Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਐਮਪੀ ਗੁਪਤਾ ਨੇ ਸੁਤੰਤਰ ਸਿੱਖਿਆ ਕਮਿਸ਼ਨ ਬਣਾਉਣ ਦੀ ਵੀ ਕੀਤੀ ਮੰਗ

Nirmal Pandori by Nirmal Pandori
02/12/2026
in ਪੰਜਾਬ
Reading Time: 1 min read
A A
0
ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 12 ਫਰਵਰੀ, Gee98 News service-

ਪੰਜਾਬ ਤੋਂ ਰਾਜ ਸਭਾ ਮੈਂਬਰ ਪਦਮਸ੍ਰੀ ਰਜਿੰਦਰ ਗੁਪਤਾ ਨੇ ਕੇਂਦਰੀ ਬਜਟ ਚਰਚਾ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਤਵੱਜੋਂ ਦੇਣ ਦੀ ਵਕਾਲਤ ਕੀਤੀ। ਬਜਟ ‘ਤੇ ਚਰਚਾ ਦੌਰਾਨ ਸ੍ਰੀ ਗੁਪਤਾ ਨੇ ਕੇਂਦਰੀ ਬਜਟ ਨੂੰ ਵਿੱਤੀ ਪੱਖੋਂ ਸਿਆਣਪਪੂਰਨ ਅਤੇ ਵਿਕਾਸ ਕੇਂਦਰਿਤ ਕਰਾਰ ਦਿੱਤਾ ਪ੍ਰੰਤੂ ਨਾਲ ਹੀ ਸ੍ਰੀ ਗੁਪਤਾ ਨੇ ਜ਼ੋਰ ਦਿੱਤਾ ਕਿ ਦੁਨੀਆਂ ਦੀ ਤੀਜੀ ਸਭ ਤੋਂ ਵੱਡੀ ਅਰਧ ਵਿਵਸਥਾ ਬਣਨ ਤੱਕ ਭਾਰਤ ਦਾ ਸਫਰ ਸਿੱਖਿਆ ਅਤੇ ਸਿਹਤ ‘ਤੇ ਵਧੇਰੇ ਸਰਕਾਰੀ ਨਿਵੇਸ਼ ‘ਤੇ ਨਿਰਭਰ ਕਰੇਗਾ। ਸ੍ਰੀ ਗੁਪਤਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਬਜਟ ਨੂੰ ਸਥਿਰਤਾ, ਲਗਾਤਾਰਤਾ ਅਤੇ ਮਹਿਲਾ ਲੀਡਰਸ਼ਿਪ ਦੇ ਉਭਾਰ ਦਾ ਪ੍ਰਤੀਕ ਦੱਸਿਆ। ਪਦਮਸ੍ਰੀ ਗੁਪਤਾ ਨੇ ਚਰਚਾ ਦੌਰਾਨ ਕਿਹਾ ਕਿ ਕਿਸੇ ਵੀ ਬਜਟ ਦੀ ਅਸਲ ਕਸੌਟੀ ਇਹ ਹੁੰਦੀ ਹੈ ਕਿ ਉਹ ਸਮਾਜ ਦੇ ਸਭ ਤੋਂ ਗਰੀਬ ਅਤੇ ਕਮਜ਼ੋਰ ਵਰਗਾਂ ਲਈ ਕਿੰਨਾ ਲਾਭਕਾਰੀ ਹੈ। ਸ੍ਰੀ ਗੁਪਤਾ ਨੇ ਟੈਕਸ ਸੁਧਾਰਾਂ, ਦੇਸੀ ਦਵਾਈ ਉਦਯੋਗ ਲਈ ਸਹਾਇਤਾ ਅਤੇ ਮਹਿਲਾ ਕੇਂਦਰਿਤ ਯੋਜਨਾਵਾਂ ਲਈ ਵਾਧੂ ਬਟਵਾਰੇ ਅਤੇ ਭਾਰਤ ਯੂਰਪੀ ਸੰਘ ਵਪਾਰ ਸਮਝੌਤੇ ਦੀ ਵੀ ਪ੍ਰਸ਼ੰਸਾ ਕੀਤੀ, ਹਾਲਾਂਕਿ ਸ੍ਰੀ ਗੁਪਤਾ ਨੇ ਆਪਣੇ ਭਾਸ਼ਣ ਦੌਰਾਨ ਇਹ ਚਿਤਾਵਨੀ ਵੀ ਦਿੱਤੀ ਕਿ ਲਗਾਤਾਰ ਆਰਥਿਕ ਵਿਕਾਸ ਦੇ ਨਾਲ ਸਿੱਖਿਆ ਸਿਹਤ ਅਤੇ ਢਾਂਚਾਗਤ ਖੇਤਰਾਂ ਵਿੱਚ ਵਧੇਰੇ ਸਰਕਾਰੀ ਨਿਵੇਸ਼ ਲਾਜ਼ਮੀ ਹੈ। ‌ ਸ੍ਰੀ ਗੁਪਤਾ ਨੇ ਸਕੂਲ ਫੀਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਪਿਛਲੇ ਸਾਲਾਂ ਦੌਰਾਨ 90000 ਤੋਂ ਵੱਧ ਸਕੂਲਾਂ ਦੇ ਬੰਦ ਹੋਣ ਅਤੇ ਸਰਕਾਰੀ ਸਕੂਲਾਂ ‘ਚ ਲੋਕਾਂ ਦੇ ਘਟਦੇ ਭਰੋਸੇ ‘ਤੇ ਚਿੰਤਾ ਵੀ ਜਤਾਈ। ‌ ਸਿੱਖਿਆ ਦੇ ਵਪਾਰੀਕਰਨ ਨੂੰ ਸੰਵਿਧਾਨ ਦੇ ਆਰਟੀਕਲ 21ਏ ਦੀ ਭਾਵਨਾ ਦੇ ਖ਼ਿਲਾਫ਼ ਦੱਸਦਿਆਂ ਉਹਨਾਂ ਨੇ ਸੁਤੰਤਰ ਸਿੱਖਿਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ। ‌ ਸਿਹਤ ਦੇ ਖੇਤਰ ਵਿੱਚ ਹੋਰ ਸੁਧਾਰ ਦਾ ਜ਼ਿਕਰ ਕਰਦੇ ਹੋਏ ਸ੍ਰੀ ਗੁਪਤਾ ਨੇ ਸਰਕਾਰੀ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ, ਪਿਛੜੇ ਇਲਾਕਿਆਂ ਦੇ ਹਸਪਤਾਲਾਂ ਨੂੰ ਟੈਕਸ ਛੋਟ ਅਤੇ ਆਯੂਸ਼ਮਾਨ ਭਾਰਤ ਦੇ ਕਵਰੇਜ ਵਿੱਚ ਵਾਧੇ ਦੀ ਮੰਗ ਕੀਤੀ। ਆਪਣੇ ਭਾਸ਼ਣ ਦੇ ਅੰਤ ਵਿੱਚ ਸ੍ਰੀ ਗੁਪਤਾ ਨੇ ਕਿਹਾ ਕਿ ਆਰਥਿਕ ਨੀਤੀਆਂ ਦਾ ਅਸਲ ਲਾਭ ਕਲਾਸ ਰੂਮਾਂ, ਹਸਪਤਾਲਾਂ, ਖੇਤਾਂ ਅਤੇ ਘਰਾਂ ਤੱਕ ਪਹੁੰਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ “ਜਦੋਂ ਭਲਾਈ ਹਰ ਜੀਵਨ ਤੱਕ ਸਮਾਨ ਤੌਰ ‘ਤੇ ਪਹੁੰਚਦੀ ਹੈ ਤਾਂ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲਾ ਵਿਕਾਸ ਹਕੀਕਤ ਬਣਦਾ ਹੈ”। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#malwanews #newsupdate #dailyupdate#punjabnews
Previous Post

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

Next Post

CM ਭਗਵੰਤ ਮਾਨ ‘ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨੇ ਵੀ ਬਦਲ ਲਏ ਤੇਵਰ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
CM ਭਗਵੰਤ ਮਾਨ ‘ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨੇ ਵੀ ਬਦਲ ਲਏ ਤੇਵਰ

CM ਭਗਵੰਤ ਮਾਨ 'ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨੇ ਵੀ ਬਦਲ ਲਏ ਤੇਵਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend