਮਿਲ ਰਹੇ। ਤਹਿਸੀਲਾਂ ਅੰਦਰ ਬੈਠੇ ਅਸ਼ਟਾਮ ਫਰੋਸ਼ ਅਸ਼ਟਾਮਾਂ ਦੀ ਘਾਟ ਕਾਰਨ ਬਿਨ੍ਹਾਂ ਕੰਮਕਾਜ ਤੋਂ ਬੈਠੇ ਹਨ ਪ੍ਰੰਤੂ ਦੋ ਮਹੀਨੇ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਖ਼ਜਾਨਾ ਦਫ਼ਤਰ ’ਚ ਅਸ਼ਟਾਮਾਂ ਦੀ ਘਾਟ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੇ ਸਮੂਹ ਅਸ਼ਟਾਮ ਫਰੋਸ਼ਾਂ ਨੇ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ। ਸਥਾਨਕ ਤਹਿਸੀਲ ਕੰਪਲੈਕਸ ਅੰਦਰ ਆਪਣੀ ਮੈਰਿਜ ਰਜਿਸਟ੍ਰੇਸ਼ਨ ਕਰਵਾਉਣ ਲਈ ਆਏ ਨਵ ਵਿਆਹੁਤਾ ਜੋੜੇ ਗੁਰਵੀਰ ਸਿੰਘ ਤੇ ਕਿਰਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੈਰਿਜ ਰਜਿਸਟ੍ਰੇਸ਼ਨ ਕਰਵਾਉਣੀ ਸੀ, ਪਰ ਅਸ਼ਟਾਮ ਨਾ ਮਿਲਣ ਕਾਰਨ ਉਨ੍ਹਾਂ ਦੀ ਮੈਰਿਜ ਰਜਿਸਟ੍ਰੇਸ਼ਨ ਨਹੀਂ ਹੋਈ ਹੈ। ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਮੈਰਿਜ ਸਰਟੀਫ਼ਿਕੇਟ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਸਰਕਾਰ ਪਾਸੋ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋ ਜਲਦ ਹੱਲ ਕਰਵਾਇਆ ਜਾਵੇ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਅੰਦਰ ਹਰ ਮਹੀਨੇ ਮੈਰਿਜ ਰਜਿਸਟ੍ਰੇਸ਼ਨ ਲਈ 500 ਦੇ ਕਰੀਬ ਆਫ਼ ਲਾਈਨ ਅਸ਼ਟਾਮ ਲੱਗਦੇ ਹਨ , ਪਰ ਅਸ਼ਟਾਮਾਂ ਦੀ ਘਾਟ ਕਾਰਨ ਸਰਕਾਰ ਨੂੰ ਲੱਖਾਂ ਰੁਪਏ ਦਾ ਘਾਟ ਰਿਹਾ ਹੈ।
ਅਸ਼ਟਾਮਾਂ ਲਈ ਵਿਭਾਗ ਨੂੰ ਲਿਖਿਆ ਗਿਆ ਹੈ- ਖ਼ਜਾਨਾ ਅਫ਼ਸਰ
ਇਸ ਸਬੰਧੀ ਜਦ ਜ਼ਿਲ੍ਹਾ ਖ਼ਜਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਸ਼ਟਾਮਾਂ ਦੀ ਘਾਟ ਸਬੰਧੀ ਖ਼ਜਾਨਾ ਦਫ਼ਤਰ ਲੁਧਿਆਣਾ ਵਿਖੇ ਡਿਮਾਂਡ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 500 ਤੇ 1000 ਰੁਪਏ ਦੇ ਅਸ਼ਟਾਮਾਂ ਦੀ ਘਾਟ ਹੈ। ਇਹ ਅਸ਼ਟਾਮ ਮੈਰਿਜ ਰਜਿਸਟ੍ਰੇਸ਼ਨ ਲਈ ਲੋੜੀਂਦੇ ਹੁੰਦੇ ਹਨ। ਸਰਕਾਰ ਵਲੋਂ ਸੇਵਾ ਕੇਂਦਰਾਂ ’ਚ ਈ-ਕੋਰਟ ਸਿਸਟਮ ਚਲਾਇਆ ਗਿਆ ਹੈ, ਪਰ ਮੈਰਿਜ ਰਜਿਸਟ੍ਰੇਸ਼ਨ ਲਈ ਸੇਵਾ ਕੇਦਰਾਂ ’ਚ ਆਨਲਾਈਨ ਸਿਸਟਮ ਅਜੇ ਸ਼ੁਰੂ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
Load More
Tags: #barnalanews#education department#punjabnews
Previous Post

ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ ਦੀ ਜਹਾਜ਼ ਹਾਦਸੇ ‘ਚ ਮੌਤ

Next Post

ਕਾਂਗਰਸੀ ਐਮਪੀ ਸੁਖਜਿੰਦਰ ਰੰਧਾਵਾ ਦਾ ਜਹਾਜ਼ ਹਾਦਸੇ ਤੋਂ ਬਚਿਆ, ਪਾਇਲਟ ਦੇ ਸੂਝ ਬੂਝ ਸਦਕਾ ਟਲਿਆ ਵੱਡਾ ਹਾਦਸਾ

Nirmal Pandori

Nirmal Pandori

Related Posts

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
Load More
Next Post
ਕਾਂਗਰਸੀ ਐਮਪੀ ਸੁਖਜਿੰਦਰ ਰੰਧਾਵਾ ਦਾ ਜਹਾਜ਼ ਹਾਦਸੇ ਤੋਂ ਬਚਿਆ, ਪਾਇਲਟ ਦੇ ਸੂਝ ਬੂਝ ਸਦਕਾ ਟਲਿਆ ਵੱਡਾ ਹਾਦਸਾ

ਕਾਂਗਰਸੀ ਐਮਪੀ ਸੁਖਜਿੰਦਰ ਰੰਧਾਵਾ ਦਾ ਜਹਾਜ਼ ਹਾਦਸੇ ਤੋਂ ਬਚਿਆ, ਪਾਇਲਟ ਦੇ ਸੂਝ ਬੂਝ ਸਦਕਾ ਟਲਿਆ ਵੱਡਾ ਹਾਦਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend