Gee 98News

ਚੰਡੀਗੜ੍ਹ 16 ਫਰਵਰੀ, Gee98 news service

-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਬੰਧੀ ਦਿੱਤੇ ਬਿਆਨ ਦੇ ਮਾਮਲੇ ‘ਚ ਪੰਜਾਬ ਦੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਹਨਾਂ ਨੂੰ ਐਸਸੀ ਕਮਿਸ਼ਨ ਪੰਜਾਬ ਵੱਲੋਂ ਜਾਰੀ ਕੀਤੇ ਨੋਟਿਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਕਰਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਨੇ ਬਾਜਵਾ ਦੇ ਖ਼ਿਲਾਫ਼ ਐਸਸੀ ਕਮਿਸ਼ਨ ਵੱਲੋਂ ਜਾਰੀ ਕੀਤੇ ਨੋਟਿਸ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ 7 ਫਰਵਰੀ 2026 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਕਾਂਗਰਸ ਦੀ ਕੇਂਦਰ ਦੇ ਨਵੇਂ ਮਨਰੇਗਾ ਕਾਨੂੰਨ ਦੇ ਖ਼ਿਲਾਫ਼ ਇੱਕ ਰੈਲੀ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਬੰਧੀ ਬੈਂਡ ਵਜਾਉਣ ਵਾਲਾ ਸ਼ਬਦ ਦੀ ਵਰਤੋਂ ਕੀਤੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ ਅਤੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਪੰਜਾਬ ਐਸਸੀ ਕਮਿਸ਼ਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ 11 ਫਰਵਰੀ ਲਈ ਨਿੱਜੀ ਤੌਰ ‘ਤੇ ਤਲਬ ਵੀ ਕੀਤਾ ਸੀ। ‌ ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਕਮਿਸ਼ਨ ਸਾਹਮਣੇ ਪੇਸ਼ ਹੋਏ ਅਤੇ ਉਹਨਾਂ ਨੇ ਜਵਾਬ ਦਾਇਰ ਕਰਨ ਅਤੇ ਬਾਜਵਾ ਵੱਲੋਂ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸਮੇਂ ਦੀ ਮੰਗ ਕੀਤੀ ਸੀ। ਹੁਣ ਹਾਈਕੋਰਟ ਨੇ ਐਸੀ ਕਮਿਸ਼ਨ ਵੱਲੋਂ ਬਾਜਵਾ ਨੂੰ ਜਾਰੀ ਕੀਤੇ ਨੋਟਿਸ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

Leave a Reply

Your email address will not be published. Required fields are marked *

error: Content is protected !!