Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਹੁਣ ਰਾਜਸਥਾਨ ਵਾਲੀ ਨਹਿਰ ‘ਚ ਰੁੜ ਜਾਣਗੇ ਪੰਜਾਬ ਦੇ ਅਸਲੀ ਮੁੱਦੇ….!

- aap ਬਨਾਮ syl...ਤੇ ਹੁਣ ਰਾਜਸਥਾਨ ਨਹਿਰ.....।

Nirmal Pandori by Nirmal Pandori
03/19/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਮਾਰਚ, Gee98 news service-

–ਜਦੋਂ ਵੀ ਕਿਧਰੇ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਸਿਆਸੀ ਪਾਰਟੀਆਂ ਕਈ ਵਰ੍ਹਿਆਂ ਤੋਂ ਦੱਬੇ ਹੋਏ ਮੁੱਦੇ ਵੀ ਮੁਰਦਿਆਂ ਦੇ ਰੂਪ ਵਿੱਚ ਉਖਾੜ ਦਿੰਦੀਆਂ ਹਨ। ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਚੋਣ ਵਰ੍ਹੇ ‘ਚ ਅਜਿਹੇ ਹੀ ਹਾਲਾਤ ਵੇਖਣ ਨੂੰ ਮਿਲ ਰਹੇ ਹਨ ਜਿੱਥੇ ਸਿਆਸੀ ਪਾਰਟੀਆਂ ਸਮੇਂ ਤੋਂ ਪਹਿਲਾਂ ਹੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀਆਂ ਹਨ। ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਜਿੱਥੇ ਹੋਰ ਮੁੱਦਿਆਂ ਦੇ ਨਾਲ ਨਾਲ SYL ਦੇ ਮੁੱਦੇ ਨੂੰ ਵੀ ਮੁੱਖ ਰੱਖਿਆ ਸੀ ਉੱਥੇ ਹੁਣ ਆਮ ਆਦਮੀ ਪਾਰਟੀ ਨੇ ਰਾਜਸਥਾਨ ਨੂੰ ਜਾ ਰਹੇ ਪਾਣੀ ਨੂੰ ਮੁੱਦਾ ਬਣਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਰਾਜਸਥਾਨ ਨੂੰ ਜਾਂਦੇ ਪਾਣੀ ਦੀ ਕੀਮਤ ਵਸੂਲ ਕਰਨਗੇ ਜੋ ਕਈ ਸਾਲਾਂ ਤੋਂ ਬਕਾਇਆ ਖੜੀ ਹੈ ਅਤੇ ਇਹ ਰਕਮ ਲੱਖਾਂ ਕਰੋੜਾਂ ਵਿੱਚ ਬਣ ਚੁੱਕੀ ਹੈ। ਪੰਜਾਬ ਇਸ ਪੈਸੇ ਦਾ ਹੱਕਦਾਰ ਹੈ ਜਾਂ ਨਹੀਂ, ਰਾਜਸਥਾਨ ਦੇਵੇਗਾ ਜਾਂ ਨਹੀਂ ਦੇਵੇਗਾ ਇਹ ਚਰਚਾ ਲੰਮੇ ਸਮੇਂ ਤੋਂ ਚੱਲ ਰਹੀ ਹੈ ਅਤੇ ਇਸ ਦਾ ਕੋਈ ਹੱਲ ਨਹੀਂ ਨਿਕਲਿਆ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੀ ਸੱਤਾ ਦੇ ਪੂਰੇ ਚਾਰ ਸਾਲ ਬੀਤਣ ਤੋਂ ਬਾਅਦ ਪੰਜਵੇਂ ਵਰ੍ਹੇ ‘ਚ ਦਾਖਿਲ ਹੋਣ ਸਮੇਂ ਪੰਜਾਬ ਨਾਲ ਜੁੜੇ ਪਾਣੀ ਦੇ ਮੁੱਦੇ ਨੂੰ ਇੱਕ ਵਾਰ ਫਿਰ ਉਭਾਰਨਾ ਅਤੇ ਪਿਛਲੇ ਕਈ ਵਰ੍ਹਿਆਂ ਦੀ ਰਕਮ ਵਸੂਲ ਕਰਨ ਦੇ ਦਾਅਵੇ ਕਰਨ ਨੂੰ ਰਾਜਨੀਤਿਕ ਪੈਂਤੜਾ ਹੀ ਮੰਨਿਆ ਜਾ ਰਿਹਾ ਹੈ।

                                                      ਮੁੱਖ ਮੰਤਰੀ ਦੇ ਇਹਨਾਂ ਦਾਅਵਿਆਂ ‘ਤੇ ਸ਼ੰਕਾ ਇਸ ਕਰਕੇ ਵੀ ਹੈ ਕਿ SYL ਦੇ ਮੁੱਦੇ ‘ਤੇ ਹਰਿਆਣੇ ਨੂੰ ਛੋਟਾ ਭਰਾ ਕਹਿਣ ਵਾਲੇ ਮੁੱਖ ਮੰਤਰੀ ਰਾਜਸਥਾਨ ਤੋਂ ਪਾਣੀਆਂ ਦੀ ਕੀਮਤ ਕਿਵੇਂ ਵਸੂਲਣਗੇ ? ਹਾਲਾਂਕਿ ਇਹ ਵੱਖਰਾ ਮੁੱਦਾ ਹੈ ਕਿ ਰਾਜਸਥਾਨ ਤੋਂ ਪਾਣੀਆਂ ਦੀ ਕੀਮਤ ਵਸੂਲਣਾ ਰਿਪੇਰੀਅਨ ਕਾਨੂੰਨ ਨਾਲ ਸੰਬੰਧਿਤ ਹੈ ਜਾਂ ਨਹੀਂ ? ਭਾਵੇਂ ਕਿ ਲੋਕ ਇਹ ਗੱਲ ਚੰਗੀ ਤਰ੍ਹਾਂ ਸਮਝਦੇ ਹਨ ਕਿ ਰਾਜਸਥਾਨ ਤੋਂ ਪਾਣੀਆਂ ਦੀ ਕੀਮਤ ਵਸੂਲ ਕਰਨਾ ਬੇਰੀ ਤੋਂ ਪੱਥਰ ਮਾਰ ਕੇ ਬੇਰ ਝਾੜਨ ਵਾਂਗ ਨਹੀਂ ਹੈ ਪਰੰਤੂ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਅਗਲੀਆਂ ਚੋਣਾਂ ਤੱਕ ਇਸ ਮੁੱਦੇ ਨੂੰ ਪੂਰਾ ਰਿੜਕੇਗੀ, ਜਿਸ ਤਰ੍ਹਾਂ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਪ੍ਰੈੱਸ ਕਾਨਫਰੰਸ ਦੌਰਾਨ ਜ਼ਾਹਿਰ ਕਰ ਹੀ ਦਿੱਤਾ ਹੈ। ਭਗਵੰਤ ਮਾਨ ਵੱਲੋਂ ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲ ਕਰਨ ਦੇ ਦਾਅਵਿਆਂ ਦਾ ਇੱਕ ਪੱਖ ਇਹ ਵੀ ਹੋ ਸਕਦਾ ਹੈ ਕਿ ਰਾਜਸਥਾਨ ਨੂੰ ਜਾਂਦੇ ਪਾਣੀ ਦੇ ਨਾਲ ਪੰਜਾਬ ਦੇ ਹੋਰ ਮੁੱਦੇ ਵੀ ਰੋੜ ਦਿੱਤੇ ਜਾਣਗੇ, ਇਹ ਪੰਜਾਬ ਦੇ ਉਹੀ ਮੁੱਦੇ ਹਨ ਜਿਹੜੇ ਕਈ ਸਾਲਾਂ ਤੋਂ ਬਿਨਾਂ ਪਾਣੀ ਤੋਂ ਚੱਲ ਰਹੀ SYL ‘ਚ ਰੁੜੇ ਫਿਰਦੇ ਹਨ। ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਣੀ ਨਾਲ ਨੱਕੋ ਨੱਕ ਭਰੀ ਰਾਜਸਥਾਨ ਨਹਿਰ ਵਿੱਚ ਇਹਨਾਂ ਦਾ ਮੁੱਦਿਆਂ ਨੂੰ ਪੱਕੇ ਤੌਰ ‘ਤੇ ਰੋੜ ਦੇਣਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਜਾਂਦੇ ਪਾਣੀ ਦੀ ਕੀਮਤ ਵਸੂਲਣ ਦੇ ਦਾਅਵਿਆਂ ਨਾਲ ਸੰਬੰਧਿਤ ਇਹ ਇੱਕ ਅਜਿਹਾ ਪੱਖ ਹੈ ਜਿਹੜਾ ਨਜ਼ਰ ਨਹੀਂ ਆ ਰਿਹਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

05/05/2026
Load More
Tags: #barnalanews#malwanews #newsupdate #dailyupdate#punjabnews
Previous Post

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

Next Post

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ… ਕੱਲ੍ਹ ਚੰਡੀਗੜ੍ਹ ‘ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
Load More
Next Post
ਮਨਕੀਰਤ ਔਲਖ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ…ਨਵੇਂ ਗੀਤ ‘ਚ ਹਥਿਆਰਾਂ ਦੀ ਕੀਤੀ ਸ਼ਰੇਆਮ ਨੁਮਾਇਸ਼

ਖ਼ਤਰਨਾਕ ਗੈਂਗਸਟਰ ਦੀ ਮਨਕੀਰਤ ਔਲਖ ਨੂੰ ਧਮਕੀ... ਕੱਲ੍ਹ ਚੰਡੀਗੜ੍ਹ 'ਚ ਹੋਏ ਕਤਲ ਦੀ ਲਈ ਸੀ ਜ਼ਿੰਮੇਵਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend