Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

- ਅਕਾਲੀਆਂ ਕਾਂਗਰਸੀਆਂ ਦਾ ਵਿਧਾਇਕ ਦੇ ਧੜੇ ਨੂੰ ਧੋਬੀ ਪਟਕਾ

Nirmal Pandori by Nirmal Pandori
03/06/2026
in ਬਰਨਾਲਾ ਆਸ-ਪਾਸ
Reading Time: 1 min read
A A
0
ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,6 ਮਾਰਚ, (Gee98 news service)-

ਉੰਝ ਤਾਂ ਭਾਵੇਂ ਕਿਸੇ ਵੀ ਰਾਜ ਦੀਆਂ ਵਿਧਾਨ ਸਭਾ ਚੋਣਾਂ ਤੋਂ 4-5 ਮਹੀਨੇ ਪਹਿਲਾਂ ਹੀ ਸੱਤਾਧਾਰੀ ਪਾਰਟੀ ਪ੍ਰਤੀ ਲੋਕਾਂ ਦੇ ਰੁਝਾਨ ਆਉਣੇ ਸ਼ੁਰੂ ਹੁੰਦੇ ਹਨ ਪ੍ਰੰਤੂ ਵਿਧਾਨ ਸਭਾ ਹਲਕਾ ਮਹਿਲ ਕਲਾਂ ‘ਚ ਇਹ ਰੁਝਾਨ ਕਰੀਬ ਇਕ ਸਾਲ ਪਹਿਲਾਂ ਹੀ ਆਉਣੇ ਸ਼ੁਰੂ ਹੋ ਗਏ ਹਨ। ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪੰਚਾਇਤ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਦੀ ਚੋਣ ਦੌਰਾਨ ਵਾਪਰੇ ਘਟਨਾਕ੍ਰਮ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਲਕਾ ਵਿਧਾਇਕ ਲਈ ਅਗਲੀ ਸਿਆਸੀ ਪਾਰੀ ਉਸ ਦੀਆਂ ਪਹਿਲੀਆਂ ਦੋ ਪਾਰੀਆਂ ਵਾਂਗ ਸੌਖੀ ਨਹੀਂ ਹੋਵੇਗੀ। ਪੰਚਾਇਤ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਦੀ ਚੋਣ ਵਿੱਚ ਹਲਕਾ ਵਿਧਾਇਕ ਵੀ ਥਾਪੜਾ ਪ੍ਰਾਪਤ ਉਮੀਦਵਾਰ ਨੂੰ ਸੱਤਾਧਾਰੀ ਪਾਰਟੀ ਦੇ ਹੀ ਇੱਕ ਹੋਰ ਉਮੀਦਵਾਰ ਨੇ ਕਾਂਗਰਸ ਅਤੇ ਅਕਾਲੀ ਦਲ ਦੇ ਪੰਚਾਇਤ ਸੰਮਤੀ ਮੈਂਬਰਾਂ ਦੀ ਮਦਦ ਨਾਲ ਹਰਾ ਦਿੱਤਾ। ਇੱਥੇ ਇਹ ਗੱਲ ਜ਼ਿਕਰ ਕਰਨੀ ਜਰੂਰੀ ਬਣਦੀ ਹੈ ਕਿ ਚੇਅਰਮੈਨ ਚੁਣੇ ਗਏ ਚਰਨਾ ਖੇੜੀ ਨੂੰ ਆਮ ਆਦਮੀ ਪਾਰਟੀ ਦੇ ਕਈ ਬਲਾਕ ਪ੍ਰਧਾਨਾਂ ਸਮੇਤ ਹਲਕ ਦੇ ਵੱਡੇ ਪਾਰਟੀ ਆਗੂਆਂ ਦਾ ਵੀ ਪੂਰਾ ਥਾਪੜਾ ਸੀ। ਆਪ ਦੇ ਅੰਦਰੂਨੀ ਸੂਤਰਾਂ ਅਨੁਸਾਰ ਇਹ ਹਾਲਾਤ ਇਸ ਕਰਕੇ ਪੈਦਾ ਹੋਏ ਕਿ ਹਲਕਾ ਵਿਧਾਇਕ ਦੇ ਧੜੇ ਵੱਲੋਂ ਪਹਿਲਾਂ ਚਰਨੀ ਖੇੜੀ ਨੂੰ ਥਾਪੜਾ ਦਿੱਤਾ ਗਿਆ ਸੀ ਪ੍ਰੰਤੂ ਬਾਅਦ ਵਿੱਚ ਦੂਜੇ ਉਮੀਦਵਾਰ ਨੂੰ ਥਾਪੜਾ ਦੇ ਦਿੱਤਾ ਗਿਆ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਲਈ ਕਈ ਵਰ੍ਹਿਆਂ ਤੋਂ ਤਨਦੇਹੀ ਨਾਲ ਨਿਰਸਵਾਰਥ ਕੰਮ ਕਰਨ ਵਾਲੇ ਕਈ ਆਗੂਆਂ ਨੂੰ ਹਲਕਾ ਵਿਧਾਇਕ ਦੀ ਇਹ ਰਣਨੀਤੀ ਚੰਗੀ ਨਾ ਲੱਗੀ ਅਤੇ ਉਹਨਾਂ ਨੇ ਕਾਂਗਰਸ ਅਤੇ ਅਕਾਲੀ ਦਲ ਦੇ ਪੰਚਾਇਤ ਸੰਮਤੀ ਮੈਂਬਰਾਂ ਨਾਲ ਸੰਪਰਕ ਸਾਧਿਆ ਜਿਸ ਦਾ ਨਤੀਜਾ ਇਹ ਨਿਕਲਿਆ ਕਿ ਹਲਕਾ ਵਿਧਾਇਕ ਦਾ ਥਾਪੜਾ ਪ੍ਰਾਪਤ ਪੰਚਾਇਤ ਸੰਮਤੀ ਮੈਂਬਰ ਚੇਅਰਮੈਨ ਦੀ ਕੁਰਸੀ ਤੱਕ ਨਹੀਂ ਪੁੱਜਿਆ, ਸਗੋਂ ਹਲਕਾ ਵਿਧਾਇਕ ਵੱਲੋਂ ਕੱਢੀ ਲਕੀਰ ਦੇ ਦੂਜੇ ਪਾਸੇ ਖੜਾ ਵਿਅਕਤੀ ਸ਼ਾਨਦਾਰ ਜਿੱਤ ਪ੍ਰਾਪਤ ਕਰ ਗਿਆ। ਅੰਕੜਿਆਂ ਮੁਤਾਬਕ ਭਾਵੇਂ ਚਰਨੇ ਖੇੜੀ ਨੂੰ ਸਪੱਸ਼ਟ ਤੌਰ ‘ਤੇ ਅਕਾਲੀ ਦਲ ਤੇ ਕਾਂਗਰਸ ਦੇ ਮੈਂਬਰਾਂ ਦੀਆਂ ਵੋਟਾਂ ਪਈਆਂ ਹਨ ਪਰੰਤੂ “ਪਿਆਰ ਤੇ ਜੰਗ” ਵਿੱਚ ਸਭ ਕੁਝ ਜਾਇਜ਼ ਮੰਨਿਆ ਜਾਂਦਾ ਹੈ।

                                                  ਪੰਚਾਇਤ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਦੀ ਚੋਣ ‘ਚ ਬਣੇ ਇਹ ਸਿਆਸੀ ਸਮੀਕਰਨ ਇਹ ਵੀ ਸਪੱਸ਼ਟ ਕਰਦੇ ਹਨ ਕਿ ਹਲਕਾ ਵਿਧਾਇਕ ਦੀ ਪਕੜ ਆਪਣੀ ਹੀ ਪਾਰਟੀ ‘ਤੇ ਆਗੂਆਂ ‘ਤੇ ਢਿੱਲੀ ਪੈ ਰਹੀ ਹੈ। ਦੂਜੇ ਪਾਸੇ ਪੰਚਾਇਤ ਸੰਮਤੀ ਮਹਿਲ ਕਲਾਂ ਦੀ ਚੇਅਰਮੈਨ ਦੀ ਚੋਣ ‘ਚ ਭਾਵੇਂ ਕੁੱਲ 25 ਮੈਂਬਰਾਂ ਵਿੱਚੋਂ 24 ਹਾਜ਼ਰ ਮੈਂਬਰਾਂ ਨੇ ਸਰਬ ਸੰਮਤੀ ਨਾਲ ਚੇਅਰਮੈਨ ਦੀ ਚੋਣ ਕੀਤੀ ਪ੍ਰੰਤੂ ਇੱਥੇ ਇੱਕੋ-ਇੱਕ ਮੈਂਬਰ ਦੀ ਗ਼ੈਰ ਹਾਜ਼ਰੀ ਨੇ ਵੱਡੇ ਸਵਾਲ ਖੜੇ ਕੀਤੇ ਹਨ। ਪੰਚਾਇਤ ਸੰਮਤੀ ਮਹਿਲ ਕਲਾਂ ‘ਚ ਵੀ ਆਉਣ ਵਾਲੇ ਸਮੇਂ ‘ਚ ਸਿਆਸੀ ਸਮੀਕਰਨ ਬਦਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਇੱਥੇ ਵੀ ਪਹਿਲਾਂ ਹਲਕਾ ਵਿਧਾਇਕ ਨੇ ਹੋਰ ਮੈਂਬਰਾਂ ਨੂੰ ਥਾਪੜਾ ਦਿੱਤਾ ਸੀ ਪ੍ਰੰਤੂ ਐਨ ਮੌਕੇ ‘ਤੇ ਆਪਣਾ ਫੈਸਲਾ ਵਿਧਾਇਕ ਨੇ ਬਦਲ ਲਿਆ। ਪੰਚਾਇਤ ਸੰਮਤੀ ਮਹਿਲ ਕਲਾਂ ਦੀਆਂ ਚੋਣਾਂ ਤੋਂ ਪਹਿਲਾਂ ਉਪ ਚੇਅਰਮੈਨ ਲਈ ਹਲਕਾ ਵਿਧਾਇਕ ਵੱਲੋਂ ਕੀਤਾ ਵਾਅਦਾ ਵੀ ਵਫ਼ਾ ਨਹੀਂ ਹੋਇਆ, ਸੂਤਰਾਂ ਅਨੁਸਾਰ ਵਿਧਾਇਕ ਨੇ ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ‘ਤੇ ਸੰਮਤੀ ਦੇ ਉਪ ਚੇਅਰਮੈਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਚੋਣ ਮੌਕੇ ਵਾਅਦੇ ਵਾਲੇ ਚਿਹਰੇ ਨੂੰ ਅੱਖੋਂ ਪਰੋਖੇ ਕੀਤਾ ਗਿਆ। ਹਲਕਾ ਵਿਧਾਇਕ ਵੱਲੋਂ ਐਨ ਮੌਕੇ ‘ਤੇ ਆ ਕੇ ਬਦਲਿਆ ਗਿਆ ਫੈਸਲਾ ਹੈਰਾਨ ਕਰਨ ਵਾਲਾ ਹੀ ਹੈ। ਦੱਸ ਦੇਈਏ ਕਿ ਆਪਣੀ ਹੀ ਪਾਰਟੀ ਅੰਦਰ ਇੱਕੋ ਹੀ ਪਿੰਡ ‘ਚ ਦੋ-ਦੋ ਧੜੇ ਤਿਆਰ ਕਰਨ ਦੀ ਇਹ ਰਣਨੀਤੀ ਅਕਾਲੀ ਭਾਜਪਾ ਸਰਕਾਰ ਮੌਕੇ ਅਕਾਲੀ ਆਗੂਆਂ ਵੱਲੋਂ ਅਪਣਾਈ ਜਾਂਦੀ ਸੀ ਜਿਸ ਦਾ ਖਮਿਆਜ਼ਾ ਵੀ ਅਕਾਲੀ ਆਗੂਆਂ ਨੂੰ ਭੁਗਤਨਾ ਪਿਆ, ਉਹੀ ਰਣਨੀਤੀ ਹੁਣ ਸੱਤਾਧਾਰੀ ਵਿਧਾਇਕ ਵੱਲੋਂ ਅਪਣਾਈ ਜਾ ਰਹੀ ਹੈ ਜਿਸ ਦਾ ਨਤੀਜਾ ਵੀ ਅਕਾਲੀਆਂ ਦੀ ਰਣਨੀਤੀ ਵਾਂਗ ਨਿਕਲਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

04/22/2026
Load More
Tags: #barnalanews#malwanews #newsupdate #dailyupdate#punjabnews
Previous Post

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

Next Post

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

Nirmal Pandori

Nirmal Pandori

Related Posts

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ
ਬਰਨਾਲਾ ਆਸ-ਪਾਸ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

by Nirmal Pandori
04/23/2026
ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ
ਬਰਨਾਲਾ ਆਸ-ਪਾਸ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

by Nirmal Pandori
04/22/2026
ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ
ਬਰਨਾਲਾ ਆਸ-ਪਾਸ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

by Nirmal Pandori
04/22/2026
ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
Load More
Next Post
ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਬਰਨਾਲਾ...ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend