Skip to main content

Gee 98News

ਨੌਜਵਾਨ ਵਰਗ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰਨ-ਧਰੁਵ ਮਿੱਤਲ

ਬਰਨਾਲਾ,23 ਮਾਰਚ (ਨਿਰਮਲ ਸਿੰਘ ਪੰਡੋਰੀ)-

ਭਾਰਤ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਵਰਗੇ ਹੋਰ ਅਨੇਕਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦਿੱਤੀਆਂ ਜਿਨਾਂ ਨੂੰ ਭਾਰਤ ਹਮੇਸ਼ਾ ਯਾਦ ਰੱਖੇਗਾ ਅਤੇ ਸਿਜਦਾ ਕਰਦਾ ਰਹੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਦਿਆਰਥੀ ਜਥੇਬੰਦੀ NSUI ਪੰਜਾਬ ਸਕੱਤਰ ਧਰੁਵ ਮਿੱਤਲ ਗਿੰਨੀ ਟੱਲੇਵਾਲੀਆ ਨੇ ਸਥਾਨਕ ਸਦਰ ਬਾਜ਼ਾਰ ਵਿੱਚ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਲਾਵਾਂ ਭੇਂਟ ਕਰਨ ਸਮੇਂ ਕੀਤਾ। ਧਰੁਵ ਮਿੱਤਲ ਨੇ ਆਪਣੇ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਭੇਂਟ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀਆਂ ਨੇ ਕੁਰਬਾਨੀਆਂ ਦੇ ਕੇ ਸਾਨੂੰ ਸੱਚ ਦਾ ਮਾਰਗ ਦਿਖਾਇਆ ਹੈ। ਉਹਨਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਹਮੇਸ਼ਾ ਆਪਣੇ ਦੇਸ਼ ਹਿੱਤ ਵਿੱਚ ਦੇਸ਼ ਦੀ ਤਰੱਕੀ ਲਈ ਤਿਆਰ ਬਰ ਤਿਆਰ ਰਹੀਏ। ਧਰੁਵ ਮਿੱਤਲ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਕੰਮ ਕਰਨ ਅਤੇ ਇਹੋ ਸਾਡੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ‌

error: Content is protected !!