Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ

- ਮਾਸਟਰ ਦੀ ਆਡੀਓ ਕਲਿੱਪ ਨੇ ਹਲਕੇ ਦੀ ਰਾਜਨੀਤੀ 'ਚ ਲਗਾਈ ਅੱਗ

Nirmal Pandori by Nirmal Pandori
03/10/2026
in ਬਰਨਾਲਾ ਆਸ-ਪਾਸ
Reading Time: 1 min read
A A
0
ਹਲਕਾ ਵਿਧਾਇਕ ਲੋਕਾਂ ਨੂੰ ਦੱਸੇ ਕਿ ਇਹ ਹੱਟੀ ਵਾਲਾ ਮਾਸਟਰ ਕੌਣ ਹੈ-ਗੁਰਜੰਟ ਸਿੰਘ ਕੱਟੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ ,10 ਮਾਰਚ , (ਜਸਵੰਤ ਸਿੰਘ ਲਾਲੀ)-

-ਸੋਸ਼ਲ ਮੀਡੀਆ ‘ਤੇ ‘ਮਾਸਟਰ ਦੀ ਹੱਟੀ’ ਦੇ ਨਾਮ ਹੇਠ ਵਾਇਰਲ ਹੋ ਰਹੀ ਆਡੀਓ ਕਲਿੱਪ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇੱਕ ਗੀਤ ਦੇ ਰੂਪ ਵਿੱਚ ਰਿਕਾਰਡ ਕੀਤੀ ਗਈ ਇਹ ਆਡੀਓ ਕਲਿੱਪ ਸਿੱਧੇ ਤੌਰ ‘ਤੇ ਇੱਕ ਮਾਸਟਰ ਵੱਲ ਸੰਕੇਤ ਹੈ ਜਿਹੜਾ ਕਿਸੇ ਸਿਆਸੀ ਆਗੂ ਨਾਲ ਕੰਮ ਕਰ ਰਿਹਾ ਹੈ। ਇਸ ਆਡੀਓ ਕਲਿੱਪ ਦੇ ਅਧਾਰ ‘ਤੇ ਵਿਧਾਨ ਸਭਾ ਹਲਕਾ ਮਹਿਰ ਕਲਾਂ ‘ਚ ਵਿਰੋਧੀ ਪਾਰਟੀਆਂ ਨੇ ਸੱਤਾਧਾਰੀ ਵਿਧਾਇਕ ਨੂੰ ਸਵਾਲਾਂ ਦੇ ਘੇਰੇ ‘ਚ ਲੈਂਦੇ ਹੋਏ ਆਡੀਓ ਕਲਿੱਪ ਸਬੰਧੀ ਜਵਾਬ ਮੰਗਿਆ ਹੈ। ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਭਾਵੇਂ ਆਡੀਓ ਕਲਿੱਪ ਦੇ ਵਿੱਚ ਕਿਸੇ ਸਿਆਸੀ ਆਗੂ ਜਾਂ ਮਾਸਟਰ ਦਾ ਨਾਮ ਨਹੀਂ ਹੈ ਪ੍ਰੰਤੂ ਆਡੀਓ ਕਲਿੱਪ ਦੇ ਸ਼ੁਰੂ ਵਿੱਚ “ਪੰਡੋਰੀ” ਸ਼ਬਦ ਸੰਕੇਤ ਦਿੰਦਾ ਹੈ ਕਿ ਇਹ ਆਡੀਓ ਕਲਿੱਪ ਹਲਕਾ ਵਿਧਾਇਕ ਨਾਲ ਸੰਬੰਧਿਤ ਹੈ। ‌ ਸਰਦਾਰ ਕੱਟੂ ਨੇ ਕਿਹਾ ਕਿ ਹਲਕਾ ਵਿਧਾਇਕ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਡੀਓ ਕਲਿੱਪ ਵਿਚਲਾ ਇਹ ਮਾਸਟਰ ਜੀ ਕੌਣ ਹੈ ਜੋ ਅੱਜ ਕੱਲ ਹਲਕੇ ‘ਚ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਰਦਾਰ ਕੱਟੂ ਨੇ ਮੰਗ ਕੀਤੀ ਕਿ ਹਲਕਾ ਵਿਧਾਇਕ ਇਹ ਸਪੱਸ਼ਟ ਕਰੇ ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਉਣ ਵਾਲੇ ਦਿਨਾਂ ‘ਚ ਮਾਸਟਰ ਜੀ ਨੂੰ ਲੋਕਾਂ ਸਾਹਮਣੇ ਲੈ ਕੇ ਆਵੇਗਾ। ‌

                                                    ਸਰਦਾਰ ਕੱਟੂ ਨੇ ਕਿਹਾ ਕਿ ਉਕਤ ਕਲਿੱਪ ਨੇ ਹਲਕਾ ਵਿਧਾਇਕ ਦੀ ਇਮਾਨਦਾਰੀ ‘ਤੇ ਸਵਾਲੀਆ ਚਿੰਨ੍ਹ ਖੜੇ ਕੀਤੇ ਹਨ ਇਸ ਲਈ ਹਲਕਾ ਵਿਧਾਇਕ ਨੂੰ ਆਪਣੀ ਚੁੱਪ ਤੋੜਨੀ ਚਾਹੀਦੀ ਹੈ। ਸਰਦਾਰ ਗੁਰਜੰਟ ਸਿੰਘ ਕੱਟੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਫਰਜ਼ਾਂ ਤੋਂ ਭੱਜ ਰਹੀ ਹੈ। ਪੰਜਾਬ ‘ਚ ਸਿਰਫ਼ ਨਾਮ ਦੀ ਸਰਕਾਰ ਹੈ, ਅਸਲ ਵਿੱਚ ਪੰਜਾਬ ‘ਚ ਪੁਲਿਸ ਰਾਜ ਹੈ ਜੋ ਗੁਰਦਾਸਪੁਰ ‘ਚ ਪਿਛਲੇ ਦਿਨ ਹੀ 19 ਸਾਲਾਂ ਦੇ ਰਣਜੀਤ ਸਿੰਘ ਦੇ ਪੁਲਿਸ ਮੁਕਾਬਲੇ ਤੋਂ ਸਿੱਧ ਹੋ ਰਿਹਾ ਹੈ। ‌ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਝੂਠੇ ਪੁਲਿਸ ਮੁਕਾਬਲਿਆਂ ਦੇ ਨਾਂ ‘ਤੇ ਨੌਜਵਾਨਾਂ ਨੂੰ ਮਾਰ ਰਹੀ ਹੈ ਜਿਨਾਂ ਦਾ ਨੋਟਿਸ ਹੁਣ ਅਦਾਲਤਾਂ ਵੀ ਲੈ ਰਹੀਆਂ ਹਨ, ਇਸ ਲਈ ਭਗਵੰਤ ਮਾਨ ਦੀ ਸਰਕਾਰ ਆਪਣੇ ਆਪ ਨੂੰ ਦੋਸ਼ ਮੁਕਤ ਨਹੀਂ ਕਰ ਸਕਦੀ। ਸਰਦਾਰ ਕੱਟੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਅਮਨ ਕਾਨੂੰਨ ਦੀ ਵਿਗੜੀ ਹੋਈ ਸਥਿਤੀ ਦੇ ਦੌਰਾਨ ਜੋ ਵੀ ਹੋ ਰਿਹਾ ਉਸ ਨੂੰ ਵੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੀ ਕੁਰਸੀ ‘ਤੇ ਮੁੱਖ ਮੰਤਰੀ ਦੇ ਤੌਰ ‘ਤੇ ਬੇਅੰਤ ਸਿੰਘ ਦੁਬਾਰਾ ਬੈਠ ਗਿਆ ਹੈ।‌ ਇਸ ਮੌਕੇ ਸੁਖਵਿੰਦਰ ਸਿੰਘ ਪੱਪੂ, ਬਲਦੇਵ ਸਿੰਘ ਸਹਿਜੜਾ‌, ਬਲਦੇਵ ਸਿੰਘ ਗੰਗੋਹਰ, ਰਣਜੀਤ ਸਿੰਘ ਚੰਨਣਵਾਲ, ਜਗਦੇਵ ਸਿੰਘ ਨਿਹਾਲੂਵਾਲ, ਸਰਪੰਚ ਸੁਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਧਨੇਰ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ ਦੀ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#malwanews #newsupdate #dailyupdate#punjabnews
Previous Post

ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

Next Post

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ ‘ਤੇ ਪੱਤਰਕਾਰ ਭਾਈਚਾਰੇ ‘ਚ ਭਾਰੀ ਰੋਸ

ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ 'ਤੇ ਪੱਤਰਕਾਰ ਭਾਈਚਾਰੇ 'ਚ ਭਾਰੀ ਰੋਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend