ਚੰਡੀਗੜ੍ਹ, 2 ਫਰਵਰੀ, Gee98 News service-
-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਅੱਜ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਬਿਕਰਮ ਮਜੀਠੀਆ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਆਮਦਨ ਤੋਂ ਵੱਧ ਸਰੋਤਾਂ ਦੇ ਮਾਮਲੇ ‘ਚ ਕਈ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਹਾਈਕੋਰਟ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਨੂੰ ਜੂਨ 2025 ‘ਚ ਉਹਨਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਹਾਈਕੋਰਟ ਨੇ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਖ਼ਿਲਾਫ਼ ਦਰਜ ਕੀਤੇ ਕੇਸ ਸਬੰਧੀ ਝਾੜ ਵੀ ਪਾਈ ਸੀ ਪ੍ਰੰਤੂ ਉਸ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦੇ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ‘ਚ ਵਿਘਨ ਪਾਉਣ ਦਾ ਇੱਕ ਹੋਰ ਮਾਮਲਾ ਦਰਜ ਕਰ ਦਿੱਤਾ ਸੀ।










