Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਮਾੜੇ ਗੀਤ ਗਾਉਣ ਕਰਕੇ ਔਲਖ 'ਤੇ ਪਹਿਲਾਂ ਵੀ ਹੋ ਚੁੱਕੀ ਹੈ FIR

Nirmal Pandori by Nirmal Pandori
02/09/2026
in ਪੰਜਾਬ
Reading Time: 1 min read
A A
0
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,9 ਫਰਵਰੀ, Gee98 News service-

-ਇੱਕ ਪਾਸੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੇ ਗੈਂਗਸਟਰਾਂ/ਤਸਕਰਾਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਪ੍ਰੰਤੂ ਦੂਜੇ ਪਾਸੇ ਕੁਝ ਕਲਾਕਾਰ ਨੌਜਵਾਨਾਂ ਦੀਆਂ ਭਾਵਨਾਵਾਂ ਭੜਕਾਉਣ ਵਿੱਚ ਪੂਰਾ ਪੂਰਾ ਯੋਗਦਾਨ ਪਾ ਰਹੇ ਹਨ। ਭਾਵੇਂ ਕਿ ਮੁੱਖ ਮੰਤਰੀ ਬਣਨ ਤੋਂ ਤੁਰੰਤ ਬਾਅਦ ਭਗਵੰਤ ਮਾਨ ਨੇ ਹਥਿਆਰ, ਨਸ਼ਾ ਅਤੇ ਅਸ਼ਲੀਲਤਾ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਸੀ ਪ੍ਰੰਤੂ ਅਮਲ ਵਿੱਚ ਕੁਝ ਵੀ ਨਹੀਂ ਹੋਇਆ ਜਿਸ ਤੋਂ ਬਾਅਦ ਇਹਨਾਂ ਕਲਾਕਾਰਾਂ ਦੇ ਹੌਸਲੇ ਬੁਲੰਦ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤ ਨਸ਼ੇ, ਹਥਿਆਰ ਅਤੇ ਅਸ਼ਲੀਲਤਾ ਨੂੰ ਪ੍ਰਮੋਟ ਕਰਦਾ ਰਿਲੀਜ਼ ਹੋ ਰਿਹਾ ਹੈ। ਤਾਜ਼ਾ ਹਾਲਾਤਾਂ ਵਿੱਚ ਮਨਕੀਰਤ ਔਲਖ ਦਾ ਇੱਕ ਗੀਤ “ਅਸਲਾ” ਵਿਵਾਦਾਂ ਦਾ ਕਾਰਨ ਬਣਿਆ ਹੋਇਆ ਹੈ ਜਿਸ ਵਿੱਚ ਹਥਿਆਰਾਂ ਦੀ ਖੁੱਲ੍ਹ ਕੇ ਨੁਮਾਇਸ਼ ਕੀਤੀ ਗਈ ਹੈ। ਇਸੇ ਗੀਤ ਸਬੰਧੀ ਭਾਜਪਾ ਪੰਜਾਬ ਟਰੇਡ ਵਿੰਗ ਦੇ ਕੋ ਕਨਵੀਨਰ ਅਰਵਿੰਦ ਸ਼ਰਮਾ ਨੇ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੂੰ ਇੱਕ ਪੱਤਰ ਲਿਖ ਕੇ ਇਸ ਗੀਤ ‘ਤੇ ਰੋਕ ਲਗਾਉਣ ਅਤੇ ਇਸ ਨੂੰ ਯੂਟਿਊਬ ਤੋਂ ਹਟਾਉਣ ਦੀ ਮੰਗ ਵੀ ਕੀਤੀ ਹੈ। ਆਪਣੇ ਪੱਤਰ ਵਿੱਚ ਅਰਵਿੰਦ ਸ਼ਰਮਾ ਨੇ ਦਲੀਲ ਦਿੱਤੀ ਕਿ ਪੰਜਾਬ ਪਹਿਲਾਂ ਹੀ ਨਸ਼ਾ, ਗੈਂਗਵਾਰ ਅਤੇ ਨਜਾਇਜ਼ ਹਥਿਆਰਾਂ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ, ਅਜਿਹੇ ਹਾਲਾਤਾਂ ,ਚ ‘ਅਸਲਾ’ ਵਰਗੇ ਗੀਤ ਨੌਜਵਾਨਾਂ ਨੂੰ ਹਿੰਸਾ ਕਰਨ ਲਈ ਉਕਸਾਉਂਦੇ ਹਨ ਅਤੇ ਅਜਿਹੇ ਗੀਤ ਕਾਨੂੰਨ ਵਿਵਸਥਾ ਲਈ ਵੀ ਖ਼ਤਰਾ ਪੈਦਾ ਕਰਦੇ ਹਨ ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਮਨਕੀਰਤ ਔਲਖ ਦੇ ਨਵੇਂ ਗੀਤ ‘ਅਸਲਾ’ ਨੂੰ ਤੁਰੰਤ ਸਾਰੇ ਡਿਜ਼ੀਟਲ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਵਾਇਆ ਜਾਵੇ। ‌

                                                                                                          ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਵੀ ਸੂਬੇ ‘ਚ ਅਸ਼ਲੀਲਤਾ, ਨਸ਼ੇ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਗਾਉਣ ‘ਚ ਦਿਲਚਸਪੀ ਨਹੀਂ ਲੈ ਰਹੀ। ‌ ਮਾਨਯੋਗ ਅਦਾਲਤਾਂ ਨੇ ਸਪੱਸ਼ਟ ਕਿਹਾ ਹੈ ਕਿ ਬੋਲਣ ਦੀ ਆਜ਼ਾਦੀ ਦੇ ਨਾਮ ‘ਤੇ ਸਰਵਜਨਿਕ ਸ਼ਾਂਤੀ ਨੂੰ ਖ਼ਤਰੇ ਵਿੱਚ ਨਹੀਂ ਪਾਇਆ ਜਾ ਸਕਦਾ। ‌ ਡੀਜੀਪੀ ਨੂੰ ਲਿਖੇ ਪੱਤਰ ‘ਚ ਭਾਜਪਾ ਆਗੂ ਅਰਵਿੰਦ ਸ਼ਰਮਾ ਨੇ ਇਹ ਵੀ ਤਰਕ ਦਿੱਤਾ ਹੈ ਕਿ ਜਦੋਂ ਪੰਜਾਬ ਪੁਲਿਸ ਖ਼ੁਦ ਲੱਗਭੱਗ 7 ਹਜ਼ਾਰ ਅਸਲਾ ਲਾਈਸੈਂਸ ਰੱਦ ਕਰਨ ਦੀ ਗੱਲ ਕਰ ਰਹੀ ਹੈ ਤਾਂ ਅਸਲੇ ਨੂੰ ਪ੍ਰਮੋਟ ਕਰਨ ਵਾਲੇ ਗੀਤ ਕਿਵੇਂ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਮਨਕੀਰਤ ਔਲਖ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਰਿਹਾ ਹੈ,ਫਰਵਰੀ 2020 ‘ਚ ਵੀ ਮਾਨਸਾ ਪੁਲਿਸ ਨੇ ਉਸ ਦੇ ਖ਼ਿਲਾਫ਼ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਸਬੰਧੀ ਐਫਆਈਆਰ ਦਰਜ ਕੀਤੀ ਸੀ। ‌ ਉਸਦੇ ਬਹੁਤੇ ਗੀਤ ਨਸ਼ਾ, ਅਸ਼ਲੀਲਤਾ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਹੀ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#punjabnews#punjabpolice #barnalapolice
Previous Post

ਲੋਕਾਂ ਦੀ ਸਰਕਾਰ ਨੂੰ ਚਿਤਾਵਨੀ….ਮਹਿਲ ਕਲਾਂ ‘ਚ ਮੁੱਖ ਸੜਕ ‘ਤੇ 20 ਫਰਵਰੀ ਨੂੰ ਹੋ ਸਕਦੈ ਚੱਕਾ ਜਾਮ

Next Post

ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ ‘ਤੇ ਝਟਕਾ….ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕੇ 'ਤੇ ਝਟਕਾ....ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend