Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

- ਹਿਰਾਸਤੀ ਮੌਤ ਸਬੰਧੀ ਅਦਾਲਤ ਨੇ ਪੁਲਿਸ ਦੀ ਕਹਾਣੀ ਨੂੰ ਝੂਠਾ ਮੰਨਿਆ

Nirmal Pandori by Nirmal Pandori
03/18/2026
in ਪੰਜਾਬ
Reading Time: 1 min read
A A
0
ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,18 ਮਾਰਚ, Gee98 news service-

-ਪੁਲਿਸ ਹਿਰਾਸਤ ਵਿੱਚ ਮਾਰੇ ਗਏ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਖ਼ਿਲਾਫ਼ ਕਤਲ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਚਲੇਗਾ। ਇਹ ਮਾਮਲਾ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਹੈ ਜਿੱਥੋਂ ਦੀ ਸੈਸ਼ਨ ਕੋਰਟ ਵਿੱਚ ਮੁਲਜ਼ਮਾਂ ਸੀਆਈਏ-1 (CIA-1) ਦੇ ਤਤਕਾਲੀ ਇੰਚਾਰਜ ਇੰਸਪੈਕਟਰ ਨਵਪ੍ਰੀਤ ਸਿੰਘ, ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ ਅਤੇ ਕਾਂਸਟੇਬਲ ਗਗਨਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਦੇ ਖ਼ਿਲਾਫ਼ ਕਤਲ ਅਤੇ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਚਲੇਗਾ। ਇਹ ਸਾਰੇ ਉਸ ਸਮੇਂ ਬਠਿੰਡਾ ਦੀ ਸੀਆਈਏ-1 ਯੂਨਿਟ ‘ਚ ਤਾਇਨਾਤ ਸਨ। ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਰਸਵੀਨ ਕੌਰ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਮੌਜੂਦ ਹਨ। ਮਾਮਲੇ ਦੀ ਅਗਲੀ ਸੁਣਵਾਈ 20 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ।
ਕੀ ਹੈ ਪੂਰਾ ਮਾਮਲਾ-
ਇਹ ਮਾਮਲਾ ਜ਼ਿਲ੍ਹੇ ਦੇ ਪਿੰਡ ਲੱਖੀ ਜੰਗਲ ਦੇ ਨਿਵਾਸੀ ਭਿੰਦਰ ਸਿੰਘ ਦੀ ਮੌਤ ਨਾਲ ਜੁੜਿਆ ਹੈ ਜਿਸ ਦੀ ਪੁਲਿਸ ਹਿਰਾਸਤ ‘ਚ ਮੌਤ ਹੋ ਗਈ ਸੀ। ਜੁਡੀਸ਼ੀਅਲ ਜਾਂਚ ਵਿਚ ਸਾਹਮਣੇ ਆਇਆ ਕਿ ਭਿੰਦਰ ਸਿੰਘ ‘ਤੇ ਕਥਿਤ ਤੌਰ ‘ਤੇ ਤਸ਼ੱਦਦ ਕੀਤਾ ਗਿਆ ਸੀ। ਰਿਪੋਰਟ ਅਨੁਸਾਰ, ਉਸ ਨੂੰ “ਵਾਟਰਬੋਰਡਿੰਗ” (Waterboarding) ਤਕਨੀਕ ਨਾਲ ਤਸੀਹੇ ਦਿੱਤੇ ਗਏ ਜਿਸ ਵਿਚ ਵਿਅਕਤੀ ਨੂੰ ਡੁੱਬਣ ਵਰਗੀ ਸਥਿਤੀ ‘ਚ ਲਿਆਂਦਾ ਜਾਂਦਾ ਹੈ। ਜਾਂਚ ਵਿਚ ਇਹ ਵੀ ਕਿਹਾ ਗਿਆ ਕਿ ਸੀਆਈਏ ਟੀਮ ਨੇ ਭਿੰਦਰ ਸਿੰਘ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਨੂੰ ਹਾਦਸਾਗ੍ਰਸਤ ਡੁੱਬਣ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ।
ਅਦਾਲਤ ਨੇ ਪੁਲਿਸ ਦਾ ਦਾਅਵਾ ਕੀਤਾ ਰੱਦ-
ਜੁਡੀਸ਼ੀਅਲ ਜਾਂਚ ਨੇ ਡਿਜੀਟਲ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ‘ਤੇ ਪੁਲਿਸ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਕਿ ਭਿੰਦਰ ਸਿੰਘ ਦੀ ਮੌਤ ਥਰਮਲ ਪਲਾਂਟ ਦੇ ਕੋਲ ਝੀਲ ‘ਚ ਡੁੱਬਣ ਕਾਰਨ ਹੋਈ ਸੀ। ਮ੍ਰਿਤਕ ਦਾ ਭਰਾ ਸਤਨਾਮ ਸਿੰਘ, ਜੋ ਉਸ ਸਮੇਂ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਬੰਦ ਸੀ, ਨੇ 19 ਅਕਤੂਬਰ 2024 ਨੂੰ ਸੈਸ਼ਨ ਜੱਜ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਨੂੰ ਪੁਲਿਸ ਨੇ ਨਾਜਾਇਜ਼ ਹਿਰਾਸਤ ‘ਚ ਰੱਖ ਕੇ ਤਸੀਹੇ ਦਿੱਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਭਿੰਦਰ ਦੀ ਮੌਤ ਸਬੰਧੀ ਪੁਲਿਸ ਕਹਾਣੀ-
ਪੁਲਿਸ ਅਨੁਸਾਰ ਸੀਆਈਏ ਟੀਮ ਇਕ ਮਾਮਲੇ ‘ਚ ਸਤਨਾਮ ਸਿੰਘ ਅਤੇ ਬਲਜਿੰਦਰ ਸਿੰਘ ਦੀ ਭਾਲ ਕਰ ਰਹੀ ਸੀ। ਪੁਲਿਸ ਦਾ ਦਾਅਵਾ ਸੀ ਕਿ ਭਿੰਦਰ ਸਿੰਘ ਉਨ੍ਹਾਂ ਦੇ ਨਾਲ ਸੀ ਅਤੇ ਪੁਲਿਸ ਨੂੰ ਦੇਖ ਕੇ ਉਸ ਨੇ ਝੀਲ ਵਿਚ ਛਾਲ ਮਾਰ ਦਿੱਤੀ। ਪੁਲਿਸ ਨੇ ਉਸ ਨੂੰ ਬਚਾਉਣ ਅਤੇ ਹਸਪਤਾਲ ਪਹੁੰਚਾਉਣ ਦੀ ਗੱਲ ਕਹੀ ਸੀ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰ ਨੇ 18 ਅਕਤੂਬਰ 2024 ਨੂੰ ਪ੍ਰਦਰਸ਼ਨ ਕਰਦੇ ਹੋਏ ਇਸ ਨੂੰ ਹਿਰਾਸਤੀ ਮੌਤ ਦੱਸਿਆ ਸੀ। ਜਾਂਚ ਵਿੱਚ ਮੋਬਾਈਲ ਕਾਲ ਡਿਟੇਲ ਰਿਕਾਰਡ ਤੋਂ ਇਹ ਵੀ ਸਾਹਮਣੇ ਆਇਆ ਕਿ ਮ੍ਰਿਤਕ ਅਤੇ ਇੰਸਪੈਕਟਰ ਨਵਪ੍ਰੀਤ ਸਿੰਘ ਦੇ ਫ਼ੋਨ ਇੱਕੋ ਸਮੇਂ ‘ਤੇ ਇੱਕੋ ਇਲਾਕੇ ਵਿੱਚ ਸਰਗਰਮ ਸਨ। ਇਸ ਤੋਂ ਇਲਾਵਾ ਪੋਸਟਮਾਰਟਮ ‘ਚ ਦੋ ਦਿਨਾਂ ਦੀ ਦੇਰੀ ਵੀ ਸਾਹਮਣੇ ਆਈ ਜਿਸ ਨੂੰ ਜਾਂਚ ਵਿਚ ਸ਼ੱਕੀ ਮੰਨਿਆ ਗਿਆ ਤੇ ਸ਼ੰਕਾ ਜਤਾਈ ਗਈ ਕਿ ਇਹ ਦੇਰੀ ਪਰਿਵਾਰ ‘ਤੇ ਦਬਾਅ ਬਣਾਉਣ ਲਈ ਕੀਤੀ ਗਈ ਹੋ ਸਕਦੀ ਹੈ।
ਫੋਟੋ ਕੈਪਸ਼ਨ-ਪੁਲਿਸ ਹਿਰਾਸਤ ਵਿੱਚ ਮਾਰੇ ਗਏ ਭਿੰਦਰ ਸਿੰਘ ਦੀ ਫਾਈਲ ਫੋਟੋ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews
Previous Post

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

Next Post

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

...ਹੁਣ ਰਾਜਸਥਾਨ ਵਾਲੀ ਨਹਿਰ 'ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend