Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

BLO, ਚੋਣਾਂ, ਝੋਨੇ ਦੀ ਪਰਾਲੀ,ਤੀਰਥ ਯਾਤਰਾ, SIR ਦੀ ਗ਼ੈਰ ਵਿਦਿਅਕ ਡਿਊਟੀ ਲਈ ਅਧਿਆਪਕ ਸਕੂਲਾਂ ਤੋਂ ਬਾਹਰ

ਗ਼ੈਰ ਵਿੱਦਿਅਕ ਡਿਊਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹਾ ਹੈ ਨੁਕਸਾਨ

Nirmal Pandori by Nirmal Pandori
02/08/2026
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Sunday Special

ਚੰਡੀਗੜ੍ਹ 8 ਫਰਵਰੀ 2026, Gee98 News service-

-ਇੱਕ ਪਾਸੇ ਪੰਜਾਬ ਸਰਕਾਰ ਸੂਬੇ ‘ਚ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪ੍ਰੰਤੂ ਦੂਜੇ ਪਾਸੇ ਹਕੀਕਤ ਇਹ ਹੈ ਕਿ ਸਰਕਾਰ ਨੇ ਸੂਬੇ ਦੇ ਵੱਡੀ ਗਿਣਤੀ ਅਧਿਆਪਕਾਂ ਨੂੰ ਗ਼ੈਰ ਵਿੱਦਿਆ ਇੱਕ ਕੰਮਾਂ ‘ਤੇ ਲਗਾਇਆ ਹੋਇਆ ਹੈ ਜਿਸ ਕਰਕੇ ਸਕੂਲ ਅਧਿਆਪਕਾਂ ਤੋਂ ਬਿਨਾਂ ਖਾਲੀ ਹਨ ਅਤੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿਆਨ ਠੋਕ ਵਜਾ ਕੇ ਦਿੱਤਾ ਸੀ ਕਿ ਸੂਬੇ ‘ਚ ਅਧਿਆਪਕਾਂ ਤੋਂ ਬਗੈਰ ਵਿਦਿਅਕ ਡਿਊਟੀਆਂ ਨਹੀਂ ਲਈਆਂ ਜਾਣਗੀਆਂ ਪਰੰਤੂ ਮੁੱਖ ਮੰਤਰੀ ਦੇ ਇਹ ਦਾਅਵੇ ਸਿਰਫ਼ ਬਿਆਨਾਂ ਤੱਕ ਹੀ ਸੀਮਤ ਰਹੇ। ਜੇਕਰ ਸੂਬੇ ਦੇ ਪ੍ਰਾਇਮਰੀ ਸਕੂਲਾਂ ਦੀ ਗੱਲ ਕੀਤੀ ਜਾਵੇ ਤਾਂ ਪ੍ਰਾਇਮਰੀ ਸਕੂਲਾਂ ਵਿੱਚ ਪਹਿਲਾਂ ਹੀ ਦੋ-ਦੋ ਅਧਿਆਪਕਾਂ ਹਨ ਜਿਨਾਂ ਵਿੱਚੋਂ ਇੱਕ ਗ਼ੈਰ ਵਿਦਿਅਕ ਡਿਊਟੀ ‘ਤੇ ਹੋਣ ਕਾਰਨ ਬਾਕੀ ਸਾਰਾ ਸਕੂਲ ਇੱਕ ਅਧਿਆਪਕ ਨੂੰ ਹੀ ਸੰਭਾਲਣਾ ਪੈਂਦਾ ਹੈ। ਅਧਿਆਪਕ ਜਥੇਬੰਦੀਆਂ ਨੇ ਕਈ ਵਾਰ ਮੰਗ ਪੱਤਰ ਦੇ ਕੇ ਇਹ ਮੁੱਦਾ ਉਠਾਇਆ ਹੈ ਕਿ ਅਧਿਆਪਕਾਂ ਨੂੰ ਗ਼ੈਰ ਵਿਦਿਅਕ ਡਿਊਟੀਆਂ ‘ਤੇ ਨਾਲ ਲਗਾਇਆ ਜਾਵੇ ਪਰੰਤੂ ਕਿਸੇ ਵੀ ਸਰਕਾਰ ਨੇ ਅਧਿਆਪਕਾਂ ਦੀ ਇਸ ਮੰਗ ‘ਤੇ ਧਿਆਨ ਨਹੀਂ ਦਿੱਤਾ। ਸੂਬੇ ਦੇ ਬਹੁਤੇ ਸਕੂਲ ਪਹਿਲਾਂ ਹੀ ਅਧਿਆਪਕਾਂ ਤੋਂ ਸਿੱਖਣੇ ਹਨ ਅਤੇ ਜਿਨਾਂ ਸਕੂਲਾਂ ਵਿੱਚ ਥੋੜੇ ਬਹੁਤੇ ਅਧਿਆਪਕ ਨਿਯੁਕਤ ਹਨ ਉਹਨਾਂ ਵਿੱਚੋਂ ਬਹੁਤੇ ਗ਼ੈਰ ਵਿਦਿਅਕ ਡਿਊਟੀਆਂ ‘ਤੇ ਲਗਾਏ ਹੋਏ ਹਨ, ਅਜਿਹੇ ਹਾਲਾਤਾਂ ‘ਚ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਤਸਵੀਰ ਕਿਹੋ ਜਿਹੀ ਹੋਵੇਗੀ ਇਹ ਅੰਦਾਜ਼ਾ ਲਗਾਉਣਾ ਬਹੁਤਾ ਮੁਸ਼ਕਿਲ ਨਹੀਂ ਹੈ। ਅੱਜਕੱਲ ਪੰਜਾਬ ‘ਚ ਵੋਟਰ ਸੂਚੀਆਂ ਦੀ ਮੈਪਿੰਗ ਦਾ ਕੰਮ ਜ਼ੋਰਾਂ ‘ਤੇ ਜਿਸ ਕਰਕੇ ਅਧਿਆਪਕ ਸਕੂਲਾਂ ਤੋਂ ਫਾਰਗ ਕੀਤੇ ਹੋਏ ਹਨ।

Gee98 Ads

                                                                                               ਹੈਰਾਨੀ ਇਸ ਗੱਲ ਦੀ ਹੈ ਕਿ ਪ੍ਰੀਖਿਆਵਾਂ ਸਿਰ ‘ਤੇ ਹੋਣ ਦੇ ਬਾਵਜੂਦ ਵੀ ਅਧਿਆਪਕਾਂ ਨੂੰ ਗ਼ੈਰ ਵਿਦਿਅਕ ਡਿਊਟੀਆਂ ‘ਤੇ ਲਗਾਇਆ ਹੋਇਆ ਹੈ। ਸਰਕਾਰ ਵੱਲੋਂ ਕਦੇ ਅਧਿਆਪਕਾਂ ਨੂੰ ਝੋਨੇ ਦੀ ਪਰਾਲੀ ਸਾੜਨ ਸਬੰਧੀ ਡਿਊਟੀਆਂ ‘ਤੇ ਲਗਾਇਆ ਜਾਂਦਾ ਹੈ, ਜਦੋਂ ਵੀ ਕਦੇ ਸੂਬੇ ਵਿੱਚ ਚੋਣਾਂ ਹੁੰਦੀਆਂ ਹਨ ਤਾਂ ਅਧਿਆਪਕਾਂ ਦੀ ਹੀ ਡਿਊਟੀ ਲਗਾਈ ਜਾਂਦੀ ਹੈ, ਇਥੋਂ ਤੱਕ ਕਿ ਮੁੱਖ ਮੰਤਰੀ ਤੀਰਥ ਯਾਤਰਾ ਦੌਰਾਨ ਲੋਕਾਂ ਨੂੰ ਧਾਰਮਿਕ ਸਥਾਨਾਂ ‘ਤੇ ਲਿਜਾਣ ਲਈ ਬੱਸਾਂ ਦੀ ਰਜਿਸਟਰੇਸ਼ਨ, ਯਾਤਰੀਆਂ ਦੀ ਰਜਿਸਟਰੇਸ਼ਨ ਸਬੰਧੀ ਡਿਊਟੀਆਂ ਵੀ ਅਧਿਆਪਕਾਂ ਤੋਂ ਹੀ ਲਈਆਂ ਜਾ ਰਹੀਆਂ ਹਨ। ਪੰਜਾਬ ‘ਚ ਨਸ਼ਾ ਵਿਰੋਧੀ ਕੈਂਪਾਂ ‘ਚ ਵੀ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਵਿੱਚ 10 ਲੱਖ ਤੱਕ ਦੇ ਮੁਫ਼ਤ ਇਲਾਜ ਲਈ ਕਾਰਡ ਬਣਾਉਣ ਸਬੰਧੀ ਵੀ ਕੰਪਿਊਟਰ ਅਧਿਆਪਕਾਂ ਦੀ ਡਿਊਟੀ ਲਗਾਈ ਗਈ। ਜੇਕਰ ਅਧਿਆਪਕ ਸਕੂਲ ਵਿੱਚ ਬੱਚਿਆਂ ਨੂੰ ਸਮਾਂ ਹੀ ਨਹੀਂ ਦੇ ਪਾਉਣਗੇ ਤਾਂ ਪੰਜਾਬ ਦੇ ਭਵਿੱਖ ਦੀ ਤਸਵੀਰ ਸਾਫ਼ ਨਜ਼ਰ ਆ ਰਹੀ ਹੈ। ਸਮਝ ਤੋਂ ਪਰ੍ਹੇ ਹੈ ਕਿ ਸਰਕਾਰ ਬਿਨਾਂ ਅਧਿਆਪਕਾਂ ਤੋਂ ਕਿਹੋ ਜਿਹੀ ਸਿੱਖਿਆ ਕ੍ਰਾਂਤੀ ਲੈ ਕੇ ਆ ਰਹੀ ਹੈ। ਜੇਕਰ ਸਰਕਾਰਾਂ ਚਾਹੁਣ ਤਾਂ ਅਧਿਆਪਕਾਂ ਤੋਂ ਲਿਆ ਜਾਣ ਵਾਲਾ ਗੈਰ ਵਿੱਦਿਅਕ ਕੰਮ ਕਿਸੇ ਹੋਰ ਸਟਾਫ਼ ਤੋਂ ਲਿਆ ਜਾ ਸਕਦਾ ਹੈ ਜਾਂ ਫਿਰ ਇਸ ਲਈ ਵਿਸ਼ੇਸ਼ ਤੌਰ ‘ਤੇ ਬੇਰੁਜ਼ਗਾਰਾਂ ਦੀ ਡਿਊਟੀ ਵੀ ਲਗਾਈ ਜਾ ਸਕਦੀ ਹੈ ਪ੍ਰੰਤੂ ਸੂਬੇ ‘ਚ ਸਿੱਖਿਆ ਢਾਂਚਾ ਕਾਰਪੋਰੇਟ ਘਰਾਣਿਆਂ ਦੇ ਪੂਰੀ ਤਰ੍ਹਾਂ ਹਵਾਲੇ ਕਰਨ ਲਈ ਸਰਕਾਰਾਂ ਵੱਲੋਂ ਜਾਣ ਬੁਝ ਕੇ ਅਜਿਹੇ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦਾ ਰੁਝਾਨ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਵੱਲ ਬਣਿਆ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#education department#malwanews #newsupdate #dailyupdate#punjabnews
Previous Post

ਅਖੇ ਗੱਲੀਂ ਬਾਤੀਂ ਮੈਂ ਵੱਡੀ…ਹਾਈਕੋਰਟ ਦੀ ਘੁਰਕੀ ਤੋਂ ਬਾਅਦ ਹੀ ਵਿਜੀਲੈਂਸ ਨੇ ਸੱਤਾਧਾਰੀ ਸਰਪੰਚਣੀ ਦੇ ਖ਼ਿਲਾਫ਼ ਕੀਤਾ ਮੁਕੱਦਮਾ ਦਰਜ

Next Post

ਪੰਜਾਬ ਦੇ ਸ਼ਾਹੀ ਇਮਾਮ ‘ਤੇ ਇੱਟਾਂ ਰੋੜਿਆਂ ਨਾਲ ਹਮਲਾ…ਮਾਮਲਾ ਜਾਮਾ ਮਸਜਿਦ ਨਾਲ ਲੱਗਦੀਆਂ ਦੁਕਾਨਾਂ ਦੇ ਵਿਵਾਦ ਨਾਲ ਸੰਬੰਧਿਤ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਪੰਜਾਬ ਦੇ ਸ਼ਾਹੀ ਇਮਾਮ ‘ਤੇ ਇੱਟਾਂ ਰੋੜਿਆਂ ਨਾਲ ਹਮਲਾ…ਮਾਮਲਾ ਜਾਮਾ ਮਸਜਿਦ ਨਾਲ ਲੱਗਦੀਆਂ ਦੁਕਾਨਾਂ ਦੇ ਵਿਵਾਦ ਨਾਲ ਸੰਬੰਧਿਤ

ਪੰਜਾਬ ਦੇ ਸ਼ਾਹੀ ਇਮਾਮ 'ਤੇ ਇੱਟਾਂ ਰੋੜਿਆਂ ਨਾਲ ਹਮਲਾ...ਮਾਮਲਾ ਜਾਮਾ ਮਸਜਿਦ ਨਾਲ ਲੱਗਦੀਆਂ ਦੁਕਾਨਾਂ ਦੇ ਵਿਵਾਦ ਨਾਲ ਸੰਬੰਧਿਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend