Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੌਣ ਨੇ ਉਹ ਦੋ ਵਿਅਕਤੀ ਜਿਨਾਂ ਨੂੰ ਪੰਜਾਬ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕ੍ਰਮਾ ਵਿੱਚ ਗ੍ਰਿਫ਼ਤਾਰ ਕੀਤਾ ਸੀ…!

- ਗ੍ਰਿਫ਼ਤਾਰ ਕੀਤੇ ਇੱਕ ਵਿਅਕਤੀ ਦੀ ਪਤਨੀ ਨੇ ਦੱਸੀ ਸਾਰੀ ਕਹਾਣੀ

Nirmal Pandori by Nirmal Pandori
01/31/2026
in ਪੰਜਾਬ
Reading Time: 1 min read
A A
0
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,31 ਜਨਵਰੀ, Gee98 news service-

-ਬੀਤੇ ਕੱਲ੍ਹ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚੋਂ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵਿਚਾਲੇ ਸਥਿਤੀ ਤਣਾਅਪੂਰਨ ਬਣ ਗਈ ਸੀ। ਇਹ ਮਾਮਲਾ ਇੱਥੋਂ ਤੱਕ ਵੱਧ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਪੰਜਾਬ ਪੁਲਿਸ ਦੇ ਦੋ ਮੁਲਾਜ਼ਮਾਂ ਨੂੰ ਇੱਕ ਕਮਰੇ ਵਿੱਚ ਬੰਦ ਵੀ ਕਰ ਦਿੱਤਾ ਸੀ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਹੀ ਇਹਨਾਂ ਪੁਲਿਸ ਮੁਲਾਜ਼ਮਾਂ ਨੂੰ ਛੱਡਿਆ ਗਿਆ ਸੀ। ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਹਰ ਇੱਕ ਦੀ ਜਗਿਆਸਾ ਸੀ ਕਿ ਆਖ਼ਰ ਉਹ ਦੋ ਵਿਅਕਤੀ ਕਿਹੜੇ ਹਨ ਜਿਨਾਂ ਨੂੰ ਪੰਜਾਬ ਪੁਲਿਸ ਨੇ ਪਰਿਕਰਮਾ ਵਿੱਚੋਂ ਬਾਹਰ ਵੀ ਨਹੀਂ ਆਉਣ ਦਿੱਤਾ ਅਤੇ ਪਰਿਕਰਮਾ ਵਿੱਚੋਂ ਹੀ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਇਹ ਦੋਵੇਂ ਵਿਅਕਤੀ ਪ੍ਰਿੰਸ ਪੁੱਤਰ ਸਤਵਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਪੁੱਤਰ ਹਰਕ੍ਰਿਸ਼ਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਮੋਹਨ ਕੇ ਹਿਠਾੜ ਦੇ ਰਹਿਣ ਵਾਲੇ ਹਨ, ਦੋਵੇਂ ਜਣੇ ਪਿਓ ਪੁੱਤ ਹਨ ਜੋ ਆਪਣੇ ਹੋਰ ਪਰਿਵਾਰਿਕ ਮੈਂਬਰਾਂ ਸਮੇਤ ਦਰਬਾਰ ਸਾਹਿਬ ਦਰਸ਼ਨ ਕਰਨ ਆਏ ਸਨ।
ਸਤਵਿੰਦਰ ਸਿੰਘ ਦੀ ਪਤਨੀ ਲਖਬੀਰ ਕੌਰ ਨੇ ਦੱਸਿਆ ਕਿ ਉਹ ਕਰੀਬ 9:30 ਵਜੇ ਆਪਣੇ ਪਤੀ, ਪੁੱਤਰ ਅਤੇ ਸੱਸ ਰੁਕਮਣ ਦੇਵੀ ਨਾਲ ਦਰਬਾਰ ਸਾਹਿਬ ਪਹੁੰਚੀ ਸੀ, ਕਰੀਬ 10:30 ਵਜੇ ਜਦੋਂ ਮਹਿਲਾਵਾਂ ਇਸ਼ਨਾਨ ਕਰਨ ਗਈਆਂ, ਤਾਂ ਪਿਓ-ਪੁੱਤ ਉਨ੍ਹਾਂ ਦਾ ਇੰਤਜ਼ਾਰ ਕਰਨ ਲੱਗੇ। ਉਸਨੇ ਦੱਸਿਆ, “ਜਦੋਂ ਅਸੀਂ ਵਾਪਸ ਆਈਆਂ ਤਾਂ ਪਿਓ-ਪੁੱਤ ਦੋਵੇਂ ਉੱਥੋਂ ਗਾਇਬ ਸਨ ਅਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਸਵਿੱਚ ਆਫ਼ ਆ ਰਹੇ ਸਨ।”
ਉਸਨੇ ਅੱਗੇ ਕਿਹਾ, “ਅਸੀਂ ਜੋੜਾ ਘਰ ਵੀ ਗਈਆਂ, ਇੰਤਜ਼ਾਰ ਕੀਤਾ ਪਰ ਉਹ ਉੱਥੇ ਨਹੀਂ ਆਏ। ਫਿਰ ਕਿਸੇ ਨੇ ਸਾਨੂੰ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕਮਰਾ ਨੰਬਰ 50 ਵਿੱਚ ਜਾਣ ਲਈ ਕਿਹਾ। ਉੱਥੇ ਅਸੀਂ (SGPC) ਦੇ ਕਰਮਚਾਰੀਆਂ ਨੂੰ ਮਿਲੀਆਂ ਅਤੇ ਉਨ੍ਹਾਂ ਨੂੰ ਆਪਣਾ ਨੰਬਰ ਦਿੱਤਾ। ਇਸ ਤੋਂ ਬਾਅਦ ਅਸੀਂ ਆਪਣੇ ਪਿੰਡ ਵਾਪਸ ਆ ਗਈਆਂ।”
                                                  ਲਖਬੀਰ ਕੌਰ ਅਨੁਸਾਰ ਜਦੋਂ ਉਹ ਆਪਣੇ ਪਿੰਡ ਪਹੁੰਚੀ ਤਾਂ ਉਸਨੂੰ ਪਤਾ ਲੱਗਾ ਕਿ ਪਿਛੋਂ ਪੁਲਿਸ ਨੇ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ ਅਤੇ ਘਰ ਦੇ ਤਾਲੇ ਤੋੜ ਦਿੱਤੇ ਸਨ। ਲਖਬੀਰ ਕੌਰ ਨੇ ਖ਼ਦਸ਼ਾ ਪ੍ਰਗਟਾਇਆ ਕਿ ਉਸ ਦੇ ਪਤੀ ਅਤੇ ਪੁੱਤਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ, ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਨੇ ਪਰਿਵਾਰ ਕੋਲ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਲਖਬੀਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਪਹਿਲਾਂ ਜ਼ਮੀਨੀ ਵਿਵਾਦ ਦੇ ਇੱਕ ਮਾਮਲੇ ਵਿੱਚ ਸਜ਼ਾ ਕੱਟੀ ਸੀ ਅਤੇ ਉਹ 5-7 ਮਹੀਨੇ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਸਨੇ ਉਨ੍ਹਾਂ ਅਫਵਾਹਾਂ ਨੂੰ ਨਕਾਰ ਦਿੱਤਾ ਜਿਨ੍ਹਾਂ ਵਿੱਚ ਕਿਸੇ ਗੈਰ-ਕਾਨੂੰਨੀ ਗਤੀਵਿਧੀ ਜਾਂ ਪਾਕਿਸਤਾਨ ਨਾਲ ਸਬੰਧਾਂ ਦੀ ਗੱਲ ਕਹੀ ਜਾ ਰਹੀਓਓ ਸੀ। ਪਿੰਡ ਦੇ ਸਰਪੰਚ ਨੇ ਵੀ ਪੁਸ਼ਟੀ ਕੀਤੀ ਕਿ ਸਤਵਿੰਦਰ ਦਾ ਅਪਰਾਧਿਕ ਪਿਛੋਕੜ ਸੀ ਅਤੇ ਉਨ੍ਹਾਂ ਨੇ ਘਰ ‘ਤੇ ਹੋਈ ਪੁਲਿਸ ਛਾਪੇਮਾਰੀ ਦੀ ਵੀ ਪੁਸ਼ਟੀ ਕੀਤੀ। ਲਖਬੀਰ ਕੌਰ ਨੇ ਕਿਹਾ, “ਅਸੀਂ ਗਰੀਬ ਲੋਕ ਹਾਂ; ਮੇਰਾ ਪੁੱਤਰ ਗੰਗਾਨਗਰ ਵਿੱਚ ਪੜ੍ਹਾਈ ਕਰ ਰਿਹਾ ਹੈ। ਮੈਨੂੰ ਖੁਦ ਦਿਮਾਗ ਦੀ ਰਸੌਲੀ (brain tumor) ਹੈ ਅਤੇ ਮੇਰੀ ਨਜ਼ਰ ਵੀ ਘੱਟ ਹੈ। ਸਾਨੂੰ ਨਹੀਂ ਪਤਾ ਕਿ ਸਾਡੇ ਪਰਿਵਾਰ ਨਾਲ ਇਹ ਸਭ ਕਿਉਂ ਹੋ ਰਿਹਾ ਹੈ।”

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

05/08/2026
Load More
Tags: #barnalanews#malwanews #newsupdate #dailyupdate#punjabnews
Previous Post

ਹਾਈਕੋਰਟ ਨੇ 19 ਸਾਲਾਂ ਬਾਅਦ ਸਰਕਾਰੀ ਅਧਿਆਪਕ ਨੂੰ ਦਿੱਤਾ ਇਨਸਾਫ਼….ਮੈਡੀਕਲ ਮੁਆਵਜ਼ਾ ਵਿਵਾਦ

Next Post

ਲਾਡਲੇ ਦੋਹਤੇ ਨੇ ਨਾਨਾ ਵੀ ਫਸਾ ਦਿੱਤਾ…ਸਿਮਰਨਜੀਤ ਸਿੰਘ ਮਾਨ ਸਵਾਲਾਂ ਦੇ ਘੇਰੇ ‘ਚ

Nirmal Pandori

Nirmal Pandori

Related Posts

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ
ਪੰਜਾਬ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

by Nirmal Pandori
05/09/2026
– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
Load More
Next Post
ਲਾਡਲੇ ਦੋਹਤੇ ਨੇ ਨਾਨਾ ਵੀ ਫਸਾ ਦਿੱਤਾ…ਸਿਮਰਨਜੀਤ ਸਿੰਘ ਮਾਨ ਸਵਾਲਾਂ ਦੇ ਘੇਰੇ ‘ਚ

ਲਾਡਲੇ ਦੋਹਤੇ ਨੇ ਨਾਨਾ ਵੀ ਫਸਾ ਦਿੱਤਾ...ਸਿਮਰਨਜੀਤ ਸਿੰਘ ਮਾਨ ਸਵਾਲਾਂ ਦੇ ਘੇਰੇ 'ਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend