Gee 98News

ਚੰਡੀਗੜ੍ਹ 24 ਫਰਵਰੀ, Gee98 News service-

-ਲੁਧਿਆਣਾ ਦੇ ਕਸਬਾ ਮੁੱਲਾਂਪੁਰ ਨੇੜੇ CT ਯੂਨੀਵਰਸਿਟੀ ਵਿੱਚ ਪੜ੍ਹ ਰਹੇ ਮੁਸਲਿਮ ਵਿਦਿਆਰਥੀਆਂ ਦੇ ਹੰਗਾਮੇ ਕਾਰਨ ਯੂਨੀਵਰਸਿਟੀ ਦਾ ਮਾਹੌਲ ਤਣਾਅਪੂਰਨ ਬਣ ਗਿਆ। ਯੂਨੀਵਰਸਿਟੀ ਵਿੱਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਹਨਾਂ ਨੂੰ ਮੁਹਰਮ ਦੇ ਮਹੀਨੇ ਵਿੱਚ ਯੋਗ ਖਾਣਾ ਨਹੀਂ ਮਿਲ ਰਿਹਾ, ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹਨਾਂ ਨੇ ਮੁਹਰਮ ਦੇ ਮਹੀਨੇ ਦੇ ਮੱਦੇਨਜ਼ਰ ਧਰਮ ਦੇ ਮੁਤਾਬਿਕ ਖਾਣੇ ਦੀ ਡਿਮਾਂਡ ਕੀਤੀ ਪ੍ਰੰਤੂ ਉਹਨਾਂ ਦੀ ਮੰਗ ਨੂੰ ਵਾਰ-ਵਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਤੇ ਜਦ ਉਹ ਸ਼ਾਮ ਸਮੇਂ ਮੈੱਸ ਵਿੱਚ ਖਾਣਾ ਖਾਣ ਜਾਂਦੇ ਹਨ ਤਾਂ ਉਹਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਸ਼ਮੀਰੀ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੀ ਇਸ ਮੰਗ ਸਬੰਧੀ ਵਾਈਸ ਚਾਂਸਲਰ ਨੂੰ ਮਿਲੇ ਤਾਂ ਉਹਨਾਂ ਦੀ ਸਮੱਸਿਆ ਹੱਲ ਕਰਨ ਦੀ ਬਜਾਏ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਗਾਲਾਂ ਤੱਕ ਕੱਢ ਦਿੱਤੀਆਂ ਅਤੇ ਉਹਨਾਂ ਨੂੰ ਯੂਨੀਵਰਸਿਟੀ ਤੋਂ ਬਾਹਰ ਇਹ ਕੱਢਣ ਲਈ ਕਹਿ ਦਿੱਤਾ। ਜਿਸ ਤੋਂ ਬਾਅਦ ਯੂਨੀਵਰਸਿਟੀ ਦਾ ਮਾਹੌਲ ਵਿਗੜ ਗਿਆ ਅਤੇ ਕਸ਼ਮੀਰੀ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੇ ਖ਼ਿਲਾਫ਼ ਹੀ ਮੋਰਚਾ ਖੋਲ੍ਹ ਕੇ ਗੇਟ ‘ਤੇ ਧਰਨਾ ਲਗਾ ਦਿੱਤਾ। ਇਸ ਧਰਨੇ ਦੌਰਾਨ ਹਾਲਾਤ ਵਿਗੜਦੇ ਦੇਖ ਭਾਰੀ ਸੰਖਿਆ ਵਿੱਚ ਮੌਕੇ ‘ਤੇ ਪੁਲਿਸ ਫੋਰਸ ਪੁੱਜੀ। ਇਸ ਮੌਕੇ ਐਸਡੀਐਮ ਉਪਿੰਦਰਜੀਤ ਕੌਰ ਬਰਾੜ ਅਤੇ ਐਸਐਸਪੀ ਅੰਕੁਰ ਗੁਪਤਾ ਵੀ ਪਹੁੰਚੇ ਅਤੇ ਕੁਝ ਸਮੇਂ ਬਾਅਦ ਹੀ ਸ਼ਾਹੀ ਇਮਾਮ ਮੁਹੰਮਦ ਉਸਮਾਨ ਵੀ ਪੁੱਜੇ।

                                              ਸ਼ਾਹੀ ਇਮਾਮ ਅਤੇ ਅਧਿਕਾਰੀਆਂ ਨੇ ਪਹਿਲਾਂ ਧਰਨੇ ‘ਤੇ ਬੈਠੇ ਕਸ਼ਮੀਰੀ ਵਿਦਿਆਰਥੀਆਂ ਨਾਲ ਗੱਲ ਕੀਤੀ ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਯੂਨੀਵਰਸਿਟੀ ਪ੍ਰਬੰਧਕਾਂ ਨਾਲ ਦੋ ਤਿੰਨ ਮੀਟਿੰਗਾਂ ਤੋਂ ਬਾਅਦ ਯੂਨੀਵਰਸਿਟੀ ਪ੍ਰਬੰਧਨ ਨੇ ਵਾਇਸ ਚਾਂਸਲਰ ਨਿਤਿਨ ਟੰਡਨ ਨੂੰ ਟਰਮੀਨੇਟ ਕਰਨ ਦਾ ਫੈਸਲਾ ਕੀਤਾ ਹੈ। ‌ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਵਾਈਸ ਚਾਂਸਲਰ ਡਾਕਟਰ ਨਿਤਿਨ ਟੰਡਨ ਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ ਤੇ ਐਸਡੀਐਮ ਜਗਰਾਉਂ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ। ਦੱਸ ਦੇਈਏ ਕਿ CT ਯੂਨੀਵਰਸਿਟੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਦੇ ਖਾਣੇ ਦੀ ਸਮੱਸਿਆ ਮੁਹਾਰਮ ਦੇ ਮਹੀਨੇ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੂੰ ਖਾਣੇ ਦੀ ਸਮੱਸਿਆ ਨਾਲ ਇੱਕ ਵੀਡੀਓ X ਟਵਿੱਟਰ ‘ਤੇ ਵਾਇਰਲ ਹੋ ਰਹੀ ਸੀ ਜਿਸ ਨੂੰ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਜਾ ਮੁਫ਼ਤੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ tag ਕਰਕੇ ਰੀਟਵੀਟ ਕੀਤਾ। ਇਲਤਜਾ ਮੁਫ਼ਤੀ ਨੇ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਕਸ਼ਮੀਰੀਆਂ ‘ਤੇ ਹਮਲਾ ਕਰਨਾ ਪੰਜਾਬ ਵਰਗੇ ਰਾਜ ਵਿੱਚ ਵੀ ਆਮ ਜਿਹਾ ਬਣਾ ਦਿੱਤਾ ਗਿਆ ਹੈ। ਉਹਨਾਂ ਵਾਈਸ ਚਾਂਸਲਰ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਪ੍ਰਬੰਧਕ ਅਤੇ ਵਿਦਿਆਰਥੀਆਂ ਦੇ ਵਿਚਕਾਰ ਮੀਟਿੰਗਾਂ ਦਾ ਦੌਰ ਜਾਰੀ ਹੈ ਤੇ ਇਸ ਸਮੱਸਿਆ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Gee98 Ads

Leave a Reply

Your email address will not be published. Required fields are marked *

error: Content is protected !!