Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਯੂਨੀਵਰਸਿਟੀ ‘ਚ RSS ਦੇ ਸਮਾਗਮ ਦਾ “ਸੱਥ” ਦੇ ਮੈਂਬਰਾਂ ਨੇ ਕੀਤਾ ਵਿਰੋਧ

- ਸਥਿਤੀ ਹੋਈ ਤਣਾਅਪੂਰਨ...ਮੌਕੇ 'ਤੇ ਬੁਲਾਈ ਗਈ ਪੁਲਿਸ

Nirmal Pandori by Nirmal Pandori
03/09/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,9 ਮਾਰਚ, Gee98 News service

-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੋਮਵਾਰ ਸਵੇਰੇ ਹੀ ਮਾਹੌਲ ਤਣਾਅਪੂਰਨ ਬਣ ਗਿਆ। ‌ਦਰਅਸਲ ਯੂਨੀਵਰਸਿਟੀ ਕੰਪਲੈਕਸ ਵਿੱਚ RSS ਨਾਲ ਸੰਬੰਧਿਤ ਇੱਕ ਸਮਾਗਮ ਹੋ ਰਿਹਾ ਸੀ ਜਿਸ ਦਾ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਮੈਂਬਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਸਥਿਤੀ ਵਿਗੜਦੀ ਦੇਖ ਕੇ ਮੌਕੇ ‘ਤੇ ਪੁਲਿਸ ਬੁਲਾਈ ਗਈ ਤਾਂ ਪੁਲਿਸ ਨਾਅਰੇਬਾਜ਼ੀ ਕਰ ਰਹੇ ਸੱਥ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁਲਿਸ ਸਟੇਸ਼ਨ ਲੈ ਗਈ। ‌ABVP ਦੇ ਮੁਤਾਬਕ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਇੱਕ ਸਮਾਗਮ ਰੱਖਿਆ ਗਿਆ ਜਿਸ ਵਿੱਚ RSS ਦੇ ਉੱਤਰੀ ਖੇਤਰ ਦੇ ਪ੍ਰਚਾਰਕ ਪ੍ਰਮੁੱਖ ਬਨਵੀਰ ਰਾਣਾ ਪੁੱਜੇ ਹੋਏ ਸਨ। ਦੂਜੇ ਪਾਸੇ ਵਿਦਿਆਰਥੀ ਜਥੇਬੰਦੀ ਸੱਥ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਕੰਪਲੈਕਸ ਵਿੱਚ ਅਜਿਹੇ ਸਮਾਗਮ ਨਹੀਂ ਹੋਣੇ ਚਾਹੀਦੇ। ਉਹਨਾਂ ਕਿਹਾ ਕਿ ਇਸ ਸਬੰਧੀ ਵਾਈਸ ਚਾਂਸਲਰ ਨੂੰ ਇੱਕ ਪੱਤਰ ਵੀ ਦਿੱਤਾ ਗਿਆ ਸੀ ਪਰੰਤੂ ਇਹ ਸਮਾਗਮ ਨਹੀਂ ਰੋਕਿਆ ਗਿਆ।

                                                                        ਉਹਨਾਂ ਕਿਹਾ ਕਿ ਆਰਐਸਐਸ ਸਿੱਖ ਵਿਰੋਧੀ ਹੈ ਅਤੇ ਯੂਨੀਵਰਸਿਟੀ ਕੰਪਲੈਕਸ ਵਿੱਚ ਕਿਸੇ ਸੰਗਠਨ ਜਾਂ ਪਾਰਟੀ ਦਾ ਪ੍ਰਚਾਰ ਨਹੀਂ ਹੋਣਾ ਚਾਹੀਦਾ। ‌ ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇੱਕ ਵਿਦਿਅਕ ਸੰਸਥਾ ਹੈ ਤੇ ਰਾਜਨੀਤੀ ਤੋਂ ਇਸ ਨੂੰ ਦੂਰ ਰੱਖਿਆ ਜਾਣਾ ਚਾਹੀਦਾ ਹੈ। ਦੂਜੇ ਪਾਸੇ ABVP ਪੰਜਾਬ ਯੂਨੀਵਰਸਿਟੀ ਯੂਨਿਟ ਦੇ ਪ੍ਰੈਜੀਡੈਂਟ ਅਸ਼ੀਸ਼ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਨਾਲ ਸੰਬੰਧਿਤ ਇੱਕ ਸਮਾਗਮ ਵਿੱਚ ਆਰਐਸਐਸ ਦੇ ਪ੍ਰਚਾਰਕ ਬਨਵੀਰ ਰਾਣਾ ਪੁੱਜੇ ਹੋਏ ਸਨ ਜਿਨਾਂ ਨੇ ਸਿੱਖ ਗੁਰੂਆਂ ਦੇ ਇਤਿਹਾਸ ਅਤੇ ਬਲੀਦਾਨ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਇਸ ਸਮਾਗਮ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਸੀ। ਭਾਵੇਂ ਕਿ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਸਥਿਤੀ ਨੂੰ ਕੰਟਰੋਲ ਕੀਤਾ ਪ੍ਰੰਤੂ ਯੂਨੀਵਰਸਿਟੀ ਕੰਪਲੈਕਸ ਵਿੱਚ ਆਰਐਸਐਸ ਦਾ ਇਹ ਸਮਾਗਮ ਅਤੇ ਇਸ ਦਾ ਵਿਰੋਧ ਵਿਦਿਆਰਥੀ ਜਥੇਬੰਦੀਆਂ ਵਿੱਚ ਹੋਰ ਕੜਵਾਹਟ ਪੈਦਾ ਕਰ ਗਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Tags: #barnalanews#punjabnews
Previous Post

ਕਿਵੇਂ ਚੜ੍ਹੇਗਾ ਨਿੰਮ ‘ਤੇ ਕਰੇਲਾ…ਮਾਵਾਂ ਧੀਆਂ ਦਾ ਸਤਿਕਾਰ…ਕਿਤੇ ਫਸ ਨਾ ਜਾਵੇ ਸਰਕਾਰ….!

Next Post

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

ਅਹਿਮ ਖ਼ਬਰ... ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend