Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

-ਠੀਕਰੀਵਾਲਾ ਕੰਨਿਆ ਸਕੂਲ ਦੀ ਲੱਖਾਂ ਰੁਪਏ ਦੀ ਗਰਾਂਟ ਕੀਤੀ ਰੱਦ

Nirmal Pandori by Nirmal Pandori
03/01/2026
in ਬਰਨਾਲਾ ਆਸ-ਪਾਸ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

Sunday Special 

ਬਰਨਾਲਾ 1 ਮਾਰਚ (ਨਿਰਮਲ ਸਿੰਘ ਪੰਡੋਰੀ)-

-ਜ਼ਿਲ੍ਹੇ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨਾਲ ਜੁੜਿਆ ਵਿਵਾਦ ਅਜੀਬ ਸਥਿਤੀ ਵਿੱਚ ਪੁੱਜ ਚੁੱਕਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 17 ਫਰਵਰੀ ਤੋਂ ਸ਼ੁਰੂ ਅੱਠਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕਣ ਕਰਕੇ ਚਰਚਾ ਵਿੱਚ ਆਏ ਪ੍ਰਿੰਸੀਪਲ ਸੰਜੇ ਸਿੰਗਲਾ ਭਾਵੇਂ 20 ਫਰਵਰੀ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਰੋਲ ਨੰਬਰ ਜਾਰੀ ਕਰਕੇ ਆਪਣੇ ਆਪ ਨੂੰ ਸੁਰਖ਼ਰੂ ਸਮਝ ਰਹੇ ਸਨ ਪ੍ਰੰਤੂ ਇਸ ਤੋਂ ਬਾਅਦ ਵੀ ਵਿਵਾਦਾਂ ਨੇ ਉਹਨਾਂ ਦਾ ਖਹਿੜਾ ਨਹੀਂ ਛੱਡਿਆ ਸਗੋਂ ਉਨਾਂ ਨੂੰ ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਦੀ ਘਟਨਾ ਤੋਂ ਵੀ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਡੀਸੀ ਬਰਨਾਲਾ ਰਾਹੀਂ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਇੱਕ ਸ਼ਿਕਾਇਤ ਪ੍ਰਿੰਸੀਪਲ ਦੇ ਖ਼ਿਲਾਫ਼ ਦਿੱਤੀ ਸੀ, ਜਿਸ ਦੀ ਪੜ੍ਹਤਾਲ ਸਿੱਖਿਆ ਮੰਤਰੀ ਦੇ ਟੇਬਲ ‘ਤੇ ਪਈ ਹੈ। ਇਸ ਸਮੇਂ ਦੀ ਬੁੱਕਲ ਵਿੱਚ ਹੈ ਕਿ ਇਸ ਸ਼ਿਕਾਇਤ ਦੀ ਪੜ੍ਹਤਾਲ ਸਿੱਖਿਆ ਮੰਤਰੀ ਦੇ ਹੁਕਮਾਂ ‘ਤੇ ਕਿਸ ਪੱਧਰ ‘ਤੇ ਹੋਵੇਗੀ ਪ੍ਰੰਤੂ ਪੜ੍ਹਤਾਲ ਤੋਂ ਪਹਿਲਾਂ ਹੀ ਪ੍ਰਿੰਸੀਪਲ ਦਾ ਠੀਕਰੀਵਾਲ ਦੇ ਕੰਨਿਆ ਸਕੂਲ ਵਿੱਚ ਦਾਖਲਾ ਬੰਦ ਹੋ ਚੁੱਕਾ ਹੈ। ਸੂਤਰਾਂ ਅਨੁਸਾਰ ਭਾਵੇਂ ਇਸ ਸਬੰਧੀ ਵਿਭਾਗ ਵੱਲੋਂ ਕੋਈ ਆਫੀਸ਼ੀਅਲੀ ਹੁਕਮ ਜਾਰੀ ਨਹੀਂ ਕੀਤੇ ਗਏ ਪ੍ਰੰਤੂ ਪਿੰਡ ਵਾਸੀਆਂ ਦੇ ਰੁਖ ਨੂੰ ਵੇਖਦੇ ਹੋਏ ਪ੍ਰਿੰਸੀਪਲ ਨੇ ਖ਼ੁਦ ਹੀ ਇਹ ਫੈਸਲਾ ਕੀਤਾ ਹੈ ਕਿ ਉਹ ਹੁਣ ਠੀਕਰੀਵਾਲ ਦੇ ਕੰਨਿਆ ਸਕੂਲ ਵਿੱਚ ਨਹੀਂ ਜਾਣਗੇ। ਦੂਜੇ ਪਾਸੇ ਇਸ ਸਾਰੇ ਘਟਨਾਕ੍ਰਮ ਨਾਲ ਜੁੜਿਆ ਇੱਕ ਹੋਰ ਅਹਿਮ ਪੱਖ ਸਾਹਮਣੇ ਆਇਆ ਹੈ ਕਿ ਪਿੰਡ ਵਾਸੀਆਂ ਵੱਲੋਂ, ਪਿੰਡ ਦੀ ਪੰਚਾਇਤ ਵੱਲੋਂ, ਗੁਰਦੁਆਰਾ ਕਮੇਟੀ ਵੱਲੋਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਪ੍ਰਿੰਸੀਪਲ ਦੀ ਸ਼ਿਕਾਇਤ ਕੀਤੇ ਜਾਣ ਤੋਂ ਬਾਅਦ ਸਕੂਲ ਨੂੰ ਆਈ ਲੱਖਾਂ ਰੁਪਏ ਦੀ ਗਰਾਂਟ ਵਿਭਾਗ ਨੇ ਵਾਪਸ ਲੈ ਲਈ ਹੈ। ਸੂਤਰਾਂ ਅਨੁਸਾਰ ਠੀਕਰੀਵਾਲ ਦੇ ਕੰਨਿਆ ਸਕੂਲ ਲਈ ਸਿੱਖਿਆ ਵਿਭਾਗ ਵੱਲੋਂ ਲੱਖਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ ਜਿਸ ਦਾ ਕੰਮ ਵੀ ਸ਼ੁਰੂ ਹੋ ਚੁੱਕਿਆ ਸੀ ਪ੍ਰੰਤੂ ਜਦੋਂ ਪਿੰਡ ਵਾਸੀਆਂ ਨੇ ਪ੍ਰਿੰਸੀਪਲ ਦੀ ਲਿਖ਼ਤੀ ਸ਼ਿਕਾਇਤ ਕਰ ਦਿੱਤੀ ਤਾਂ ਵਿਭਾਗ ਨੇ ਇਹ ਗਰਾਂਟ ਰੱਦ ਕਰ ਦਿੱਤੀ। ਭਰੋਸੇਯੋਗ ਸੂਤਰਾਂ ਅਨੁਸਾਰ ਠੀਕਰੀਵਾਲ ਦੇ ਕੰਨਿਆ ਸਕੂਲ ਨੂੰ ਜਾਰੀ ਕੀਤੀ ਲੱਖਾਂ ਰੁਪਏ ਦੀ ਗਰਾਂਟ ਪਿੰਡ ਸੇਖਾ ਦੇ ਸਕੂਲ ਅਤੇ ਪਿੰਡ ਕੋਟਦੁੱਨਾ ਦੇ ਸਕੂਲ ਵਿੱਚ ਅੱਧੀ-ਅੱਧੀ ਵੰਡ ਦਿੱਤੀ ਗਈ ਹੈ। ਸਵਾਲ ਉੱਠ ਰਹੇ ਹਨ ਕਿ ਪਿੰਡ ਵਾਸੀਆਂ ਨੇ ਸ਼ਿਕਾਇਤ ਤਾਂ ਪ੍ਰਿੰਸੀਪਲ ਦੀ ਬਦਲੀ ਦੀ ਕੀਤੀ ਸੀ ਪਰੰਤੂ ਵਿਭਾਗ ਵੱਲੋਂ ਅਜੇ ਤੱਕ ਬਦਲੀ ਸਬੰਧੀ ਕੋਈ ਫੈਸਲਾ ਤਾਂ ਨਹੀਂ ਲਿਆ ਗਿਆ ਸਗੋਂ ਉਲਟਾ ਪਿੰਡ ਦੇ ਸਕੂਲ ਨੂੰ ਦਿੱਤੀ ਗਰਾਂਟ ਹੀ ਵਾਪਸ ਲੈ ਲਈ ਗਈ। ਇੱਥੇ ਇਹ ਵੀ ਦੱਸ ਦੇਈਏ ਕਿ ਪ੍ਰਿੰਸੀਪਲ ਨੂੰ ਸਿੱਖਿਆ ਵਿਭਾਗ ਦਾ ‘ਲਾਡਲਾ ਪ੍ਰਿੰਸੀਪਲ’ ਮੰਨਿਆ ਜਾਂਦਾ ਹੈ, ਸ਼ਾਇਦ ਇਸੇ ਕਰਕੇ ਵਿਭਾਗ ਨੇ ਆਪਣੇ ‘ਲਾਡਲੇ ਪ੍ਰਿੰਸੀਪਲ’ ਦੇ ਖ਼ਿਲਾਫ਼ ਲਿਖ਼ਤੀ ਸ਼ਿਕਾਇਤ ਨੂੰ ਚੰਗਾ ਨਾ ਮੰਨਦੇ ਹੋਏ ਪਿੰਡ ਵਾਸੀਆਂ ਨੂੰ ਆਰਥਿਕ ਸਜ਼ਾ ਦਿੱਤੀ ਅਤੇ ਉਹਨਾਂ ਦੇ ਸਕੂਲ ਦੀ ਗਰਾਂਟ ਹੀ ਰੱਦ ਕਰ ਦਿੱਤੀ।

Gee98 Ads

                                                                         ਹੁਣ ਸ਼ਿਕਾਇਤ ਕਰਨ ਵਾਲੇ ਵੀ ਇਸ ਗੱਲੋਂ ਹੈਰਾਨ ਹਨ ਕਿ ਆਖ਼ਰ ਪ੍ਰਿੰਸੀਪਲ ਦੀ ਸ਼ਿਕਾਇਤ ਨਾਲ ਗਰਾਂਟ ਰੱਦ ਕਰਨ ਦੇ ਫੈਸਲੇ ਦਾ ਕੀ ਸੰਬੰਧ ਹੈ। ਸਕੂਲ ਦੀ ਲੱਖਾਂ ਰੁਪਏ ਦੀ ਗਰਾਂਟ ਰੱਦ ਕਰਨ ਤੋਂ ਬਾਅਦ ਪਿੰਡ ਦੇ ਲੋਕ ਹੋਰ ਜ਼ਿਆਦਾ ਗੁੱਸੇ ਵਿੱਚ ਹਨ ਅਤੇ ਸੂਤਰਾਂ ਅਨੁਸਾਰ ਲੋਕਾਂ ਨੇ ਆਪਣੇ ਪੱਧਰ ‘ਤੇ ਇਹ ਪੱਕਾ ਫੈਸਲਾ ਕਰ ਲਿਆ ਹੈ ਕਿ ਉਹ ਹੁਣ ਕਿਸੇ ਵੀ ਸੂਰਤ ਵਿੱਚ ਪ੍ਰਿੰਸੀਪਲ ਨੂੰ ਪਿੰਡ ਦੇ ਸਕੂਲ ਵਿੱਚ ਨਹੀਂ ਵੜਨ ਦੇਣਗੇ। ਸਿੱਖਿਆ ਵਿਭਾਗ ਦੇ ਕੁਝ ਅਧਿਕਾਰੀਆਂ ਨੇ ਪੈਦਾ ਹੋਏ ਹਾਲਾਤਾਂ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਗਰਾਂਟ ਰੱਦ ਕਰਕੇ ਹੋਰ ਸਕੂਲਾਂ ਵਿੱਚ ਵੰਡ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਗ਼ਲਤ ਹੈ ਜਿਸ ਨਾਲ ਪ੍ਰਿੰਸੀਪਲ ਅਤੇ ਪਿੰਡ ਵਾਸੀਆਂ ‘ਚ ਤਰੇੜਾਂ ਹੋਰ ਵੱਡੀਆਂ ਹੋ ਗਈਆਂ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਸਕੂਲ ਲਈ ਜਾਰੀ ਕੀਤੀ ਲੱਖਾਂ ਰੁਪਏ ਦੀ ਗਰਾਂਟ ਪੰਜਾਬ ਸਰਕਾਰ ਦੀ ਨਹੀਂ ਸਗੋਂ ਕੇਂਦਰ ਸਰਕਾਰ ਦੇ ਪ੍ਰੋਜੈਕਟ ਅਧੀਨ ਜਾਰੀ ਕੀਤੀ ਗਈ ਸੀ, ਫਿਰ ਸਮਝ ਤੋਂ ਪਰ੍ਹੇ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਪਿੰਡ ਦੀ ਇਹ ਗਰਾਂਟ ਰੱਦ ਕਰਕੇ ਪਿੰਡ ਵਾਸੀਆਂ ਨੂੰ ਕਿਹੜੀ ਸਜ਼ਾ ਦਿੱਤੀ। ਕੀ ਪਿੰਡ ਵਾਸੀਆਂ ਨੂੰ ਪ੍ਰਿੰਸੀਪਲ ਦੀ ਸ਼ਿਕਾਇਤ ਕਰਨ ਦੀ ਸਜ਼ਾ ਦਿੱਤੀ ਗਈ ਹੈ ? ‌ ਪਿੰਡ ਵਾਸੀਆਂ ਦੀ ਸ਼ਿਕਾਇਤ ‘ਤੇ ਪ੍ਰਿੰਸੀਪਲ ਦੀ ਬਦਲੀ ਹੁੰਦੀ ਹੈ ਜਾਂ ਨਹੀਂ ਪ੍ਰੰਤੂ ਇੱਕ ਗੱਲ ਸਪੱਸ਼ਟ ਹੈ ਕਿ ਪਿੰਡ ਵਾਸੀਆਂ ਨੂੰ ਦੁਬਾਰਾ ਇਹ ਲੱਖਾਂ ਰੁਪਏ ਦੀ ਗਰਾਂਟ ਨਹੀਂ ਮਿਲੇਗੀ। ਪਿੰਡ ਵਾਸੀ ਸਕੂਲ ਨੂੰ ਮਿਲੀ ਲੱਖਾਂ ਰੁਪਏ ਦੀ ਗਰਾਂਟ ਰੱਦ ਕਰਨ ਦੇ ਇਸ ਫੈਸਲੇ ਨੂੰ ਪੰਜਾਬ ਸਰਕਾਰ ਦਾ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਦੇ ਪਿੰਡ ਨਾਲ ਕੋਝਾ ਮਜ਼ਾਕ ਕਰਾਰ ਦੇ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲੱਖਾਂ ਰੁਪਏ ਦੀ ਗਰਾਂਟ ਰੱਦ ਕਰਨ ਸਬੰਧੀ ਜਵਾਬ ਸੱਤਾਧਾਰੀ ਆਗੂਆਂ ਨੂੰ ਪਿੰਡ ‘ਚ ਆ ਕੇ ਦੇਣਾ ਹੀ ਪਵੇਗਾ। ਦੂਜੇ ਪਾਸੇ ਹਲਕੇ ਦੇ ਸੱਤਾਧਾਰੀ ਆਗੂਆਂ ਸਮੇਤ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਕੋਲ ਗਰਾਂਟ ਰੱਦ ਕਰਨ ਸੰਬੰਧੀ ਕੋਈ ਠੋਸ ਜਵਾਬ ਨਹੀਂ ਹੈ ਪ੍ਰੰਤੂ ਪਿੰਡ ਵਾਸੀਆਂ ਦਾ ਇਹ ਠੋਸ ਫੈਸਲਾ ਹੈ ਕਿ ਪ੍ਰਿੰਸੀਪਲ ਦੁਬਾਰਾ ਹੁਣ ਇਸ ਸਕੂਲ ਵਿੱਚ ਨਹੀਂ ਆਉਣਗੇ ਅਤੇ ਗਰਾਂਟ ਰੱਦ ਕਰਨ ਸਬੰਧੀ ਖਮਿਆਜ਼ਾ ਵੀ ਸੱਤਾਧਾਰੀਆਂ ਨੂੰ ਭੁਗਤਣਾ ਪਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Previous Post

ਬਰਨਾਲਾ ਰੈਲੀ….ਰਾਹੁਲ ਗਾਂਧੀ ਨੇ ਇੱਕੋ ਤੀਰ ਨਾਲ ਕਈ ਨਿਸ਼ਾਨੇ ਲਾਏ, ਨਰਿੰਦਰ ਮੋਦੀ ਨੂੰ ਕਿਹਾ ਮਜ਼ਬੂਰ ਪ੍ਰਧਾਨ ਮੰਤਰੀ

Next Post

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend