Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

- ਤਾਮਿਲਨਾਡੂ, ਪੱਛਮੀ ਬੰਗਾਲ,ਕੇਰਲ, ਅਸਾਮ ਤੇ ਪਾਂਡੂਚੇਰੀ 'ਚ ਲੱਗੀ ਚੋਣ ਡਿਊਟੀ

Nirmal Pandori by Nirmal Pandori
03/17/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,17 ਮਾਰਚ, Gee98 News service-

-ਭਾਰਤੀ ਚੋਣ ਕਮਿਸ਼ਨ ਦੇ ਇੱਕ ਫੈਸਲੇ ਅਨੁਸਾਰ ਪੰਜਾਬ 18 ਮਾਰਚ ਤੋਂ ਅਗਲੇ ਦੋ ਮਹੀਨਿਆਂ ਤੱਕ ਅਫ਼ਸਰਾਂ ਤੋਂ ਸੱਖਣਾ ਹੋ ਜਾਵੇਗਾ । ਦਰਅਸਲ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 27 ਆਈਏਐਸ ਅਤੇ 7 ਆਈਪੀਐਸ ਅਧਿਕਾਰੀਆਂ ਦੀ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡਿਊਟੀ ਲਗਾ ਦਿੱਤੀ ਹੈ ਅਤੇ ਚੋਣ ਕਮਿਸ਼ਨ ਨੇ ਇਹਨਾਂ ਅਧਿਕਾਰੀਆਂ ਨੂੰ 18 ਮਾਰਚ ਤੋਂ ਆਪਣੀ ਡਿਊਟੀ ਜੁਆਇਨ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਭਾਰਤੀ ਚੋਣ ਕਮਿਸ਼ਨ ਦੇ ਇਹਨਾਂ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਵਿੱਚ ਤਰਥੱਲੀ ਮੱਚ ਗਈ ਹੈ ਕਿਉਂਕਿ ਇਹਨਾਂ ਅਧਿਕਾਰੀਆਂ ਵਿੱਚ ਕੁਝ ਅਜਿਹੇ ਸੀਨੀਅਰ ਆਈਏਐਸ ਅਧਿਕਾਰੀ ਵੀ ਹਨ ਜਿਨਾਂ ਨੂੰ ਪੰਜਾਬ ਸਰਕਾਰ ਇੱਕ ਦਿਨ ਦੀ ਛੁੱਟੀ ‘ਤੇ ਵੀ ਨਹੀਂ ਭੇਜ ਸਕਦੀ ਪਰੰਤੂ ਜੇਕਰ ਇਹ ਅਧਿਕਾਰੀ ਲੱਗਭੱਗ ਦੋ ਮਹੀਨੇ ਚੋਣ ਡਿਊਟੀ ‘ਤੇ ਰਹਿਣਗੇ ਤਾਂ ਇਹਨਾਂ ਅਧਿਕਾਰੀਆਂ ਨਾਲ ਜੁੜੇ ਵੱਡੇ ਪ੍ਰੋਜੈਕਟ ਪ੍ਰਭਾਵਿਤ ਹੋਣ ਦੇ ਅਸਾਰ ਹਨ। ਦੂਜੇ ਪਾਸੇ ਪੰਜਾਬ ਸਰਕਾਰ ਚੋਣ ਵਰ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨਾ ਚਾਹੁੰਦੀ ਹੈ ਅਤੇ ਨਵੇਂ ਪ੍ਰੋਜੈਕਟ ਵੀ ਜਲਦੀ ਸ਼ੁਰੂ ਕਰਕੇ ਜਲਦੀ ਪੂਰਾ ਕਰਨਾ ਚਾਹੇਗੀ। ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਅਸਾਮ ਅਤੇ ਪਾਂਡੂਚੇਰੀ ਵਿੱਚ ਚੋਣ ਡਿਊਟੀ ‘ਤੇ ਭੇਜੇ ਆਈਏਐਸ ਅਫਸਰਾਂ ਵਿੱਚ ਬਹੁਤੇ ਸਕੱਤਰ ਪੱਧਰ ਦੇ ਹਨ। ਜਿਹੜੇ ਪੰਜਾਬ ਦੇ ਵੱਡੇ ਪ੍ਰੋਜੈਕਟਾਂ ਨਾਲ ਸਿੱਧੇ ਤੌਰ ‘ਤੇ ਜੁੜੇ ਹੋਏ ਹਨ।

                                                    ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਬੇਨਤੀ ਵੀ ਕੀਤੀ ਹੈ ਕਿ ਉਹਨਾਂ ਦੇ ਕਈ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ ਪਰੰਤੂ ਸੂਤਰਾਂ ਅਨੁਸਾਰ ਚੋਣ ਕਮਿਸ਼ਨ ਨੇ ਅਜੇ ਤੱਕ ਪੰਜਾਬ ਸਰਕਾਰ ਨੂੰ ਇਸ ਸਬੰਧੀ ਕੋਈ ਰਾਹਤ ਨਹੀਂ ਦਿੱਤੀ। ‌ ਪੰਜਾਬ ਦੇ ਜਿਹੜੇ ਆਈਏਐਸ ਅਧਿਕਾਰੀਆਂ ਦੀ ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਦੀਆਂ ਚੋਣਾਂ ਵਾਲੇ ਪੰਜ ਵੱਖ-ਵੱਖ ਰਾਜਾਂ ਵਿੱਚ ਡਿਊਟੀ ਲਗਾਈ ਹੈ ਉਹਨਾਂ ਵਿੱਚ ਸ੍ਰੀ ਅਭਿਨਵ ਆਈਏਐਸ, ਸ੍ਰੀ ਅਮਿਤ ਢਾਕਾ, ਅੰਮ੍ਰਿਤ ਸਿੰਘ, ਅਪਨੀਤ ਰਿਆੜ, ਅਰਵਿੰਦ ਕੁਮਾਰ, ਦੀਪਤੀ ਉਪਲ, ਘਨਸਿਆਮ ਥੋਰੀ, ਗੁਰਿੰਦਰਪਾਲ ਸਿੰਘ, ਗੁਰਕਿਰਤ ਕਿਰਪਾਲ ਸਿੰਘ, ਹਰਪ੍ਰੀਤ ਸਿੰਘ, ਜੋਸ਼ੀ ਅਜੀਤ ਬਾਲਾ ਜੀ, ਕੁਲਵੰਤ ਸਿੰਘ ,ਪਰਮਵੀਰ ਸਿੰਘ, ਪਰਮਿੰਦਰ ਪਾਲ ਸਿੰਘ, ਪ੍ਰਿਅੰਕ ਭਾਰਤੀ, ਰਾਹੁਲ ਤਿਵਾੜੀ, ਰਜੀਵ ਪਰਾਸ਼ਰ, ਰਾਮਵੀਰ, ਸੰਦੀਪ ਕੁਮਾਰ, ਸ਼ੀਨਾ ਅਗਰਵਾਲ ,ਸ਼ੌਕਤ ਅਹਿਮਦ ਪਰੇ, ਸੋਨਾਲੀ ਗਿਰੀ, ਸਈਅਦ ਸੇਹਰੋਸ ਅਸਗਰ, ਓਮਾ ਸ਼ੰਕਰ ਗੁਪਤਾ, ਉਪਕਾਰ ਸਿੰਘ, ਵਰੁਣ ਰੂਜਮ, ਵਿਨੇਸ਼ ਸਾਰੰਗਲ (ਸਾਰੇ ਆਈਏਐਸ) ਦੇ ਨਾਮ ਸ਼ਾਮਿਲ ਹਨ। ‌ ਇਸ ਤੋਂ ਇਲਾਵਾ ਆਈਪੀਐਸ ਅਧਿਕਾਰੀਆਂ ਵਿੱਚ ਸ੍ਰੀ ਅਖਿਲ ਚੌਧਰੀ, ਅਲਕਾ ਮੀਨਾ, ਆਸ਼ੀਸ਼ ਚੌਧਰੀ, ਬਾਬੂ ਲਾਲ ਮੀਣਾ, ਧਰੁਵ ਦਹੀਆ, ਕੋਸ਼ਤੂਬ ਸ਼ਰਮਾ ਅਤੇ ਐਸ ਭੂਪਤੀ ਦੇ ਨਾਮ ਸ਼ਾਮਿਲ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
Load More
Tags: #barnalanews#malwanews #newsupdate #dailyupdate#punjabnews
Previous Post

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend