Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

- ਪਿੰਡ ਠੀਕਰੀਵਾਲਾ ਦੇ ਕੰਨਿਆ ਸਕੂਲ ਨਾਲ ਸੰਬੰਧਿਤ ਹੈ ਮਾਮਲਾ

Nirmal Pandori by Nirmal Pandori
02/18/2026
in ਪੰਜਾਬ
Reading Time: 1 min read
A A
0
ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

– ਤੁਸੀਂ ਬੋਰਡ ਦੇ ਚੇਅਰਮੈਨ ਦੇ ਪੀਏ ਨਾਲ ਗੱਲ ਕਰੋ…ਪ੍ਰਿੰਸੀਪਲ ਨੇ ਪੱਤਰਕਾਰਾਂ ਨੂੰ ਕਿਹਾ

– ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਕਰਾਂਗੇ ਕਾਰਵਾਈ-ਡੀਈਓ

ਬਰਨਾਲਾ ,18 ਫਰਵਰੀ, (ਨਿਰਮਲ ਸਿੰਘ ਪੰਡੋਰੀ)-

Gee98 Ads

-ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਦਾਅਵੇ ਠੁੱਸ ਕਰ ਦਿੱਤੇ ਹਨ। ਸ਼ਹਿਰ ਦੇ ਪੱਤੀ ਰੋਡ ਦੀ ਰਹਿਣ ਵਾਲੀ ਵਿਦਿਆਰਥਣ ਦਿਲਪ੍ਰੀਤ ਕੌਰ ਉਕਤ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਹੈ ਜਿਸ ਦੀ ਕੱਲ੍ਹ ਬੋਰਡ ਦੀ ਅੱਠਵੀਂ ਦੀ ਪ੍ਰੀਖਿਆ ਦਾ ਪਹਿਲਾ ਪੇਪਰ ਸੀ ਪਰੰਤੂ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥਣ ਨੂੰ ਰੋਲ ਨੰਬਰ ਜਾਰੀ ਨਹੀਂ ਕੀਤਾ, ਹੈਰਾਨੀ ਇਸ ਗੱਲ ਦੀ ਵੀ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਰੋਲ ਨੰਬਰ ਸਲਿੱਪ ‘ਤੇ ਪ੍ਰਿੰਸੀਪਲ ਨੇ ਇਹ ਨੋਟ ਵੀ ਸਪੈਸ਼ਲ ਲਿਖ ਦਿੱਤਾ ਕਿ ਇਸ ਵਿਦਿਆਰਥਣ ਨੂੰ ਰੋਲ ਨੰਬਰ ਜਾਰੀ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਸਰਕਾਰੀ ਸਕੂਲ ਮੂੰਮ ਵਿਖੇ ਬਣੇ ਸੈਂਟਰ ਵਿੱਚ ਅੱਠਵੀਂ ਦੀ ਪ੍ਰੀਖਿਆ ਦੇ ਪੇਪਰ ਦੇਣ ਜਾਣਾ ਸੀ ਪ੍ਰੰਤੂ ਰੋਲ ਨੰਬਰ ਨਾ ਮਿਲਣ ਕਰਕੇ ਪੇਪਰ ਵਿੱਚ ਨਹੀਂ ਬੈਠ ਸਕੀ। ਦੂਜੇ ਪਾਸੇ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮੂੰਮ ਸੈਂਟਰ ਤੋਂ ਸੁਪਰਡੈਂਟ ਤੇ ਹੋਰ ਅਧਿਆਪਕ ਇਸੇ ਸਕੂਲ ਦੇ ਪੇਪਰ ਦੇਣ ਗਏ ਬਾਕੀ ਵਿਦਿਆਰਥੀਆਂ ਨੂੰ ਪੁੱਛਦੇ ਰਹੇ ਕਿ ਦਿਲਪ੍ਰੀਤ ਕੌਰ ਪੇਪਰ ਦੇਣ ਕਿਉਂ ਨਹੀਂ ਆਈ, ਜਿਸ ਤੋਂ ਸਪੱਸ਼ਟ ਹੈ ਕਿ ਦਿਲਪ੍ਰੀਤ ਕੌਰ ਦਾ ਨਾਮ ਪੇਪਰ ਦੇਣ ਵਾਲੇ ਵਿਦਿਆਰਥੀਆਂ ਦੀ ਸੂਚੀ ਵਿੱਚ ਸ਼ਾਮਿਲ ਸੀ ਪ੍ਰੰਤੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਠੀਕਰੀਵਾਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੇ ਵਿਦਿਆਰਥਣ ਨੂੰ ਇਹ ਕਹਿ ਕੇ ਰੋਲ ਨੰਬਰ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ ਕਿ ਉਸ ਦੀਆਂ ਹਾਜ਼ਰੀਆਂ ਘੱਟ ਹਨ। ਹੁਣ ਸਵਾਲ ਇਹ ਵੀ ਪੈਦਾ ਹੁੰਦਾ ਹੈ ਕਿ ਜਦ ਬੋਰਡ ਨੇ ਰੋਲ ਨੰਬਰ ਸਲਿੱਪ ਜਾਰੀ ਹੀ ਕਰ ਦਿੱਤੀ ਤਾਂ ਪ੍ਰਿੰਸੀਪਲ ਕੋਲ ਆਪਣੇ ਆਪ ਦੇ ਵਿੱਚ ਕੀ ਤਾਕਤਾਂ ਹਨ ਕਿ ਉਹ ਰੋਲ ਨੰਬਰ ਰੋਕ ਸਕੇ। ਸਵਾਲ ਇਹ ਵੀ ਹਨ ਕਿ ਕੀ ਹਾਜ਼ਰੀਆਂ ਘੱਟ ਹੋਣ ਦੀ ਸੂਰਤ ਵਿੱਚ ਪ੍ਰਿੰਸੀਪਲ ਨੇ ਨਿਯਮਾਂ ਤਹਿਤ ਸਿੱਖਿਆ ਬੋਰਡ ਨੂੰ ਲਿਖਤੀ ਤੌਰ ‘ਤੇ ਕੋਈ ਜਾਣਕਾਰੀ ਦਿੱਤੀ ? ਜੇਕਰ ਪ੍ਰਿੰਸੀਪਲ ਨੇ ਬੋਰਡ ਨੂੰ ਜਾਣਕਾਰੀ ਦਿੱਤੀ ਤਾਂ ਕਿ ਇਸ ਦੀ ਜਾਣਕਾਰੀ ਮਾਪਿਆਂ ਨੂੰ ਦਿੱਤੀ ਗਈ ? ਉਕਤ ਮਾਮਲੇ ਵਿੱਚ ਸਿੱਖਿਆ ਮਾਹਰਾਂ ਦਾ ਮੰਨਣਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਘੱਟੋ ਘੱਟ ਅੱਠਵੀਂ ਕਲਾਸ ਤੱਕ ਪੇਪਰ ਵਿੱਚ ਬੈਠਣ ਤੋਂ ਨਹੀਂ ਰੋਕਿਆ ਜਾ ਸਕਦਾ ਫਿਰ ਠੀਕਰੀਵਾਲ ਕੰਨਿਆ ਸਕੂਲ ਦੇ ਪ੍ਰਿੰਸੀਪਲ ਕੋਲ ਇਹ ਪਾਵਰਾਂ ਕਿੱਥੋਂ ਆ ਗਈਆਂ ?
                                                 ਦੂਜੇ ਪਾਸੇ ਵਿਦਿਆਰਥਣ ਦਿਲਪ੍ਰੀਤ ਕੌਰ ਦੇ ਮਾਪਿਆਂ ਨੇ ਦੱਸਿਆ ਕਿ ਉਹ ਬਕਾਇਦਾ ਬੱਚੀ ਦੇ ਸਕੂਲ ਵਿੱਚ ਜਾਂਦੇ ਰਹਿੰਦੇ ਹਨ ਕਿਉਂਕਿ ਉਹਨਾਂ ਦੀ ਇੱਕ ਬੇਟੀ ਹੋਰ ਉਸੇ ਸਕੂਲ ਵਿੱਚ ਪੜ੍ਹਦੀ ਹੈ ਪ੍ਰਿੰਸੀਪਲ ਨੇ ਕਦੇ ਵੀ ਵਿਦਿਆਰਥੀਣ ਦੀ ਹਾਜ਼ਰੀ ਘੱਟ ਬਾਰੇ ਉਹਨਾਂ ਕੋਲ ਜ਼ਿਕਰ ਨਹੀਂ ਕੀਤਾ। ਵਿਦਿਆਰਥਣ ਦਿਲਪ੍ਰੀਤ ਕੌਰ ਦੇ ਪਿਤਾ ਸੁਖਵਿੰਦਰ ਸਿੰਘ ਤੇ ਮਾਤਾ ਸੁਮਨਦੀਪ ਕੌਰ ਨੇ ਕਿਹਾ ਕਿ ਉਹ ਸਕੂਲ ਬੱਸ ਦੇ 480 ਰੁਪਏ ਵੀ ਬਕਾਇਦਾ ਫੀਸ ਵਜੋਂ ਭਰ ਰਹੇ ਹਨ। ਜਦੋਂ ਬੱਚੀ ਦਾ ਪਿਤਾ ਰੋਲ ਨੰਬਰ ਜਾਰੀ ਨਾ ਕਰਨ ਸਬੰਧੀ ਸਕੂਲ ਵਿੱਚ 16 ਫਰਵਰੀ ਨੂੰ ਗਿਆ ਤਾਂ ਉਸ ਨੂੰ ਇੱਕ ਪੱਤਰ ਫੜਾ ਦਿੱਤਾ ਗਿਆ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇਹ ਪੱਤਰ 22 ਜਨਵਰੀ ਨੂੰ ਲਿਖਿਆ ਹੋਇਆ ਹੈ ਪ੍ਰੰਤੂ ਬੱਚੀ ਦੇ ਪਿਤਾ ਨੂੰ ਇਹ ਪੱਤਰ ਪੇਪਰ ਤੋਂ ਇੱਕ ਦਿਨ ਪਹਿਲਾਂ 16 ਫਰਵਰੀ ਨੂੰ ਦਿੱਤਾ ਗਿਆ ਜਦਕਿ ਬੱਚੀ ਦੇ ਪਿਤਾ ਦੇ ਦੱਸਣ ਅਨੁਸਾਰ ਉਹ ਸਕੂਲ ਵਿੱਚ 13 ਫਰਵਰੀ ਨੂੰ ਵੀ ਗਿਆ ਸੀ ਤਾਂ ਉਸ ਦਿਨ ਉਸਨੂੰ ਇਹ ਪੱਤਰ ਕਿਉਂ ਨਹੀਂ ਦਿੱਤਾ ਗਿਆ। ਇਥੇ ਇਹ ਵੀ ਦੱਸ ਦਈਏ ਕਿ ਕੱਲ੍ਹ 17 ਫਰਵਰੀ ਵਾਲੇ ਦਿਨ ਸਕੂਲ ਦੇ ਪ੍ਰਿੰਸੀਪਲ ਨੇ ਘਰੇਲੂ ਰਝੇਵੇ ਦੱਸਦੇ ਹੋਏ ਛੁੱਟੀ ਲੈ ਰੱਖੀ ਸੀ ਜਿਸ ਦੀ ਗ਼ੈਰ ਹਾਜ਼ਰੀ ਵਿੱਚ ਸਕੂਲ ਦੇ ਵਿੱਚ ਹਾਜ਼ਰ ਕਿਸੇ ਹੋਰ ਅਧਿਆਪਕ ਨੇ ਬੱਚੀ ਨੂੰ ਰੋਲ ਨੰਬਰ ਦੇਣ ਸਬੰਧੀ ਕੋਈ ਪੱਲਾ ਨਹੀਂ ਫੜਾਇਆ।
                                                    ਇਸ ਮਾਮਲੇ ਸੰਬੰਧੀ ਜਦੋਂ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਪੀਏ ਨਾਲ ਗੱਲ ਕਰੋ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਹੈ। ਜਦ ਪ੍ਰਿੰਸੀਪਲ ਤੋਂ ਪੱਤਰਕਾਰਾਂ ਨੇ ਚੇਅਰਮੈਨ ਜਾਂ ਉਸ ਦੇ ਪੀਏ ਦਾ ਨੰਬਰ ਮੰਗਿਆ ਤਾਂ ਪ੍ਰਿੰਸੀਪਲ ਨੇ ਹਾਸੋਹੀਣਾ ਜਵਾਬ ਦਿੱਤਾ ਕਿ ਉਸ ਕੋਲ ਉਹਨਾਂ ਦਾ ਮੋਬਾਈਲ ਨੰਬਰ ਨਹੀਂ ਹੈ।
ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਖੁਦ ਗੰਭੀਰਤਾ ਨਾਲ ਜਾਂਚ ਕਰਨਗੇ ਕਿ ਵਿਦਿਆਰਥੀਣ ਨੂੰ ਰੋਲ ਨੰਬਰ ਜਾਰੀ ਕਿਉਂ ਨਹੀਂ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਉਹ ਪ੍ਰਿੰਸੀਪਲ ਤੋਂ ਸਾਰਾ ਰਿਕਾਰਡ ਮੰਗਵਾ ਕੇ ਜਾਂਚ ਕਰਨਗੇ ਕਿ ਵਿਦਿਆਰਥਣ ਦੇ ਮਾਪਿਆਂ ਨੂੰ ਘੱਟ ਹਾਜ਼ਰੀਆਂ ਸਬੰਧੀ ਕੋਈ ਲਿਖਤੀ ਪੱਤਰ ਕੱਢਿਆ ਗਿਆ ਸੀ। ਇਸ ਸਬੰਧੀ ਬੋਰਡ ਤੋਂ ਮਨਜ਼ੂਰੀ ਲਈ ਕੋਈ ਈਮੇਲ ਭੇਜੀ ਗਈ, ਜੇਕਰ ਭੇਜੀ ਗਈ ਤਾਂ ਉਹ ਕਿਸ ਦਿਨ ਭੇਜੀ ਗਈ ਤੇ ਬੋਰਡ ਨੇ ਉਸ ਈਮੇਲ ਦਾ ਕੀ ਜਵਾਬ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਉਹ ਬੋਰਡ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਵਿਦਿਆਰਥਣ ਦੇ ਪੇਪਰ ਦਿਵਾਉਣ ਲਈ ਵੀ ਯਤਨ ਕਰਨਗੇ।
ਹੁਣ ਇਹ ਵਿਦਿਆਰਥਣ ਆਪਣੇ ਬਾਕੀ ਪੇਪਰ ਦੇ ਸਕੇਗੀ ਜਾਂ ਨਹੀਂ ਇਹ ਤਾਂ ਭਵਿੱਖ ਦੀ ਬੁੱਕਲ ਵਿੱਚ ਹੈ ਪਰੰਤੂ ਇੱਕ ਸਕੂਲ ਦੇ ਪ੍ਰਿੰਸੀਪਲ ਨੇ ਆਪਣੀਆਂ ਤਾਕਤਾਂ ਦੀ ਵਰਤੋਂ ਕਰਦੇ ਹੋਏ ਇੱਕ ਬੱਚੀ ਦਾ ਭਵਿੱਖ ਖਰਾਬ ਕੀਤਾ ਹੈ ਅਤੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਵੀ ਫੂਕ ਕੱਢ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

03/10/2026
Load More
Tags: #barnalanews#malwanews #newsupdate #dailyupdate#punjabnews
Previous Post

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

Next Post

ਜਹਾਜ਼ ਵਿੱਚ ਹੰਗਾਮਾ ਕਰਨ ਵਾਲੇ ਸਾਵਧਾਨ…ਹੁਣ ਹੋਵੇਗੀ ਸਖ਼ਤ ਕਾਰਵਾਈ

Nirmal Pandori

Nirmal Pandori

Related Posts

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

by Nirmal Pandori
03/10/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

by Nirmal Pandori
03/09/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

by Nirmal Pandori
03/09/2026
ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
Load More
Next Post
ਜਹਾਜ਼ ਵਿੱਚ ਹੰਗਾਮਾ ਕਰਨ ਵਾਲੇ ਸਾਵਧਾਨ…ਹੁਣ ਹੋਵੇਗੀ ਸਖ਼ਤ ਕਾਰਵਾਈ

ਜਹਾਜ਼ ਵਿੱਚ ਹੰਗਾਮਾ ਕਰਨ ਵਾਲੇ ਸਾਵਧਾਨ...ਹੁਣ ਹੋਵੇਗੀ ਸਖ਼ਤ ਕਾਰਵਾਈ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend