Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

- ਸਾਬਕਾ ਟਰੱਕ ਯੂਨੀਅਨ ਪ੍ਰਧਾਨ ਹਰਦੀਪ ਸਿੰਘ ਅਕਾਲੀ ਦਲ 'ਚ ਸ਼ਾਮਿਲ....ਤੇ ਗੁਰਦੀਪ ਦੀ ਚਰਚਾ

Nirmal Pandori by Nirmal Pandori
03/13/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,13 ਮਾਰਚ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਦੀ ਅਕਾਲੀ ਰਾਜਨੀਤੀ ਵਿੱਚ ਕੱਲ੍ਹ ਇੱਕ ਅਹਿਮ ਮੋੜ ਆਇਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ ਜੋ ਹਰਦੀਪ ਸਿੰਘ ਨੂੰ ਪ੍ਰੇਰਿਤ ਕਰਕੇ ਸੁਖਬੀਰ ਸਿੰਘ ਬਾਦਲ ਕੋਲ ਲੈ ਕੇ ਗਏ ਸਨ। ਟਰੱਕ ਯੂਨੀਅਨ ਸਾਬਕਾ ਪ੍ਰਧਾਨ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਤੋਂ ਬਾਅਦ ਅਕਾਲੀ ਦਲ ਦੀ ਅਕਾਲੀ ਦਲ ਵੱਲੋਂ ‘ਆਪ’ ਸਰਕਾਰ ਦੀ ਭ੍ਰਿਸ਼ਟਾਚਾਰ ਨੀਤੀ ਦੇ ਖ਼ਿਲਾਫ਼ ਕੀਤੀਆਂ ਜਾ ਰਹੀਆਂ ਟਿੱਪਣੀਆਂ ਅਤੇ ਲੜਾਈ ਸਵਾਲਾਂ ਦੇ ਘੇਰੇ ‘ਚ ਹੈ। ਦਰਅਸਲ ਹਰਦੀਪ ਸਿੰਘ ਦੇ ਖ਼ਿਲਾਫ਼ ਕੁਝ ਸਮਾਂ ਪਹਿਲਾਂ ਟਰੱਕ ਯੂਨੀਅਨ ਬਰਨਾਲਾ ਦੀ ਕਰੋੜਾਂ ਦੀ ਜ਼ਮੀਨ ਨੂੰ ਕੌਡੀਆਂ ਦੇ ਭਾਅ ਦੇਣ ਦੇ ਦੋਸ਼ ਲੱਗੇ ਸਨ ਅਤੇ ਇਸ ਸੌਦੇ ਵਿੱਚ ਹਰਦੀਪ ਸਿੰਘ ‘ਤੇ ਭ੍ਰਿਸ਼ਟਾਚਾਰ ਤੇ ਦੋਸ਼ ਵੀ ਲੱਗੇ ਸਨ। ਇਸ ਜ਼ਮੀਨ ਦੇ ਮਾਮਲੇ ਤੋਂ ਬਿਨਾਂ ਵੀ ਟਰੱਕ ਯੂਨੀਅਨ ਦੇ ਹਿਸਾਬ ਕਿਤਾਬ ਵਿੱਚ ਟਰੱਕ ਆਪਰੇਟਰਾਂ ਨੇ ਹਰਦੀਪ ਸਿੰਘ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਹਰਦੀਪ ਸਿੰਘ ਨੇ ਇਹਨਾਂ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਦਿੰਦੇ ਹੋਏ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਦੱਸੇ ਸਨ ਅਤੇ ਕਿਸੇ ਵੀ ਧਾਰਮਿਕ ਸਥਾਨ ‘ਤੇ ਜਾ ਕੇ ਆਪਣੇ ਆਪ ਨੂੰ ਦੋਸ਼ ਮੁਕਤ ਕਰਨ ਦੀ ਗੱਲ ਵੀ ਆਖੀ ਸੀ ਪ੍ਰੰਤੂ ਇਸੇ ਦੌਰਾਨ ਟਰੱਕ ਯੂਨੀਅਨ ਦਾ ਪ੍ਰਧਾਨ ਬਦਲਿਆ ਗਿਆ ਜਿਸ ਤੋਂ ਬਾਅਦ ਇਹ ਮਾਮਲਾ ਰਫ਼ਾ ਦਫ਼ਾ ਹੋ ਗਿਆ ਅਤੇ ਟਰੱਕ ਯੂਨੀਅਨ ਦੀ ਕਰੋੜਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਦੇਣ ਦਾ ਮਾਮਲਾ ਵੀ ਰੁਕ ਗਿਆ। ਹੁਣ ਸਵਾਲ ਇਹ ਉੱਠਦੇ ਹਨ ਕਿ ਦੋਸ਼ ਲਾਉਣ ਵਾਲੇ ਟਰੱਕ ਆਪਰੇਟਰ ਤਾਂ ਹਰਦੀਪ ਸਿੰਘ ਦੇ ਖ਼ਿਲਾਫ਼ ਪੁਖ਼ਤਾ ਸਬੂਤਾਂ ਦੀ ਗੱਲ ਕਰਦੇ ਸਨ ਜਿਨਾਂ ਦੀ ਜਾਂਚ ਕਿਸੇ ਵੀ ਪਲੇਟਫਾਰਮ ‘ਤੇ ਨਹੀਂ ਹੋਈ ਇਸੇ ਕਰਕੇ ਹਰਦੀਪ ਸਿੰਘ ਭ੍ਰਿਸ਼ਟਾਚਾਰ ਸਬੰਧੀ ਸਵਾਲਾਂ ਦੇ ਘੇਰੇ ਵਿੱਚ ਹਨ ਅਤੇ ਹਰਦੀਪ ਸਿੰਘ ਦੀ ਅਕਾਲੀ ਦਲ ਵਿੱਚ ਸ਼ਮੂਲੀਅਤ ਵੀ ਚਰਚਾ ਦਾ ਵਿਸ਼ਾ ਬਣੀ ਹੈ।

                                                                 ਬਰਨਾਲਾ ਦੀ ਅਕਾਲੀ ਰਾਜਨੀਤੀ ਵਿੱਚ ਵਾਪਰ ਰਹੀਆਂ ਇਹ ਸਿਆਸੀ ਘਟਨਾਵਾਂ ਦਾ ਪਿਛੋਕੜ ਇਹ ਵੀ ਮੰਨਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੇ ਬਾਗੀ ਆਗੂ ਅਤੇ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਮੀਨੀ ਹਕੀਕਤ ਦਿਖਾਉਣ ਵਾਲੇ ਗੁਰਦੀਪ ਸਿੰਘ ਬਾਠ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਦੀ ਚਰਚਾ ਪਿਛਲੇ ਕੁਝ ਸਮੇਂ ਤੋਂ ਜ਼ੋਰਾਂ ‘ਤੇ ਹੈ ਜਿਸ ਕਰਕੇ ਕੁਲਵੰਤ ਸਿੰਘ ਕੀਤੂ ਦਾ ਸਿਆਸੀ ਰੁਤਬਾ ਵੀ ਖ਼ਤਰੇ ਵਿੱਚ ਹੈ। ਸ਼ਾਇਦ ਇਹਨਾਂ ਕਾਰਨਾਂ ਕਰਕੇ ਹੀ ਕੀਤੂ ਖੇਮਾ ਆਪਣਾ ਦਬਦਬਾ ਹੋਰ ਵਧਾਉਣ ਦੇ ਯਤਨਾਂ ਵਿੱਚ ਪਹਿਲਾਂ ਤੋਂ ਹੀ ਸਵਾਲਾਂ ਦੇ ਘੇਰੇ ‘ਚ ਚੱਲ ਰਹੇ ਲੋਕਾਂ ਨੂੰ ਆਪਣੀ ਬੇੜੀ ਵਿੱਚ ਸਵਾਰ ਕਰ ਰਿਹਾ ਹੈ ਪ੍ਰੰਤੂ ਇੱਥੇ ਕੁਲਵੰਤ ਸਿੰਘ ਕੀਤੂ ਦਾ ਗਰੁੱਪ ਇਹ ਧਿਆਨ ਨਹੀਂ ਰੱਖ ਰਿਹਾ ਕਿ ਉਹਨਾਂ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਆਮ ਲੋਕਾਂ ‘ਤੇ ਕੀ ਪ੍ਰਭਾਵ ਪਵੇਗਾ। ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਦੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਮੂਲੀਅਤ ਤੋਂ ਬਾਅਦ ਇੱਕ ਚਰਚਾ ਹੋਰ ਵੀ ਜ਼ੋਰਾਂ ‘ਤੇ ਹੈ ਕਿ ਗੁਰਦੀਪ ਸਿੰਘ ਬਾਠ ਅਤੇ ਹਰਦੀਪ ਸਿੰਘ ਦੋਵੇਂ ਇੱਕ ਦੂਜੇ ਦੇ ਆਹਮੋ ਸਾਹਮਣੇ ਖੜੇ ਹਨ।ਗੁਰਦੀਪ ਸਿੰਘ ਬਾਠ ਨੇ ਹਰਦੀਪ ਸਿੰਘ ਦੇ ਟਰੱਕ ਯੂਨੀਅਨ ਵਾਲੇ ਮਾਮਲੇ ਨੂੰ ਸੋਸ਼ਲ ਮੀਡੀਆ ‘ਤੇ ਜ਼ੋਰ ਸ਼ੋਰ ਨਾਲ ਉਠਾਇਆ ਸੀ ਜਿਸ ਤੋਂ ਬਾਅਦ ਹੀ ਇਹ ਆਮ ਲੋਕਾਂ ਤੱਕ ਪੁੱਜਿਆ, ਇਥੋਂ ਤੱਕ ਕਿ ਇਸ ਮਾਮਲੇ ਦਾ ਸੇਕ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਲੱਗਿਆ ਸੀ। ਹੁਣ ਇੱਕ ਪਾਸੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸ਼ਾਮਿਲ ਕਰ ਲਿਆ ਪ੍ਰੰਤੂ ਜੇਕਰ ਗੁਰਦੀਪ ਸਿੰਘ ਬਾਠ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੁੰਦਾ ਹੈ ਤਾਂ ‘ਗੁਰਦੀਪ ਤੇ ਹਰਦੀਪ’ ਰੂਪੀ ਇਹ ਦੋਵੇਂ ਤਲਵਾਰਾਂ ਇੱਕ ਮਿਆਨ ਵਿੱਚ ਕਿਵੇਂ ਟਿਕਣਗੀਆਂ ਕਿਉਂਕਿ ਬਾਠ ਦੇ ਖੇਮੇ ਵੱਲੋਂ ਵੀ ਹਾਮੀ ਭਰੀ ਜਾ ਰਹੀ ਹੈ ਕਿ ‘ਫੈਸਲਾ ਪੱਕਾ ਹੈ ਸਿਰਫ਼ ਐਲਾਨ ਹੀ ਬਾਕੀ ਹੈ’। ਉਂਝ ਮੰਨਿਆ ਜਾਂਦਾ ਹੈ ਕਿ ਰਾਜਨੀਤੀ ਵਿੱਚ ਕੋਈ ਕਿਸੇ ਦਾ ਪੱਕਾ ਵੈਰੀ ਤੇ ਮਿੱਤਰ ਨਹੀਂ ਹੁੰਦਾ ਇਸ ਲਈ ਇਹ ਵੀ ਸੰਭਵ ਹੈ ਕਿ ਗੁਰਦੀਪ ਤੇ ਹਰਦੀਪ ਤੱਕੜੀ ਦੇ ਦੋਵੇਂ ਪਲੜਿਆਂ ਵਿੱਚ ਇਕੱਠੇ ਹੀ ਤੁਲ ਜਾਣ।
ਫੋਟੋ ਕੈਪਸ਼ਨ-ਸੰਕੇਤਿਕ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

04/18/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

Next Post

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Nirmal Pandori

Nirmal Pandori

Related Posts

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ
ਬਰਨਾਲਾ ਆਸ-ਪਾਸ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

by Nirmal Pandori
04/21/2026
ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ
ਬਰਨਾਲਾ ਆਸ-ਪਾਸ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

by Nirmal Pandori
04/20/2026
ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ
ਬਰਨਾਲਾ ਆਸ-ਪਾਸ

ਕਾਂਗਰਸੀ ਵਰਕਰਾਂ ‘ਤੇ ਦਰਜ FIR ਦਾ ਮੁੱਦਾ ਐਸਸੀ ਕਮਿਸ਼ਨ ਪੰਜਾਬ ਦੇ ਦਰਬਾਰ ਪੁੱਜਿਆ

by Nirmal Pandori
04/18/2026
ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ
ਬਰਨਾਲਾ ਆਸ-ਪਾਸ

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

by Nirmal Pandori
04/17/2026
ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!
ਬਰਨਾਲਾ ਆਸ-ਪਾਸ

ਸ੍ਰੀ ਵਰਿੰਦਾਵਨ ਵਿਖੇ ਸ੍ਰੀ ਗਿਰੀਰਾਜ ਸੇਵਾ ਸਦਨ ਬਰਨਾਲਾ ਵੱਲੋਂ ਦੂਜੀ ਧਰਮਸ਼ਾਲਾ ਦਾ ਨੀਂਹ ਪੱਥਰ 19 ਅਪ੍ਰੈਲ ਨੂੰ…!

by Nirmal Pandori
04/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

Barnala Breaking news…ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Nirmal Pandori
04/16/2026
Load More
Next Post
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ... ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ 'ਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend