Skip to main content

Gee 98News

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਹਿਲ ਕਲਾਂ 17 ਫਰਵਰੀ (ਜਸਵੰਤ ਸਿੰਘ ਲਾਲੀ)-

ਬੀਤੀ ਰਾਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਪਿੰਡ ਨਿਹਾਲੂਵਾਲ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਮਿਲਿਆ ਹੈ । ਇਹ ਦੋਵੇਂ ਨੌਜਵਾਨ ਪਿੰਡ ਛੀਨੀਵਾਲ ਕਲਾਂ ਦੇ ਦੱਸੇ ਜਾ ਰਹੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ASI ਗੁਰਤੇਜ ਸਿੰਘ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਕਿਸੇ ਟੂਰਨਾਮੈਂਟ ਤੋਂ ਹਾਕੀ ਦਾ ਮੈਚ ਖੇਡ ਕੇ ਆਪਣੇ ਪਿੰਡ ਨੂੰ ਵਾਪਸ ਆ ਰਹੇ ਸੀ । ਜਦੋਂ ਇਹ ਪਿੰਡ ਨਿਹਾਲੂਵਾਲ ਦੇ ਨਜ਼ਦੀਕ ਪਹੁੰਚੇ ਤਾਂ ਇਹਨਾਂ ਦਾ ਕਿਸੇ ਟਰੱਕ ਨਾਲ ਐਕਸੀਡੈਂਟ ਹੋ ਜਾਣ ਕਾਰਨ ਇੱਕ ਨੌਜਵਾਨ ਗੁਰਵਿੰਦਰ ਸਿੰਘ 20 ਸਾਲ ਪੁੱਤਰ ਸੋਹਣ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਦਾ ਪੱਟ ਟੁੱਟ ਗਿਆ। ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ ।ਉਹਨਾਂ ਅੱਗੇ ਦੱਸਿਆ ਕਿ ਟਰੱਕ ਚਾਲਕ ਸਮੇਤ ਟਰੱਕ ਨੂੰ ਮੌਕੇ ‘ਤੇ ਕਾਬੂ ਕਰ ਲਿਆ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਛੀਨੀਵਾਲ ਕਲਾਂ ਦੇ ਹੀ ਇੱਕ ਵਿਅਕਤੀ ਦੀ ਯੂਪੀ ‘ਚ ਇੱਕ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ ਸੀ, ਥੋੜੇ ਦਿਨਾਂ ਦੇ ਵਕਫੇ ਦੌਰਾਨ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਸੜਕ ਹਾਦਸਿਆਂ ‘ਚ ਦਰਦਰਾਕ ਮੌਤਾਂ ਕਾਰਨ ਸਮੁੱਚੇ ਪਿੰਡ ‘ਚ ਸੋਗ ਦਾ ਮਾਹੌਲ ਹੈ।
ਫੋਟੋ ਕੈਪਸ਼ਨ-ਮ੍ਰਿਤਕ ਨੌਜਵਾਨ ਦੀ ਫਾਈਲ ਫੋਟੋ

error: Content is protected !!