Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

- ਔਰਤਾਂ ਦੇ ਖਾਤਿਆਂ 'ਚ ਇੱਕ ਹਜ਼ਾਰ ਰੁਪਏ ਪਾਉਣ ਦਾ ਦਬਾਅ ਰਹੇਗਾ ਸਰਕਾਰ 'ਤੇ

Nirmal Pandori by Nirmal Pandori
03/09/2026
in ਪੰਜਾਬ
Reading Time: 1 min read
A A
0
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,9 ਮਾਰਚ Gee98 news service-

-ਪੰਜਾਬ ਸਰਕਾਰ ਵੱਲੋਂ 2025-26 ਦੇ ਬਜਟ ਵਿੱਚ ਸੂਬੇ ਦੀਆਂ ਮਹਿਲਾਵਾਂ ਨੂੰ 1000-1500 ਦੇਣ ਪ੍ਰਤੀ ਮਹੀਨਾ ਦੇਣ ਦੇ ਐਲਾਨ ‘ਤੇ ਸੱਤਾਧਾਰੀ ਪਾਰਟੀ ਦੇ ਵਰਕਰ ਭਾਵੇਂ ਮਾਸਟਰ ਸਟਰੋਕ ਮੰਨ ਰਹੇ ਹਨ ਪ੍ਰੰਤੂ ਅਸਲ ਵਿੱਚ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਣਾ ਸੌਖਾ ਨਹੀਂ ਹੋਵੇਗਾ। ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ ਦੇ ਚਲਦਿਆਂ ਇਸ ਐਲਾਨ ਨੂੰ ਪੂਰਾ ਕਰਨ ਲਈ ਭਗਵੰਤ ਮਾਨ ਸਰਕਾਰ ਨੂੰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰ ਨੇ ਸੂਬੇ ਦੀਆਂ ਮਹਿਲਾਵਾਂ ਨੂੰ ਇਹ ਪੈਸਾ ਦੇਣ ਦਾ ਐਲਾਨ ਤਾਂ ਕਰ ਦਿੰਦਾ ਪਰੰਤੂ ਇਹ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੀ ਦਿੱਤਾ ਜਾ ਸਕੇਗਾ। ਇੱਥੇ ਇਹ ਵੀ ਦੱਸ ਦਈਏ ਕਿ ਸਰਕਾਰ ਦੇ ਪਹਿਲਾਂ ਹੀ ਕਈ ਐਲਾਨ ਤੇ ਪ੍ਰੋਜੈਕਟਾਂ ਦੇ ਨੋਟੀਫਿਕੇਸ਼ਨ ਰੁਕੇ ਹੋਏ ਹਨ। ਜੇਕਰ ਭਗਵੰਤ ਮਾਨ ਸਰਕਾਰ ਆਪਣੇ ਵਾਅਦੇ ਮੁਤਾਬਕ ਪ੍ਰਤੀ ਮਹੀਨਾ 1000 ਤੇ 1500 ਮਹਿਲਾਵਾਂ ਦੇ ਖਾਤਿਆਂ ‘ਚ ਪਾਉਣ ‘ਚ ਕਾਮਯਾਬ ਰਹੀ ਤਾਂ ਯਕੀਨਨ ਇਸਦਾ ਸਿਆਸੀ ਲਾਭ ਮਿਲੇਗਾ ਪਰੰਤੂ ਜੇਕਰ ਸਰਕਾਰ ਅਜਿਹਾ ਨਾ ਕਰ ਸਕੀ ਤਾਂ ਇਸ ਦਾ ਨੁਕਸਾਨ ਆਮ ਆਦਮੀ ਪਾਰਟੀ ਨੂੰ ਉਮੀਦ ਤੋਂ ਵੀ ਜ਼ਿਆਦਾ ਹੋਵੇਗਾ। ਜੇਕਰ ਇਸ ਸਕੀਮ ਲਈ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਹੀ ਦੋ ਤੋਂ ਚਾਰ ਮਹੀਨੇ ਦਾ ਸਮਾਂ ਹੋਰ ਲੱਗ ਗਿਆ ਤਾਂ ਮਹਿਲਾਵਾਂ ਨੂੰ ਇਹ ਪੈਸਾ ਮਿਲਣ ਵਿੱਚ ਦੇਰੀ ਹੋ ਜਾਵੇਗੀ। ਸੂਬੇ ਦੀਆਂ ਵਿਰੋਧੀ ਪਾਰਟੀਆਂ ਸਰਕਾਰ ‘ਤੇ ਪਹਿਲਾਂ ਹੀ ਇਹ ਦੋਸ਼ ਲਗਾ ਰਹੀਆਂ ਹਨ ਕਿ ਭਗਵੰਤ ਮਾਨ ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਸਿਰਫ਼ ਇੱਕ ਮਹੀਨਾ ਪਹਿਲਾਂ ਹੀ ਮਹਿਲਾਵਾਂ ਦੇ ਖਾਤਿਆਂ ਵਿੱਚ ਇਹ ਪੈਸੇ ਪਾਵੇਗੀ। ਪੰਜਾਬ ਸਰਕਾਰ ਨੇ ਆਪਣੀ “ਮਾਵਾਂ ਧੀਆਂ ਸਤਿਕਾਰ ਯੋਜਨਾ” ਲਈ 9200 ਕਰੋੜ ਦਾ ਬਜਟ ਰੱਖਿਆ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਗੱਲ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ ਕਿ ਇਹ ਪੈਸਾ ਕਿੱਥੋਂ ਆਵੇਗਾ ? ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 13 ਅਪ੍ਰੈਲ ਵਿਸਾਖੀ ਤੋਂ ਇਸ ਯੋਜਨਾ ਦੀ ਰਜਿਸਟਰੇਸ਼ਨ ਸ਼ੁਰੂ ਕੀਤੀ ਜਾਵੇਗੀ। ਅਜੇ ਇਹ ਵੀ ਪੂਰੀ ਤਰਾਂ ਸਪੱਸ਼ਟ ਨਹੀਂ ਕਿ ਇਸ ਯੋਜਨਾ ਦਾ ਲਾਭ ਦੇਣ ਦੀ ਪ੍ਰਕਿਰਿਆ ਕੀ ਹੋਵੇਗੀ।

                                                                       ਦੱਸ ਦੇਈਏ ਕਿ 10 ਲੱਖ ਤੱਕ ਦੀ ਮੁਫ਼ਤ ਯੋਜਨਾ ਸਬੰਧੀ ਰਜਿਸਟਰੇਸ਼ਨ ਦੀ ਪ੍ਰਕਿਰਿਆ ‘ਚ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਉਸੇ ਤਰ੍ਹਾਂ ਦੀ ਪ੍ਰਕਿਰਿਆ ਹੀ ਇਸ ਯੋਜਨਾ ਲਈ ਅਪਣਾਏਗੀ, ਇਸ ਲਈ ਸੂਬੇ ਦੀਆਂ ਸਾਰੀਆਂ ਯੋਗ ਮਹਿਲਾਵਾਂ ਨੂੰ ਰਜਿਸਟਰੇਸ਼ਨ ਕਰਵਾਉਣ ਲਈ ਕਈ ਮਹੀਨੇ ਲੱਗ ਜਾਣਗੇ, ਉਦੋਂ ਤੱਕ ਪੰਜਾਬ ਦੀਆਂ ਅਗਲੀਆਂ ਚੋਣਾਂ ਨੇੜੇ ਆ ਜਾਣਗੀਆਂ। ਕੁੱਲ ਮਿਲਾ ਕੇ ਸਰਕਾਰ ਦੀ ਇਹ ਯੋਜਨਾ ਸਰਕਾਰ ਲਈ ਸੰਜੀਵਨੀ ਬੂਟੀ ਵੀ ਬਣ ਸਕਦੀ ਹੈ ਪ੍ਰੰਤੂ ਜੇਕਰ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਹੋਈ ਤਾਂ ਇਹ ਆਮ ਆਦਮੀ ਪਾਰਟੀ ਸਰਕਾਰ ਲਈ ਵੱਡਾ ਸਿਆਸੀ ਨੁਕਸਾਨ ਕਰੇਗੀ। ‌ ਉੰਝ ਭਾਵੇਂ ਆਮ ਆਦਮੀ ਪਾਰਟੀ ਦਾ ਇਹ ਸਿਆਸੀ ਗਣਿਤ ਹੈ ਕਿ ਸੂਬੇ ਦੀਆਂ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਜੇਕਰ ਇੱਕ ਜਾਂ ਦੋ ਕਿਸ਼ਤਾਂ ਵੀ ਜਾਰੀ ਕਰ ਦਿੱਤੀਆਂ ਜਾਣ ਤਾਂ ਉਹ “ਆਪ” ਦਾ ਵੋਟ ਬੈਂਕ ਬਣ ਜਾਵੇਗਾ ਪ੍ਰੰਤੂ ਦੂਜੇ ਪਾਸੇ ਇਹ ਵੱਡੇ ਸਵਾਲ ਵੀ ਮੂੰਹ ਅੱਡੀ ਖੜੇ ਹਨ ਕਿ ਜਿਹੜੇ ਮੁਲਾਜ਼ਮਾਂ ਦਾ ਹਜ਼ਾਰਾਂ ਰੁਪਏ ਡੀਏ ਸਰਕਾਰ ਰੋਕੀ ਬੈਠੀ ਹੈ ਕਿ ਉਹਨਾਂ ਮੁਲਾਜ਼ਮ ਪਰਿਵਾਰਾਂ ਦੀਆਂ ਮਹਿਲਾਵਾਂ ਸਿਰਫ 1000 ਰੁਪਏ ਲੈ ਕੇ ਆ ਆਮ ਆਦਮੀ ਪਾਰਟੀ ਨੂੰ ਵੋਟ ਪਾਉਣਗੀਆਂ ? ਜਿਹੜੇ ਲੱਖਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ? ਕੱਚੇ ਮੁਲਾਜ਼ਮ ਅਸਲ ਅਰਥਾਂ ਵਿੱਚ ਪੱਕੇ ਨਹੀਂ ਕੀਤੇ ? ਟੈਸਟ ਪਾਸ ਤੇ ਨਿਯੁਕਤੀ ਪੱਤਰ ਲੈਣ ਵਾਲੇ ਵੀ ਨੌਕਰੀ ‘ਤੇ ਹਾਜ਼ਰ ਨਹੀਂ ਕਰਵਾਏ ? ਆਪ ਸਰਕਾਰ ਵੱਲੋਂ ਨੌਕਰੀ ਲਈ ਕੱਢੇ ਇਸ਼ਤਿਹਾਰਾਂ ‘ਤੇ ਕੋਈ ਅਮਲ ਹੀ ਨਹੀਂ ਕੀਤਾ ਸਗੋਂ ਪਹਿਲਾਂ ਕੱਢੇ ਇਸ਼ਤਿਹਾਰ ਵੀ ਰੱਦ ਕੀਤੇ ? ਕੀ ਕਿਸਾਨ ਜਥੇਬੰਦੀਆਂ ਦੇ ਸਰਗਰਮ ਪਰਿਵਾਰਾਂ ਦੀਆਂ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਵੋਟ ਪਾਉਣਗੀਆਂ ? ਪੰਜਾਬ ‘ਚ ਬਾਕੀ ਸਿਆਸੀ ਵਿਰੋਧੀ ਪਾਰਟੀਆਂ ਦੀਆਂ ਮਹਿਲਾਵਾਂ ਭਾਵੇਂ ਇਸ ਯੋਜਨਾ ਦਾ ਲਾਭ ਲੈਣਗੀਆਂ ਪ੍ਰੰਤੂ ਕੀ ਉਹ ਸਿਰਫ਼ ਇਸੇ ਯੋਜਨਾ ਦਾ ਲਾਭ ਲੈਣ ਕਰਕੇ ਆਪਣੀ ਪਾਰਟੀ ਦੇ ਏਜੰਡੇ ਤੋਂ ਬਾਹਰ ਜਾ ਕੇ ‘ਆਪ’ ਨੂੰ ਵੋਟ ਪਾਉਣਗੀਆਂ ?

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #newsupdate #dailyupdate#punjabnews
Previous Post

MP ਮੀਤ ਹੇਅਰ ਨੇ ਬਜਟ ਦੀ ਤਾਰੀਫ਼ ਕਰਦੇ ਹੋਏ ਕਿਹਾ…”ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ

Next Post

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਪੰਜਾਬ ਯੂਨੀਵਰਸਿਟੀ 'ਚ RSS ਦੇ ਸਮਾਗਮ ਦਾ "ਸੱਥ" ਦੇ ਮੈਂਬਰਾਂ ਨੇ ਕੀਤਾ ਵਿਰੋਧ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend